Laljit Singh Bhullar: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਲਈ ਆਉਣ ਵਾਲੇ ਵਿੱਤੀ ਵਰ੍ਹੇ ਵਿੱਚ 605 ਕਰੋੜ ਰੁਪਏ ਰਾਖਵੇਂ ਰੱਖੇ ਹਨ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 9 ਫ਼ੀਸਦੀ ਵੱਧ ਹਨ।
ਪਸ਼ੂ ਸਿਹਤ ਸੰਭਾਲ ਖੇਤਰ ਵਿੱਚ ਨਵੀਂ ਤਕਨੀਕ ਲਿਆਉਣ ਲਈ ਬਜਟ ਦੀ ਸ਼ਲਾਘਾ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਸ਼ੂਆਂ ਦੇ ਇਲਾਜ ਅਤੇ ਮਾਈਨਰ ਆਪ੍ਰੇਸ਼ਨਾਂ ਸਣੇ ਕਿਸਾਨਾਂ ਦੇ ਘਰਾਂ ਤੱਕ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਵੈਟਰਨਰੀ ਯੂਨਿਟਾਂ ਚਲਾਉਣ ਲਈ ਪਹਿਲੀ ਵਾਰ 13 ਕਰੋੜ ਰੁਪਏ ਰੱਖੇ ਗਏ ਹਨ।
ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਲੱਖਣ ਪ੍ਰਾਜੈਕਟ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪਸ਼ੂਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਾਏਗਾ। ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਆਪਣਾ ਦੂਜਾ ਅਗਾਂਹਵਧੂ ਅਤੇ ਲੋਕ-ਪੱਖੀ ਬਜਟ ਪੇਸ਼ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਲਈ 25 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਵਿਭਾਗ ਪਸ਼ੂਆਂ ਲਈ ਹੋਰ ਲੋੜੀਂਦੇ ਟੀਕਾਕਰਨ ਕਰਵਾਉਣ ਲਈ ਹੋਰ ਸਮਰੱਥ ਹੋਵੇਗਾ।
Cabinet Minister @LaljitBhullar termed the budget as a stimulant for agro-auxiliary occupations. He said that fulfilling it's commitment, Govt has allocated ₹605 Cr. in the upcoming financial year for animal husbandry dept, which is an increase of 9% over financial year 2022-23. pic.twitter.com/DZvZvRVutk
— Government of Punjab (@PunjabGovtIndia) March 10, 2023
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਖ਼ਰੀਦੀਆਂ ਹਨ ਤਾਂ ਜੋ ਸੂਬੇ ਵਿੱਚ ਸਮੂਹ ਗਾਵਾਂ ਦਾ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ 7.45 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਝੀਂਗੇ ਦੀ ਕਾਸ਼ਤ ਅਧੀਨ ਮੌਜੂਦਾ 1, 212 ਏਕੜ ਰਕਬੇ ਨੂੰ ਅਗਲੇ 5 ਸਾਲਾਂ ਵਿੱਚ 5, 000 ਏਕੜ ਤੱਕ ਵਧਾਉਣ ਲਈ 10 ਕਰੋੜ ਰੁਪਏ ਰੱਖੇ ਗਏ ਹਨ, ਜੋ ਇਸ ਖੇਤੀ ਸਹਾਇਕ ਕਿੱਤੇ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਮੱਛੀ, ਝੀਂਗਾ ਅਤੇ ਸਬੰਧਤ ਉਤਪਾਦਾਂ ਦੀ ਸੰਭਾਲ ਲਈ ਸਰਕਾਰੀ ਸਬਸਿਡੀ ਨਾਲ 30 ਟਨ ਦੀ ਸਮਰੱਥਾ ਦਾ ਇੱਕ ਆਈਸ ਪਲਾਂਟ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਰੱਖੀ ਗਈ ਹੈ ਜਦਕਿ ਦੋ ਟਨ ਸਮਰੱਥਾ ਵਾਲੀ ਮਿੰਨੀ ਫਿਸ਼ ਫੀਡ ਮਿਲ ਜ਼ਿਲ੍ਹਾ ਜਲੰਧਰ ਵਿਖੇ ਸਰਕਾਰ ਦੀ ਸਬਸਿਡੀ ਨਾਲ ਸਥਾਪਿਤ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h