ਪੰਜਾਬ ‘ਚ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਦਿਨ ਦੇ ਨਾਲ-ਨਾਲ ਰਾਤ ਦੇ ਸਮੇਂ ਵੀ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੀਤੇ ਦਿਨ ਸਵੇਰੇ ਬਹੁਤ ਠੰਢ ਪਈ, ਜਿਸ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ‘ਤੇ ਆ ਗਿਆ, ਜੋ ਮੰਗਲਵਾਰ ਨਾਲੋਂ 4.8 ਡਿਗਰੀ ਸੈਲਸੀਅਸ ਘੱਟ ਸੀ। ਇਸ ਤੋਂ ਬਾਅਦ ਬਰਨਾਲਾ ਠੰਡਾ ਰਿਹਾ। ਜਿੱਥੇ ਤਾਪਮਾਨ 8.5 ਡਿਗਰੀ ਰਿਹਾ।
ਅੱਜ ਕਈ ਸ਼ਹਿਰਾਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ
ਇਸ ਤੋਂ ਇਲਾਵਾ ਪਟਿਆਲਾ ਵਿੱਚ 9.4 ਡਿਗਰੀ, ਮੋਗਾ ਵਿੱਚ 9.3 ਡਿਗਰੀ, ਜਲੰਧਰ ਵਿੱਚ 9.8 ਡਿਗਰੀ, ਰੋਪੜ ਅਤੇ ਫਿਰੋਜ਼ਪੁਰ ਵਿੱਚ 10 ਡਿਗਰੀ, ਲੁਧਿਆਣਾ ਵਿੱਚ 11.4 ਡਿਗਰੀ, ਅੰਮ੍ਰਿਤਸਰ ਵਿੱਚ 11.4 ਡਿਗਰੀ ਤਾਪਮਾਨ ਰਿਹਾ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੋ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨੀਂ ਲੁਧਿਆਣਾ ਵਿੱਚ AQI 400 ਨੂੰ ਪਾਰ ਕਰ ਗਿਆ ਸੀ। ਹਾਲਾਂਕਿ ਮੰਗਲਵਾਰ ਨੂੰ ਏਅਰ ਕੁਆਲਿਟੀ ਇੰਡੈਕਸ 78 ਪੁਆਇੰਟਾਂ ‘ਤੇ ਆ ਗਿਆ ਹੈ।
ਪੰਜਾਬ ਦੇ ਵੱਡੇ ਸ਼ਹਿਰਾਂ ਦਾ ਏ.ਕਿਊ.ਆਈ
ਅੰਮ੍ਰਿਤਸਰ – 96
ਬਠਿੰਡਾ – 151
ਜਲੰਧਰ – 91
ਲੁਧਿਆਣਾ – 78
ਮੰਡੀ ਗੋਬਿੰਦਗੜ੍ਹ – 99
ਪਟਿਆਲਾ – 64
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h