Bathinda District Court: ਬਠਿੰਡਾ ਜ਼ਿਲ੍ਹਾ ਅਦਾਲਤ ਨੇ ਪ੍ਰਾਪਰਟੀ ਡੀਲਰ ਰਾਜਵੀਰ ਉਰਫ਼ ਸੋਨੂੰ ਸ਼ਾਹ ਦੇ ਕਤਲ ਦੇ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕਰਨ ਵਿੱਚ ਨਾਕਾਮ ਰਹਿਣ ਕਾਰਨ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ।
ਦੱਸ ਦਈਏ ਕਿ ਇਸ ਦੌਰਾਨ ਬਠਿੰਡਾ ਜ਼ਿਲ੍ਹਾ ਅਦਾਲਤ ਦੇ ਜੱਜ ਨੇ ਕਿਹਾ ਕਿ ਅਗਲੀ ਤਰੀਕ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਲਾਰੇਂਸ ਨੂੰ ਪੇਸ਼ ਕੀਤਾ ਜਾਵੇ। ਜੇਕਰ ਲਾਰੈਂਸ ਨੂੰ ਪੇਸ਼ ਨਹੀਂ ਕੀਤਾ ਜਾਂਦਾ ਹੈ, ਤਾਂ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਨੂੰ ਜਾਂ ਉਸ ਦੇ ਪ੍ਰਤੀਨਿਧੀ ਨੂੰ ਅਦਾਲਤ ਵਿੱਚ ਕਾਰਨ ਦੱਸਣ ਲਈ ਭੇਜਣਾ ਪਵੇਗਾ।
ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਮਾਮਲੇ ਦੀ ਅਗਲੀ ਸੁਣਵਾਈ ਹੁਣ 10 ਫਰਵਰੀ ਨੂੰ ਹੋਵੇਗੀ। ਲਾਰੈਂਸ ਸਮੇਤ ਸੱਤ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜ਼ਿਆਦਾਤਰ ਮੁਲਜ਼ਮ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਇਸ ਕਾਰਨ ਕੇਸ ਦੀ ਸੁਣਵਾਈ ਵਿੱਚ ਦੇਰੀ ਹੋ ਰਹੀ ਹੈ। ਇਸ ਮਾਮਲੇ ਵਿੱਚ ਲਾਰੈਂਸ ਤੋਂ ਇਲਾਵਾ ਧਰਮਿੰਦਰ ਸਿੰਘ, ਸ਼ੁਭਮ, ਮਨਜੀਤ, ਅਭਿਸ਼ੇਕ ਉਰਫ਼ ਬੰਟੀ, ਰਾਜੂ ਬਸੋਦੀ ਅਤੇ ਰਾਜਨ ਉਰਫ਼ ਜਾਟ ਮੁਲਜ਼ਮ ਹਨ।
ਜਾਣੋ ਪੂਰਾ ਮਾਮਲਾ
ਪ੍ਰਾਪਰਟੀ ਡੀਲਰ ਰਾਜਵੀਰ ਉਰਫ਼ ਸੋਨੂੰ ਸ਼ਾਹ ਨੂੰ 28 ਸਤੰਬਰ 2019 ਨੂੰ ਬੁੜੈਲ ‘ਚ ਉਸ ਦੇ ਦਫ਼ਤਰ ਵਿੱਚ ਦਾਖ਼ਲ ਹੋ ਕੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਹੱਤਿਆ ਨੂੰ ਅੰਜਾਮ ਦੇਣ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਹਮਲੇ ਦੀ ਜ਼ਿੰਮੇਵਾਰੀ ਲਈ। ਇਸ ਤੋਂ ਬਾਅਦ ਖੰਨਾ ਪੁਲਿਸ ਨੇ ਇਸ ਮਾਮਲੇ ‘ਚ ਸ਼ੁਭਮ ਉਰਫ ਬਿਗਨੀ ਨੂੰ ਇਕ ਹੋਰ ਮਾਮਲੇ ‘ਚ ਖੰਨਾ ਤੋਂ ਗ੍ਰਿਫਤਾਰ ਕੀਤਾ ਸੀ।
ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸ਼ੁਭਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ। ਉਸ ਨੇ ਦੱਸਿਆ ਕਿ ਉਹ ਪਟਿਆਲਾ ਜੇਲ੍ਹ ਵਿੱਚ 2016 ਵਿੱਚ ਲਾਰੈਂਸ ਦੇ ਸੰਪਰਕ ਵਿੱਚ ਆਇਆ ਸੀ। ਦੱਸ ਦਈਏ ਕਿ ਸ਼ੁਭਮ ਖਿਲਾਫ ਪੰਜਾਬ, ਹਰਿਆਣਾ ‘ਚ ਕਤਲ, ਖੋਹ, ਚੋਰੀ, ਫਿਰੌਤੀ ਸਮੇਤ ਕਈ ਮਾਮਲੇ ਦਰਜ ਹਨ। ਪੁੱਛਗਿੱਛ ਦੌਰਾਨ ਪੁਲਿਸ ਨੂੰ ਦੂਜੇ ਸ਼ੂਟਰ ਬਾਰੇ ਪਤਾ ਲੱਗਾ ਜੋ ਦਿੱਲੀ ਪੁਲਿਸ ਦੀ ਹਿਰਾਸਤ ਵਿਚ ਸੀ। ਇਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਲਿਆਂਦਾ ਗਿਆ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੋਰ ਮੁਲਜ਼ਮ ਫੜੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h