Punjab State Rural Livelihoods Mission: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ (ਪੀ.ਐਸ.ਆਰ.ਐਲ.ਐਮ) ਤਹਿਤ ਗ਼ਰੀਬ ਦਿਹਾਤੀ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾਂਦੇ ਹਨ ਅਤੇ ਪੀ.ਐਸ.ਆਰ.ਐਲ.ਐਮ. ਸਕੀਮ ਨੂੰ ਪਿੰਡ ਪੱਧਰ ‘ਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਲੋੜਵੰਦ ਔਰਤਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਕਰਮਚਾਰੀਆਂ ਦਾ ਵਿਸ਼ੇਸ ਯੋਗਦਾਨ ਹੁੰਦਾ ਹੈ, ਇਸ ਲਈ ਉਹ ਆਪਣੀ ਡਿਊਟੀ ਮਿਸ਼ਨਰੀ ਭਾਵਨਾ ਨਾਲ ਨਿਭਾਉਣ।
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਦੇ ਲਾਗੂ ਹੋਣ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤ ਮੈਂਬਰਾਂ ਦੀ ਨਿਰਭਰਤਾ ਪ੍ਰਾਈਵੇਟ ਫ਼ਾਇਨਾਂਸਰ ‘ਤੇ ਕਾਫ਼ੀ ਹੱਦ ਤੱਕ ਘੱਟ ਗਈ ਹੈ। ਇਸ ਸਕੀਮ ਅਧੀਨ ਪਿੰਡਾਂ ਦੀਆਂ ਔਰਤ ਉਤਪਾਦਕਾਂ ਨੂੰ ਖੇਤੀਬਾੜੀ ਅਤੇ ਪਸ਼ੂ-ਧਨ ਉਤਪਾਦਨ ਵਧਾਉਣ, ਵੈਲਯੂ ਚੇਨ ਵਿਕਸਿਤ ਕਰਨ ਅਤੇ ਗ਼ੈਰ-ਖੇਤੀ ਗਤੀਵਿਧੀਆਂ ਜਿਵੇਂ ਸੈਨੇਟਰੀ ਪੈਡ, ਅਚਾਰ, ਦਸਤਕਾਰੀ ਦੀਆਂ ਚੀਜ਼ਾਂ ਬਣਾਉਣ ਅਤੇ ਸਟੋਰ ਚਲਾਉਣ ਆਦਿ ਜ਼ਰੀਏ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਰਾਹੀਂ ਇਸ ਸਕੀਮ ਦਾ ਲਾਭ ਪੇਂਡੂ ਔਰਤਾਂ ਦੇ ਘਰਾਂ ਤੱਕ ਪਹੁੰਚਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਹੱਥਾਂ ਦੇ ਹੁਨਰ ਨੂੰ ਨਿਖਾਰਦੇ ਹੋਏ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।
Rural Development and Panchayat Minister @LaljitBhullar handed over appointment letters to 134 newly recruited employees in the department. While addressing the function, Cabinet Minister congratulated newly-inducted employees & exhorted them to work with missionary zeal. pic.twitter.com/1n6ghXJg0a
— Government of Punjab (@PunjabGovtIndia) June 7, 2023
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗ ਦੀਆਂ ਵੱਖ-ਵੱਖ ਆਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਵਿਭਾਗ ਵਿੱਚ 8 ਕਲਰਕਾਂ ਤੋਂ ਇਲਾਵਾ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਅਧੀਨ ਰੱਖੇ ਗਏ 126 ਮੁਲਾਜ਼ਮਾਂ ਵਿੱਚ 8 ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, 9 ਜ਼ਿਲ੍ਹਾ ਐਮ.ਆਈ.ਐਸ ਮੈਨੇਜਰ, 48 ਬਲਾਕ ਪ੍ਰੋਗਰਾਮ ਮੈਨੇਜਰ, 20 ਬਲਾਕ ਪ੍ਰੋਗਰਾਮ ਮੈਨੇਜਰ (ਲਾਇਵਲੀਹੁਡਜ਼), 2 ਬਲਾਕ ਪ੍ਰੋਗਰਾਮ ਮੈਨੇਜਰ (ਐਸ.ਵੀ.ਈ.ਪੀ/ਐਨ.ਐਫ਼), 32 ਕਲੱਸਟਰ ਕੋਆਰਡੀਨੇਟਰ ਅਤੇ ਸਟੇਟ ਪੱਧਰ ‘ਤੇ 3 ਯੰਗ ਪ੍ਰੋਫੈਸ਼ਨਲ, 2 ਆਫਿਸ ਅਸਿਸਟੈਂਟ, 1 ਅਕਾਊਂਟ ਅਸਿਸਟੈਂਟ ਅਤੇ 1 ਐਮ.ਆਈ.ਐਸ ਅਸਿਸਟੈਂਟ ਸ਼ਾਮਲ ਹਨ।
ਸਮਾਗਮ ਦੌਰਾਨ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਾਇਰੈਕਟਰ ਸੰਜੀਵ ਗਰਗ, ਵਧੀਕ ਮੁੱਖ ਕਾਰਜਕਾਰੀ ਅਫ਼ਸਰ ਐਸ.ਪੀ. ਆਂਗਰਾ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h