ਗੈਂਗਸਟਰ ਲਾਰੈਂਸ ਬਿਸ਼ਨੋਈ ਲੁਧਿਆਣਾ ਦੀ ਅਦਾਲਤ ‘ਚ ਪੇਸ਼, ਪੁਲਿਸ ਨੇ 10 ਦਿਨ ਦਾ ਰਿਮਾਂਡ ਹਾਸਲ ਕੀਤਾਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਬਿਸ਼ਨੋਈ ਲੁਧਿਆਣਾ ਦੇ ਥਾਣਾ ਮੇਹਰਬਾਨ ਵਿੱਚ ਚੱਲ ਰਹੇ ਇੱਕ ਕਤਲ ਕੇਸ ਵਿੱਚ ਨਾਮਜ਼ਦ ਹੈ। ਇਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਬਿਸ਼ਨੋਈ ਨੂੰ ਵੀ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੰਬੀਹਾ ਗੈਂਗ ਨੇ ਲਾਰੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ, ਇਸ ਲਈ ਅਦਾਲਤ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਜਿੱਥੇ ਲਾਰੈਂਸ ਨੂੰ ਪੇਸ਼ ਕੀਤਾ ਜਾਵੇਗਾ।