Laljit Singh Bhullar: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਬੱਸਾਂ ਦੇ ਟਾਈਮ-ਟੇਬਲ ਦੀਆਂ ਊਣਤਾਈਆਂ ਨੂੰ ਛੇਤੀ ਦੂਰ ਕਰ ਦਿੱਤਾ ਜਾਵੇਗਾ।
ਪੰਜਾਬ ਭਵਨ ਵਿਖੇ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਵਿਪੁਲ ਉਜਵਲ, ਡਾਇਰੈਕਟਰ ਪੰਜਾਬ ਰੋਡਵੇਜ਼ ਮੈਡਮ ਅਮਨਦੀਪ ਕੌਰ, ਸਟੇਟ ਟਰਾਂਸਪੋਰਟ ਕਮਿਸ਼ਨਰ ਸੰਦੀਪ ਹੰਸ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸਕੱਤਰ ਸਿੰਘ ਬੱਲ, ਸਮੂਹ ਆਰ.ਟੀ.ਏਜ਼ ਸਕੱਤਰਾਂ ਅਤੇ ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਦੇ ਸਮੂਹ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਤਰੁੱਟੀਆਂ ਰਹਿਤ ਟਾਈਮ-ਟੇਬਲ ਬਣਾ ਕੇ ਰਿਪੋਰਟ ਕਰਨ।
Presiding over the meeting of bus operators, Transport Minister @LaljitBhullar assured mini & big private bus operators of state that the flaws, if any, in the time-table of buses will be removed soon. Transport Minister asked officials to submit new time-table within a month. pic.twitter.com/bmYc5pekbB
— Government of Punjab (@PunjabGovtIndia) June 6, 2023
ਉਨ੍ਹਾਂ ਕਿਹਾ ਕਿ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਰੇ ਆਪ੍ਰੇਟਰਾਂ ਨੂੰ ਬੱਸ ਟਾਈਮ ਟੇਬਲ ਵਿੱਚ ਬਰਾਬਰ ਥਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਵੱਡੇ ਬੱਸ ਆਪ੍ਰੇਟਰਾਂ ਦੇ ਨਾਲ-ਨਾਲ ਇੱਕ-ਦੋ ਬੱਸਾਂ ਵਾਲੇ ਆਪ੍ਰੇਟਰਾਂ ਦੀ ਰੋਜ਼ੀ-ਰੋਟੀ ਦਾ ਸਾਧਨ ਬਣਿਆ ਰਹੇ।
ਕੈਬਨਿਟ ਮੰਤਰੀ ਨੇ ਬੱਸ ਆਪ੍ਰੇਟਰਾਂ ਦੀਆਂ ਹੋਰ ਮੰਗਾਂ ਨੂੰ ਵੀ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਬੱਸ ਆਪ੍ਰੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਾਉਣ ਲਈ ਉਹ ਪੂਰਾ ਜ਼ੋਰ ਲਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h