Lawrence Bishnoi’s life in Danger: ਲਾਰੈਂਸ ਬਿਸ਼ਨੋਈ ਦੀ ਦਿੱਲੀ ਜੇਲ੍ਹ ਵਿੱਚ ਹੱਤਿਆ ਹੋ ਸਕਦੀ ਹੈ। ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸਪੱਸ਼ਟ ਕੀਤਾ ਹੈ ਕਿ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਕਿਸੇ ਜੇਲ੍ਹ ਵਿੱਚ ਨਾ ਰੱਖਿਆ ਜਾਵੇ ਅਤੇ ਪੰਜਾਬ ਨਾ ਭੇਜਿਆ ਜਾਵੇ। ਦੂਜਾ, ਦਿੱਲੀ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ 14 ਜੂਨ ਤੱਕ ਵਧਾ ਦਿੱਤੀ ਹੈ।
ਅਦਾਲਤ ਨੇ ਦਿੱਲੀ ਜੇਲ੍ਹ ਪ੍ਰਸ਼ਾਸਨ ਦੀ ਅਰਜ਼ੀ ਦਾ ਨੋਟਿਸ ਲੈਂਦਿਆਂ ਇਸ ਗੈਂਗਸਟਰ ਨੂੰ ਉਸ ਦੀ ਹਿਰਾਸਤ ਪੂਰੀ ਹੋਣ ਤੋਂ ਬਾਅਦ ਬਠਿੰਡਾ ਜੇਲ੍ਹ ਦੇ ਹਵਾਲੇ ਕਰਨ ਲਈ ਵੀ ਕਿਹਾ ਹੈ। ਦਰਅਸਲ, ਲਾਰੈਂਸ ਬਿਸ਼ਨੋਈ ਲੰਬੇ ਸਮੇਂ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਇੱਥੋਂ ਉਸ ਨੂੰ ਗੁਜਰਾਤ ਪੁਲਿਸ ਨੇ ਇੱਕ ਅਪਰਾਧਿਕ ਮਾਮਲੇ ਦੀ ਜਾਂਚ ਲਈ ਹਿਰਾਸਤ ਵਿੱਚ ਲੈ ਲਿਆ ਤੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਲਿਆਂਦਾ ਗਿਆ।
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਮਈ ਦੇ ਆਖ਼ਰੀ ਹਫ਼ਤੇ ਇੱਕ ਮਾਮਲੇ ਦੇ ਸਬੰਧ ਵਿੱਚ ਲਾਰੈਂਸ ਨੂੰ ਹਿਰਾਸਤ ਵਿੱਚ ਲੈ ਕੇ ਦਿੱਲੀ ਲਿਆਂਦਾ ਸੀ। ਅਦਾਲਤ ਨੇ ਗੈਂਗਸਟਰ ਨੂੰ ਰਿਮਾਂਡ ‘ਤੇ ਭੇਜ ਦਿੱਤਾ ਸੀ। ਐਤਵਾਰ 11 ਜੂਨ ਨੂੰ ਲਾਰੈਂਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਪੁਲਿਸ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ 14 ਜੂਨ ਤੱਕ ਹਿਰਾਸਤ ‘ਚ ਵਾਧਾ ਕਰ ਦਿੱਤਾ।
ਇਸ ਦੇ ਨਾਲ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਦੀ ਉਹ ਮੰਗ ਵੀ ਮੰਨ ਲਈ ਗਈ, ਜਿਸ ਵਿੱਚ ਕਿਹਾ ਗਿਆ ਸੀ ਕਿ ਗੈਂਗਸਟਰ ਦੀ ਹਿਰਾਸਤ ਪੂਰੀ ਹੋਣ ‘ਤੇ ਉਸ ਨੂੰ ਸਿੱਧਾ ਬਠਿੰਡਾ ਜੇਲ੍ਹ ਦੇ ਹਵਾਲੇ ਕੀਤਾ ਜਾਵੇ। ਇਸ ਦੌਰਾਨ ਅਦਾਲਤ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਵੀ ਦਿੱਤੇ ਹਨ।
ਦਿੱਲੀ ਪੁਲਿਸ ਨੇ ਦਿੱਤਾ ਕਾਨੂੰਨ ਵਿਵਸਥਾ ਵਿਗੜਨ ਦਾ ਹਵਾਲਾ
ਦਿੱਲੀ ਪੁਲਿਸ ਨੇ ਆਪਣੀ ਅਰਜ਼ੀ ਵਿੱਚ ਲਿਖਿਆ ਸੀ ਕਿ ਲਾਰੈਂਸ ਬਿਸ਼ਨੋਈ ਦੇ ਦਿੱਲੀ ਜੇਲ੍ਹ ਵਿੱਚ ਰਹਿਣ ਕਾਰਨ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਲਾਰੈਂਸ ਨੂੰ ਪਹਿਲਾਂ ਬਠਿੰਡਾ ਜੇਲ੍ਹ ਤੋਂ NIA ਨੇ ਰਿਮਾਂਡ ‘ਤੇ ਲਿਆ ਸੀ, ਫਿਰ ਗੁਜਰਾਤ ਪੁਲਿਸ ਨੇ ਅਤੇ ਹੁਣ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਿਰਾਸਤ ‘ਚ ਲਿਆ ਸੀ। ਇਸ ਲਈ ਜਿਸ ਜੇਲ੍ਹ ਤੋਂ ਏਜੰਸੀਆਂ ਨੇ ਬਿਸ਼ਨੋਈ ਨੂੰ ਹਿਰਾਸਤ ‘ਚ ਲਿਆ ਸੀ, ਉਸ ਨੂੰ ਸਿੱਧੇ ਉਸ ਜੇਲ੍ਹ ਵਿੱਚ ਭੇਜਿਆ ਜਾਵੇ ਨਾ ਕਿ ਦਿੱਲੀ ਜੇਲ੍ਹ ਵਿੱਚ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h