[caption id="attachment_158030" align="aligncenter" width="1087"] Farmers reach Jantar Mantar to support Wrestlers: ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਧਰਨਾ ਜਾਰੀ ਹੈ। ਇਸ ਦੌਰਾਨ ਸੋਮਵਾਰ ਨੂੰ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਜੰਤਰ-ਮੰਤਰ ਪੁੱਜੇ।[/caption] [caption id="attachment_158031" align="aligncenter" width="1200"] ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਦੇ ਨਾਲ ਹੀ ਪਹਿਲਵਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮਹਿਲਾ ਪਹਿਲਵਾਨਾਂ ਨੇ WFI ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।[/caption] [caption id="attachment_158032" align="aligncenter" width="646"] ਪਹਿਲਵਾਨ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ WFI ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਹੁਣ ਤੱਕ ਕਈ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਦੇ ਆਗੂ ਪਹਿਲਵਾਨਾਂ ਦੇ ਧਰਨੇ ਨੂੰ ਸਮਰਥਨ ਦੇ ਚੁੱਕੇ ਹਨ।[/caption] [caption id="attachment_158033" align="aligncenter" width="546"] ਪਹਿਲਵਾਨ ਪਿਛਲੇ ਇੱਕ ਮਹੀਨੇ ਤੋਂ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਸਿੰਘ 'ਤੇ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ, ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕਰਨ ਅਤੇ ਡਬਲਯੂਐੱਫਆਈ ਨੂੰ ਤਾਨਾਸ਼ਾਹੀ ਢੰਗ ਨਾਲ ਚਲਾਉਣ ਦੇ ਦੋਸ਼ ਲਾਏ ਹਨ। ਇਸ ਤੋਂ ਪਹਿਲਾਂ ਕਿਸਾਨ ਪਹਿਲਵਾਨਾਂ ਦੇ ਸਮਰਥਨ 'ਚ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਪਹੁੰਚੇ ਸਨ। ਜਿਸ ਵਿੱਚ ਕਈ ਕਿਸਾਨ ਆਗੂ ਸ਼ਾਮਲ ਹੋਏ।[/caption] [caption id="attachment_158034" align="aligncenter" width="1015"] ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਜਿਨਸੀ ਸ਼ੋਸ਼ਣ ਦੇ ਦੋਸ਼ੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ 21 ਮਈ ਤੱਕ ਗ੍ਰਿਫਤਾਰ ਕੀਤਾ ਜਾਵੇ।[/caption] [caption id="attachment_158035" align="aligncenter" width="1095"] ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ, 'ਸਰਕਾਰ 21 ਮਈ ਤੱਕ ਡਬਲਯੂਐਫਆਈ ਦੇ ਮੁਖੀ ਨੂੰ ਗ੍ਰਿਫਤਾਰ ਕਰੇ ਅਤੇ ਸਾਡੀਆਂ ਧੀਆਂ ਨੂੰ ਇਨਸਾਫ ਦੇਵੇ। ਇਹ ਇੱਕ ਵੱਡਾ ਮੁੱਦਾ ਹੈ। ਇਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਜੇਕਰ ਅਜਿਹਾ ਨਾ ਹੋਇਆ ਤਾਂ ਉਹ ਭਵਿੱਖ ਦੀ ਰਣਨੀਤੀ ਬਾਰੇ ਕੁਝ ਤੈਅ ਕਰਨਗੇ।[/caption] [caption id="attachment_158036" align="aligncenter" width="706"] ਟਿਕੈਤ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਸੰਘ ਅਤੇ ਖਾਪ ਪੰਚਾਇਤ ਦੇ ਆਗੂ 21 ਮਈ ਨੂੰ ਦੁਬਾਰਾ ਮੀਟਿੰਗ ਕਰਨਗੇ ਅਤੇ ਫੈਸਲਾ ਕਰਨਗੇ ਕਿ ਅੱਗੇ ਕੀ ਕੀਤਾ ਜਾਣਾ ਚਾਹੀਦਾ ਹੈ। ਉਦੋਂ ਤੱਕ ਸਾਡੀਆਂ ਧੀਆਂ ਨੂੰ ਸਹਾਰਾ ਦੇਣ ਲਈ ਹਰ ਰੋਜ਼ ਜੰਤਰ-ਮੰਤਰ 'ਤੇ ਖਾਪ ਆਵੇਗਾ। ਜੇਕਰ ਸਾਡੀਆਂ ਧੀਆਂ ਨੂੰ ਕੁਝ ਹੋਇਆ ਤਾਂ ਪੂਰਾ ਦੇਸ਼ ਉਨ੍ਹਾਂ ਦਾ ਸਮਰਥਨ ਕਰਨ ਲਈ ਇੱਥੇ ਇਕੱਠਾ ਹੋਵੇਗਾ।[/caption] [caption id="attachment_158037" align="aligncenter" width="1047"] ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਸੀ ਕਿ ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਪਰ ਧਾਰਾ 164 ਤਹਿਤ ਬਿਆਨ ਦਰਜ ਨਹੀਂ ਕੀਤਾ। ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 21 ਮਈ ਨੂੰ ਸੰਘਰਸ਼ ਦਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਹਿਲਵਾਨਾਂ ਦੇ ਇਸ ਵਿਰੋਧ ਨੂੰ ਕਿਸੇ ਨੇ ਹਾਈਜੈਕ ਨਹੀਂ ਕੀਤਾ ਹੈ।[/caption] [caption id="attachment_158038" align="aligncenter" width="960"] ਇਸ ਦੇ ਨਾਲ ਹੀ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਪਹਿਲਵਾਨਾਂ ਦੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਮੇਰੇ 'ਤੇ ਜੋ ਵੀ ਦੋਸ਼ ਲਗਾਏ ਜਾ ਰਹੇ ਹਨ, ਉਹ ਸਿਆਸਤ ਤੋਂ ਪ੍ਰੇਰਿਤ ਹਨ। ਦੀਪੇਂਦਰ ਸਿੰਘ ਹੁੱਡਾ ਅਤੇ ਇੱਕ ਉਦਯੋਗਪਤੀ ਦਾ ਹੱਥ ਇਸ ਵਿੱਚ ਸ਼ਾਮਲ ਹੈ।[/caption]