ਸ਼ੁੱਕਰਵਾਰ, ਦਸੰਬਰ 12, 2025 04:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਨੌਕਰੀਆਂ ਦਾ ਹੜ੍ਹ! 418 ਨਵੇਂ ਵੈਟਨਰੀ ਅਫ਼ਸਰਾਂ ਨੂੰ ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਰਾਜ ਵਿੱਚ ਅਪ੍ਰੈਲ ਦੇ ਪਹਿਲੇ ਹਫ਼ਤੇ ਦੌਰਾਨ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਕਰਵਾਈ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਚੈਂਪੀਅਨਸ਼ਿਪ ਕਰਵਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।

by ਮਨਵੀਰ ਰੰਧਾਵਾ
ਫਰਵਰੀ 20, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਪਸ਼ੂ ਸਿਹਤ ਸੇਵਾਵਾਂ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਰਨਰੀ ਅਫ਼ਸਰਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ ਤਾਂ ਜੋ ਪਿੰਡ ਪੱਧਰ ਤੱਕ ਨੂੰ ਪਸ਼ੂ ਪਾਲਕਾਂ ਨੂੰ ਪਸ਼ੂ ਸਿਹਤ ਸੇਵਾਵਾਂ ਆਸਾਨੀ ਨਾਲ ਮੁਹੱਈਆ ਹੋ ਸਕਣ।

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਵਾਂ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂ ਪਾਲਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਲਗਾਏ ਗਏ ਸੂਬਾ ਪੱਧਰੀ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਕਿਰਸਾਣੀ ਦੀ ਆਮਦਨ ਵਧਾਉਣ ਲਈ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਵਚਨਬੱਧ ਹੈ।

ਉਨ੍ਹਾਂ ਐਲਾਨ ਕੀਤਾ ਕਿ ਰਾਜ ਵਿੱਚ ਅਪ੍ਰੈਲ ਦੇ ਪਹਿਲੇ ਹਫ਼ਤੇ ਦੌਰਾਨ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਕਰਵਾਈ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਚੈਂਪੀਅਨਸ਼ਿਪ ਕਰਵਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 1367 ਵੈਟਰਨਰੀ ਹਸਪਤਾਲ ਅਤੇ 1489 ਪਸ਼ੂ ਡਿਸਪੈਂਸਰੀਆਂ ਹਨ, ਜਿਨ੍ਹਾਂ ਵਿੱਚ 29.65 ਲੱਖ ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 115.36 ਲੱਖ ਖੁਰਾਕਾਂ ਰਾਹੀਂ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਜਦਕਿ 14.23 ਲੱਖ ਬਨਾਉਟੀ ਗਰਭਦਾਨ ਦੇ ਟੀਕੇ ਪਸ਼ੂਆਂ ਨੂੰ ਲਗਾਏ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸਾਲ 2022-23 ਦੌਰਾਨ 14580 ਹਜ਼ਾਰ ਟਨ ਦੁੱਧ ਦੀ ਪੈਦਾਵਾਰ ਹੋਣ ਦੀ ਆਸ ਹੈ, ਜੋ ਸਾਲ 2021-22 ਤੋਂ 3.45% ਜ਼ਿਆਦਾ ਹੋਵੇਗੀ।

ਪਸ਼ੂ ਪਾਲਣ ਮੰਤਰੀ ਨੇ ਜਾਗਰੂਕਤਾ ਕੈੰਪ ਦੌਰਾਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਭਾਗ ਨਾਲ ਸਬੰਧਤ ਪ੍ਰਦਰਸ਼ਨੀਆਂ ਵੇਖੀਆਂ ਅਤੇ ਪਸ਼ੂ ਪਾਲਕਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ 25 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ 25 ਲੱਖ ਖ਼ੁਰਾਕਾਂ ਗੋਟ ਪੌਕਸ ਵੈਕਸੀਨ ਦੀਆਂ ਖ਼ਰੀਦੀਆਂ ਗਈਆਂ ਹਨ ਅਤੇ ਇਹ ਮੁਹਿੰਮ ਦੇ ਤੌਰ ‘ਤੇ ਟੀਮਾਂ ਬਣਾ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਗਊਧਨ ਨੂੰ ਮੁਫ਼ਤ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਰਾਂ ਵਿੱਚ ਸਵਾਈਨ ਫੀਵਰ ਦੀ ਬੁਮਾਰੀ ਕਾਰਨ ਰਾਜ ਦੇ 10 ਜ਼ਿਲ੍ਹੇ ਪ੍ਰਭਾਵਿਤ ਹੋਏ ਸਨ ਅਤੇ ਸੂਬਾ ਸਰਕਾਰ ਵੱਲੋਂ ਲਗਭਗ 74 ਲੱਖ ਰੁਪਏ 95 ਸੂਰ ਪਾਲਕਾਂ ਨੂੰ ਹੁਣ ਤੱਕ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਰਾਜ ਵਿੱਚ ਬੱਕਰੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਲਈ ਦੋ ਦਿਨਾਂ ਬੱਕਰੀ ਪਾਲਕ ਟ੍ਰੇਨਿੰਗ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 500 ਬੱਕਰੀ ਪਾਲਕਾਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ।

ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ, ਡਾ. ਰਣਬੀਰ ਸ਼ਰਮਾ, ਡਾ. ਰਾਜ ਕੁਮਾਰ ਡਿਪਟੀ ਡਾਇਰੈਕਟਰ, ਡਾ. ਜੀ.ਐੱਸ. ਬੇਦੀ ਅਤੇ ਮੁੱਖ ਦਫ਼ਤਰ ਮੋਹਾਲੀ ਤੋਂ ਡਾ. ਪਰਮਪਾਲ ਸਿੰਘ ਅਤੇ ਡਾ. ਕਰਨ ਗੋਇਲ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aappointment Lettersjobs in punjabLaljit Singh BhullarNew Veterinary Officerspro punjab tvpunjab governmentPunjab Minister of Animal Husbandrypunjab newspunjabi news
Share246Tweet154Share61

Related Posts

ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ

ਦਸੰਬਰ 12, 2025

ਮਾਨ ਸਰਕਾਰ ਦਾ ਗ੍ਰੀਨਿੰਗ ਪੰਜਾਬ ਮਿਸ਼ਨ : ਰਿਕਾਰਡ 12,55,700 ਰੁੱਖ ਲਗਾਉਣ ਨਾਲ ਪੰਜਾਬ ਬਣਿਆ ‘ਹਰਿਆਲੀ ਜ਼ੋਨ, ਸੂਬੇ ਦੀ ਸਭ ਤੋਂ ਵੱਡੀ ਵਾਤਾਵਰਣ ਪ੍ਰਾਪਤੀ

ਦਸੰਬਰ 12, 2025

“1 H-1B ਵਰਕਰ 10 ਗੈਰ-ਕਾਨੂੰਨੀ ਪਰਦੇਸੀਆਂ ਦੇ ਬਰਾਬਰ “: ਅਮਰੀਕੀ ਪੋਲਸਟਰਾਂ ਨੇ ਦਿੱਤਾ ਵੱਡਾ ਬਿਆਨ

ਦਸੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ

ਦਸੰਬਰ 12, 2025

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਦਸੰਬਰ 12, 2025

ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 11, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ 2 ਸਾਲ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਜਿੱਤ ਕੇ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਕੇ ਸਿਰਜਿਆ ਇਤਿਹਾਸ

ਦਸੰਬਰ 12, 2025

ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ

ਦਸੰਬਰ 12, 2025

ਮਾਨ ਸਰਕਾਰ ਦਾ ਗ੍ਰੀਨਿੰਗ ਪੰਜਾਬ ਮਿਸ਼ਨ : ਰਿਕਾਰਡ 12,55,700 ਰੁੱਖ ਲਗਾਉਣ ਨਾਲ ਪੰਜਾਬ ਬਣਿਆ ‘ਹਰਿਆਲੀ ਜ਼ੋਨ, ਸੂਬੇ ਦੀ ਸਭ ਤੋਂ ਵੱਡੀ ਵਾਤਾਵਰਣ ਪ੍ਰਾਪਤੀ

ਦਸੰਬਰ 12, 2025

ਦੇਸ਼ ਭਰ ਦੇ ਬੈਂਕਾਂ ਨੇ ਲਿਆ ਇੱਕ ਵੱਡਾ ਫੈਸਲਾ, ਔਨਲਾਈਨ ਧੋਖਾਧੜੀ ਨੂੰ ਰੋਕਣ ਲਈ ਤਸਦੀਕ ਨਿਯਮਾਂ ‘ਚ ਬਦਲਾਅ

ਦਸੰਬਰ 12, 2025

ਗੈਰ-ਕਾਨੂੰਨੀ ਖੰਘ ਦੀ ਦਵਾਈ ਦਾ ਧੰਦਾ: ਈਡੀ ਨੇ ਯੂਪੀ, ਗੁਜਰਾਤ ਅਤੇ ਝਾਰਖੰਡ ਵਿੱਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

ਦਸੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.