ਇਹ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਆਇਆ ਸੀ ਤੇ ਇਸ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਵੱਖ ਵੱਖ ਤਸਵੀਰਾਂ ਲੈਣ ਲਈ ਡ੍ਰੋਨ ਦੀ ਵਰਤੋਂ ਕੀਤੀ ਸੀ।ਇਸ ਨੂੰ ਫੜ ਕੇ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ‘ਚ ਬਣੇ ਕੰਟਰੋਲ ਰੂਮ ‘ਚ ਲੈ ਜਾਇਆ ਗਿਆ।ਕਿਸੇ ਤਰ੍ਹਾਂ ਦਾ ਸਹੀ ਜਵਾਬ ਨਾ ਮਿਲਣ ‘ਤੇ ਉਕਤ ਵਿਅਕਤੀ ਨੂੰ ਫੜ ਕੇ ਗਲਿਆਰਾ ਚੌਂਕ ‘ਚ ਲੈ ਜਾਇਆ ਗਿਆ।ਜਿੱਥੇ ਉਸਨੂੰ ਮੁੱਢਲੀ ਜਾਂਚ ਪੜਤਾਲ ਤੋਂ ਬਾਅਦ ਲਿਖਤੀ ਮੁਆਫੀ ਮੰਗਣ ‘ਤੇ ਛੱਡ ਦਿੱਤਾ ਗਿਆ।ਗਲਿਆਰਾ ਚੌਂਕ ਦੇ ਐਸਐਚਓ ਪਰਮਜੀਤ ਸਿੰਘ ਨੇ ਦੱਸਿਆ ਕਿ ਰਾਜਬੀਰ ਸਿੰਘ ਦੇ ਮਾਤਾ ਪਿਤਾ ਨੇ ਵੀ ਮਹਿਸੂਸ ਕੀਤਾ ਕਿ ਰਾਜਬੀਰ ਸਿੰਘ ਨੇ ਗਲਤੀ ਕੀਤੀ ਹੈ ਇਸ ਲਈ ਉਨ੍ਹਾਂ ਲਿਖਤੀ ਤੌਰ ‘ਤੇ ਮੁਆਫੀ ਮੰਗੀ।ਉਸ ਕੋਲੋਂ ਕੋਈ ਵੀ ਸ਼ੱਕੀ ਸਮਾਨ ਬਰਾਮਦ ਨਹੀਂ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਭੇਜ਼ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h