ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲ ਦੇ NRI ਨਿਹੰਗ ਪ੍ਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋ ਕਤਲ ਕਰ ਦਿੱਤਾ ਗਿਆ ਸੀ ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਉਸ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ। ਉਸਦੀ ਮ੍ਰਿਤਕ ਦੇਹ ਪਿੰਡ ਪਹੁੰਚਨ ‘ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਮ੍ਰਿਤਕ ਪ੍ਰਦੀਪ ਸਿੰਘ ਦੇ ਅੰਤਿਮ ਦਰਸ਼ਨ ਕਰਨ ਲਈ ਵੱਖ-ਵੱਖ ਸਿਆਸੀ ਅਤੇ ਨਿਹੰਗ ਜਥੇਬੰਦੀਆਂ ਦੇ ਆਗੂ ਪਹੁੰਚੇ। ਜਿੱਥੇ ਉਸ ਦੇ ਪਿਤਾ ਸੂਬੇਦਾਰ ਮੇਜਰ ਗੁਰਬਖਸ਼ ਸਿੰਘ ਨੇ ਉਸ ਨੂੰ ਮੁੱਖ ਅਗਨੀ ਦੇਕੇ ਅਤਿੰਮ ਸੰਸਕਾਰ ਕਿੱਤਾ ਅੱਤੇ ਕਿਹਾ ਕਿ ਉਹਨਾਂ ਨੂੰ ਪ੍ਰਸ਼ਾਸਨ ਨੇ ਆਸ਼ਵਾਸਨ ਦਿੱਤਾ ਹੈ ਕਿ ਸਾਰੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰਸ਼ਾਸ਼ਨ ਆਪਣਾ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪਰਦੀਪ ਸਿੰਘ ਨੇ ਗੁਰੂ ਧਾਮਾਂ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਹੈ।
ਮ੍ਰਿਤਕ ਨਿਹੰਗ ਪਰਦੀਪ ਸਿੰਘ ਦੇ ਪਿੱਤਾ ਸੂਬੇਦਾਰ ਮੇਜਰ ਗੁਰਬਖਸ਼ ਸਿੰਘ ਆਪਣੇ ਪੁੱਤਰ ਦਾ ਅਤਿੰਮ ਸੰਸਕਾਰ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਸ ਦੇ ਪੁੱਤਰ ਨੇ ਗੁਰੂ-ਧਾਮ ਦੀ ਮਰਿਆਦਾ ਨੂੰ ਬਹਾਲ ਰੱਖਣ ਦੇ ਲਈ ਆਪਣੀ ਸ਼ਹਾਦਤ ਦਿੱਤੀ ਹੈ ਅਤੇ ਉਸ ਨੂੰ ਆਪਣੇ ਪੁੱਤਰ ਦੀ ਸ਼ਹਾਦਤ ‘ਤੇ ਮਾਣ ਹੈ। ਉਸ ਨੇ ਕਿਹਾ ਕਿ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਹੁਲੜਬਾਜਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਸਰਕਾਰ ਨੂੰ ਪ੍ਰਦੀਪ ਦੀ ਸ਼ਹਾਦਤ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਆਸ਼ਵਾਸਨ ਦਿੱਤਾ ਹੈ ਕਿ ਸਾਰੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ 2 ਆਰੋਪੀ ਹੁਣ ਤੱਕ ਫੜੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸ਼ਨ ਅਤੇ ਸਰਕਾਰ ‘ਤੇ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ ਇਸ ਮੌਕੇ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਈ ਬਰਜਿੰਦਰ ਸਿੰਘ ਪਰਵਾਨਾ ਨੇ ਕਿਹਾ ਕਿ ਸਰਕਾਰ ਫੇਲ੍ਹ ਹੋ ਚੁੱਕੀ ਹੈ। ਜੋ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਸਰਕਾਰਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਸੇਧ ਲੈਣੀ ਚਾਹੀਦੀ ਹੈ ਨਹੀਂ ਤਾਂ ਫਿਰ ਨਿਹੰਗ ਸਿੰਘਾਂ ਨੂੰ ਅਜਿਹੇ ਹੁਲੜਬਾਜਾਂ ਖਿਲਾਫ ਆਪ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਹੁਣ ਵਿਸਾਖੀ ਦਾ ਸਮਾਗਮ ਹੋਣਾ ਹੈ ਉਸ ਵਿੱਚ ਨਿਹੰਗ ਜਥੇਬੰਦੀਆਂ ਅਜਿਹੇ ਹੁਲੜਬਾਜਾਂ ਨੂੰ ਰੋਕਣ ਦੇ ਲਈ ਆਪ ਮੋਰਚਾ ਲਗਾਉਣ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h