Laljit Singh Bhullar met Nitin Gadkari: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਦਿੱਤੀ ਜਾਵੇ।
ਨਵੀਂ ਦਿੱਲੀ ਵਿਖੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਭਰੋਸਾ ਦਿਵਾਇਆ ਕਿ ਜੇਕਰ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ਪੰਜਾਬ ਵੱਲੋਂ ਸਕਰੈਪ ਗੱਡੀਆਂ ਦੇ ਬਦਲ ਵਜੋਂ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਇਸ ਦੌਰਾਨ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤੇ ਸੂਬਾ ਸਰਕਾਰ ਵਾਤਾਵਰਣ-ਪੱਖੀ ਪਹਿਲ ਦੀ ਦਿਸ਼ਾ ਵਿੱਚ ਅੱਗੇ ਵਧਣ ਨੂੰ ਤਰਜੀਹ ਦੇ ਰਹੀ ਹੈ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ ਨੇ ਕੌਮੀ ਰਾਜ ਮਾਰਗਾਂ ‘ਤੇ ਸਪੀਡ ਹੱਦ ਵਧਾਉਣ ਦੀ ਮੰਗ ਵੀ ਰੱਖੀ।
ਸੂਬੇ ਦੀਆਂ ਮੰਗਾਂ ਸਬੰਧੀ ਨਿਤਿਨ ਗਡਕਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖੇ ਤਾਂ ਜੋ ਇਨ੍ਹਾਂ ਮੰਗਾਂ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਕੇਂਦਰੀ ਮੰਤਰੀ @nitin_gadkari ਜੀ ਦੀ ਪ੍ਰਧਾਨਗੀ ਹੇਠ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਹੋਈ। ਟ੍ਰੈਫਿਕ ਨਿਯਮਾਂ ਦੀ ਸਮੀਖਿਆ, ਵਾਹਨ ਫਿਟਨੈਸ ਸਟੇਸ਼ਨਾਂ ਦੀ ਸਥਾਪਨਾ, ਈ-ਬੱਸਾਂ ਲਈ ਵਿੱਤੀ ਸਹਾਇਤਾ, ਅਤੇ ਡਰਾਈਵਿੰਗ ਲਾਇਸੰਸ ਸਮੇਤ ਵੱਖ-ਵੱਖ ਸਮਕਾਲੀ ਨੀਤੀ ਮਾਮਲਿਆਂ 'ਤੇ ਚਰਚਾ ਕੀਤੀ। pic.twitter.com/nujeVZItxy
— Laljit Bhullar AAP (@Laljitbhullar) April 18, 2023
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਸਮੀਖਿਆ, ਵਾਹਨ ਫ਼ਿਟਨੈਸ ਸਟੇਸ਼ਨਾਂ ਦੀ ਸਥਾਪਨਾ, ਈ-ਬੱਸਾਂ ਲਈ ਵਿੱਤੀ ਸਹਾਇਤਾ ਅਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਨੂੰ ਸੁਚਾਰੂ ਬਣਾਉਣ ਸਮੇਤ ਵੱਖ-ਵੱਖ ਨੀਤੀ ਮਸਲੇ ਵੀ ਵਿਚਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਨਾਲ ਮਿਲ ਕੇ ਬਹੁਤ ਜਲਦੀ ਪੰਜਾਬ ਵਿੱਚ ਟਰਾਂਸਪੋਰਟ ਦੀਆਂ ਸੁਚਾਰੂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h