Gangster Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਦਸ ਦਿਨ ਦਾ ਮੋਗਾ ਪੁਲਿਸ (Moga Police) ਨੂੰ ਮਿਲਿਆ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ। ਇਸ ਦੇ ਨਾਲ ਹੀ ਵੱਡੀ ਖ਼ਬਰ ਹੈ ਕਿ ਜਲੰਧਰ ਪੁਲਿਸ ਨੂੰ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ (Lawrence Transit Remand) ਦਿੱਤਾ ਗਿਆ ਹੈ।
ਨਾਜਾਇਜ਼ ਹਥਿਆਰਾਂ ਦੇ ਮਾਮਲੇ ਚ ਗੈਂਗਸਟਰ ਲਾਰੇਸ਼ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਹੇਠ ਜਲੰਧਰ ਕੋਰਟ ‘ਚ ਕੀਤਾ ਗਿਆ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 10 ਦਿਨ 31 ਅਕਤੂਬਰ ਤੱਕ ਦੇ ਪੁਲਿਸ ਰਿਮਾਂਡ ’ਤੇ ਭੇਜੇ ਜਾਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਕਵਰੇਜ ਨਹੀਂ ਕਰਨ ਦਿੱਤੀ ਤੇ ਇਸ ਕਰਕੇ ਮੀਡੀਆ ਤੋਂ ਖਾਸ ਦੂਰੀ ਬਣਾ ਕੇ ਰੱਖੀ ਗਈ।
ਦੱਸ ਦਈਏ ਕਿ ਪਿਛਲੀ ਪੇਸ਼ੀ ਦੌਰਾਨ ਸੀਆਈਏ ਇੰਚਾਰਜ ਮਹਿਣਾ ਦੀ ਲਾਰੈਂਸ ਨਾਲ ਪੇਸ਼ੀ ਦੌਰਾਨ ਹੱਸਦੇ ਦੀ ਅਤੇ ਹੱਥ ਮਿਲਾਉਂਦਿਆਂ ਦੀ ਵੀਡੀਓ ਵਾਇਰਲ ਹੋਈ ਸੀ।
ਥਾਣਾ ਪੰਜ ਦੀ ਪੁਲਿਸ ਨੇ ਉਸ ਖ਼ਿਲਾਫ਼ ਅਸਲਾ ਸਪਲਾਈ ਕਰਨ ਦਾ ਕੇਸ ਦਰਜ ਕੀਤਾ ਸੀ, ਇਸੇ ਕੇਸ ‘ਚ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਐਫਆਈਆਰ ਨੰ.- 83 ਮਿਤੀ 17-5-22 ਥਾਣਾ 5 ਵਿਖੇ ਧਾਰਾ 25-54-59 ਆਰਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਪੁਲਿਸ ਨੇ ਬਠਿੰਡਾ ਅਦਾਲਤ ‘ਚ ਲਾਰੈਂਸ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਪੀਲ ਕੀਤੀ ਸੀ, ਪਰ ਉਦੋਂ ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਿਸ ‘ਤੇ ਝੂਠੇ ਐਨਕਾਊਂਟਰ ‘ਚ ਉਸ ਨੂੰ ਮਰਵਾ ਦੇਣ ਜਾਂ ਦੂਸਰੀ ਗੈਂਗ ਦੇ ਹੱਥੋਂ ਹੱਤਿਆ ਹੋਣ ਦੇ ਖਦਸ਼ੇ ਦੇ ਚੱਲਦੇ ਇਸ ਦਾ ਵਿਰੋਧ ਕੀਤਾ ਸੀ।
ਇਸ ਤੋਂ ਬਾਅਦ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਨਹੀਂ ਮਿਲਿਆ ਸੀ। ਕੁਝ ਦਿਨ ਪਹਿਲਾਂ ਲੁਧਿਆਣਾ ‘ਚ ਪੇਸ਼ੀ ਦੌਰਾਨ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਦੌਰਾਨ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੁਲਿਸ ਕਾਮਯਾਬ ਨਹੀਂ ਹੋ ਸਕੀ।
ਸ਼ੁੱਕਰਵਾਰ ਨੂੰ ਮੋਗਾ ਦੀ ਅਦਾਲਤ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਪ੍ਰਾਪਤ ਹੋਏ, ਜਿਸ ਤੋਂ ਬਾਅਦ ਜਲੰਧਰ ਪੁਲਿਸ ਨੇ ਸਖ਼ਤ ਸੁਰੱਖਿਆ ਵਿਚਕਾਰ ਉਸ ਨੂੰ ਬਖ਼ਤਰਬੰਦ ਗੱਡੀਆਂ ‘ਚ ਲੋਕਾਂ ਸਾਹਮਣੇ ਲਿਆਂਦਾ ਤੇ ਅਦਾਲਤ ‘ਚ ਪੇਸ਼ ਕੀਤਾ। ਇਸ ਦੌਰਾਨ ਅਦਾਲਤੀ ਕੰਪਲੈਕਸ ਪੂਰੀ ਤਰ੍ਹਾਂ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ। ਹਰ ਆਉਣ-ਜਾਣ ਵਾਲੇ ਦੀ ਪੁਲਿਸ ਤਲਾਸ਼ੀ ਲੈ ਰਹੀ ਸੀ।
ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਲਿਆਂਦਾ ਗਿਆ ਸੀ ਬਿਸ਼ਨੋਈ
ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸੀ। 29 ਮਈ ਨੂੰ ਮਾਨਸਾ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ। ਉਹ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਉਸ ਨੇ ਇੰਟਰਨੈੱਟ ਮੀਡੀਆ ‘ਤੇ ਬਿਸ਼ਨੋਈ ਵੱਲੋਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਗਾਇਕ ਦਾ ਉਨ੍ਹਾਂ ਦੇ ਸਾਥੀ ਵਿੱਕੀ ਮਿੱਡੂਖੇੜਾ ਦੇ ਕਤਲ ‘ਚ ਹੱਥ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਹੀ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਸੀ।