ਸ਼ਨੀਵਾਰ, ਸਤੰਬਰ 13, 2025 12:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦਾ ਤੀਜਾ ਇੰਸਟੀਚਿਊਟ ਆਫ਼ ਆਟੋਮੋਟਿਵ ਤੇ ਡਰਾਇਵਿੰਗ ਸਕਿੱਲਜ਼ ਸੈਂਟਰ ਰੋਪੜ ‘ਚ ਖੁੱਲ੍ਹਿਆ, ਲਾਲਜੀਤ ਭੁੱਲਰ ਨੇ ਕੀਤਾ ਉਦਘਾਟਨ

Punjab News: ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਇਹ ਤੀਜਾ ਅਜਿਹਾ ਸੈਂਟਰ ਹੈ, ਜਿਸ ਨੂੰ ਰੋਪੜ ਵਿਖੇ ਖੋਲ੍ਹਿਆ ਗਿਆ ਹੈ।

by ਮਨਵੀਰ ਰੰਧਾਵਾ
ਮਈ 14, 2023
in ਪੰਜਾਬ
0

Institute of Automotive and Driving Skills: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਆਈਟੀਆਈ ਰੂਪਨਗਰ ਵਿਖੇ ਜ਼ਿਲ੍ਹਾ ਰੈੱਡ ਕਰਾਸ ਦੀ ਮਦਦ ਨਾਲ ਬਣਾਏ ਗਏ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ ਕੀਤਾ। ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਇਹ ਤੀਜਾ ਅਜਿਹਾ ਸੈਂਟਰ ਹੈ, ਜਿਸ ਨੂੰ ਰੋਪੜ ਵਿਖੇ ਖੋਲ੍ਹਿਆ ਗਿਆ ਹੈ।

ਉਦਘਾਟਨ ਸਮਾਰੋਹ ਦੌਰਾਨ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਇਹ ਵੱਡੀ ਮੰਗ ਸੀ ਕਿ ਜ਼ਿਲ੍ਹੇ ਵਿਚ ਡਰਾਇਵਿੰਗ ਸਕਿੱਲਜ਼ ਸੈਂਟਰ ਦੀ ਸਥਾਪਨਾ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਡਰਾਇਵਿੰਗ ਲਾਇਸੈਂਸ ਅਤੇ ਟ੍ਰੇਨਿੰਗ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਹਾਜ਼ਰ ਰਹੇ।

ਉਨ੍ਹਾਂ ਇੱਥੇ ਇਹ ਵੀ ਜ਼ਿਕਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸ੍ਰੀ ਮੁਕਤਸਰ ਸਾਹਿਬ ਤੇ ਹੁਸ਼ਿਆਰਪੁਰ ਦੇ ਸੈਂਟਰ ਨੂੰ ਹੀ ਕਈ ਜ਼ਿਲ੍ਹਿਆਂ ਨੂੰ ਕਵਰ ਕਰਨਾ ਪੈਂਦਾ ਸੀ ਜਿਸ ਨਾਲ ਦੂਰ-ਦੂਰਾਡੇ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਾਡੀ ਸਰਕਾਰ ਦੇ ਯਤਨਾਂ ਸਦਕਾ ਆਉਣ ਵਾਲੇ ਸਮੇਂ ਵਿੱਚ ਹਰ ਜ਼ਿਲ੍ਹੇ ਵਿੱਚ ਆਰਟੀਓ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਟ੍ਰੇਨਿੰਗ ਲੈਣ ਵਿੱਚ ਬਹੁਤ ਆਸਾਨੀ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੂਰੇ ਦ੍ਰਿੜ੍ਹ ਇਰਾਦੇ ਨਾਲ ਕੰਮ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਪ੍ਰੇਸ਼ਾਨੀ ਨਾ ਆਏ।

ਐਡਵੋਕੇਟ ਦਿਨੇਸ਼ ਚੱਢਾ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਦੇ ਜ਼ਿਲ੍ਹੇ ਲਈ ਬਹੁਤ ਵੱਡੇ ਮਾਅਨੇ ਹਨ ਕਿਉਂ ਕਿ ਦਿੱਲੀ ਤੇ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਟਰਾਂਸਪੋਰਟਰ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ ਪਰੰਤੂ ਉਨ੍ਹਾਂ ਟਰਾਸਪੋਰਟਰਾਂ ਨੂੰ ਹੈਵੀ ਡਰਾਇਵਿੰਗ ਲਾਇਸੈਂਸ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਕੋਲ ਪਿੰਡ ਮਹੂਆਣਾ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿਚ ਸਿਰਫ਼ 2 ਸੈਂਟਰ ਹੀ ਪੰਜਾਬ ਵਿਚ ਚੱਲ ਰਹੇ ਹਨ, ਇੱਕ ਹੁਸ਼ਿਆਰਪੁਰ ਅਤੇ ਦੂਜਾ ਮਹੂਆਣਾ (ਸ੍ਰੀ ਮੁਕਤਸਰ ਸਾਹਿਬ) ਸੀ। ਹੁਣ ਇਹ ਤੀਜਾ ਸੈਂਟਰ ਰੂਪਨਗਰ ਵਿੱਚ ਖੋਲ੍ਹਿਆ ਜਾ ਰਿਹਾ ਹੈ, ਜੋ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਸੈਂਟਰ ਵਿੱਚ 2 ਦਿਨ ਟ੍ਰੇਨਿੰਗ ਲਈ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਲਈ ਪੂਰੀ ਜਾਣਕਾਰੀ ਜਲਦ ਆਨਲਾਈਨ ਉਪਲੱਬਧ ਕਰਵਾ ਦਿੱਤੀ ਜਾਵੇਗੀ। ਇਸ ਟ੍ਰੇਨਿੰਗ ਵਿੱਚ ਕੁੱਲ 30 ਸਲੋਟ ਹੋਣਗੇ, ਜਿਨ੍ਹਾਂ ਵਿੱਚੋਂ 5 ਤਤਕਾਲੀਨ ਜ਼ਰੂਰਤਾਂ ਲਈ ਰਾਖਵੇਂ ਰੱਖੇ ਜਾਣਗੇ। ਇਸ ਦੌਰਾਨ ਉਮੀਦਵਾਰਾਂ ਨੂੰ ਐਮਰਜੈਂਸੀ ਹਾਲਾਤ ਨਾਲ ਨਿਪਟਣ ਲਈ ਫ਼ਸਟ ਏਡ ਦੀ ਸਿਖਲਾਈ ਵੀ ਦਿੱਤੀ ਜਾਵੇਗੀ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਹਰਬੰਸ ਸਿੰਘ, ਕਪਤਾਨ ਪੁਲਿਸ (ਡਿਟੈਕਟਿਵ) ਮਨਵਿੰਦਰ ਬੀਰ ਸਿੰਘ, ਡੀਐਸਪੀ ਤ੍ਰਿਲੋਚਨ ਸਿੰਘ, ਡੀਡੀਐਫ ਗਿਰਜਾ ਸ਼ੰਕਰ, ਸਕੱਤਰ ਰੈੱਡ ਕਰਾਸ ਗੁਰਸੋਹਨ ਸਿੰਘ, ਐਮਵੀਆਈ ਰਣਪ੍ਰੀਤ ਸਿੰਘ, ਕਿਰਨਪ੍ਰੀਤ ਗਿੱਲ, ਡੀਐਸ ਦਿਓਲ, ਕੀਨਾ ਐਰੀ, ਆਦਰਸ਼ ਸ਼ਰਮਾ, ਗੁਰਸੀਰਤ ਕੌਰ, ਪ੍ਰਿੰ. ਰਮਿੰਦਰ ਸਿੰਘ, ਪੀਏ ਸਤਨਾਮ ਸਿੰਘ ਗਿੱਲ, ਸੀਨੀਅਰ ਪਾਰਟੀ ਆਗੂ ਭਾਗ ਸਿੰਘ ਮੈਦਾਨ, ਰਾਮ ਕੁਮਾਰ ਮੁਕਾਰੀ ਅਤੇ ਹੋਰ ਅਧਿਕਾਰੀ ਤੇ ਸੱਜਣ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Government ITI RupnagarhoshiarpurInstitute of Automotive and Driving SkillsLaljit Singh Bhullarpro punjab tvpunjab newspunjab transport ministerpunjabi newsSri Muktsar Sahib
Share222Tweet139Share55

Related Posts

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਹੜ੍ਹ ਪੀੜਿਤਾਂ ਦੀ ਮਦਦ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 10 ਲੱਖ ਦਾ ਯੋਗਦਾਨ

ਸਤੰਬਰ 12, 2025

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਹੜ੍ਹ ਪੀੜਤਾਂ ਲਈ ਕੀਤੀ ਇਹ ਅਪੀਲ, ਦੇਖੋ ਕੀ ਕਿਹਾ

ਸਤੰਬਰ 12, 2025

ਨਸੀਬ ਕੌਰ ਕਤਲ ਮਾਮਲੇ ‘ਚ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ : ਸਾਬਕਾ ਪੁਲਿਸ ਮੁਲਾਜ਼ਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਸਤੰਬਰ 12, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025
Load More

Recent News

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025

Samsung ਨੇ ਲਾਂਚ ਕੀਤਾ Galaxy F17 5G ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.