ਅਮਰੀਕਾ ਵਿੱਚ ਵੱਡੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਵੱਡੇ ਸਰਗਨੇ ਰਣਦੀਪ ਸਿੰਘ ਮਲਿਕ ਨੂੰ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਲਾਰੈਂਸ ਗੈਂਗ ਦਾ ਇਹ ਸਰਗਨਾ ਅਮਰੀਕਾ ਵਿੱਚ ਬੈਠਾ ਸੀ ਅਤੇ ਲਾਰੈਂਸ ਦੇ ਇਸ਼ਾਰੇ ‘ਤੇ ਭਾਰਤ ਵਿੱਚ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚ ਰਿਹਾ ਸੀ। ਉਸਦੀ ਗ੍ਰਿਫਤਾਰੀ ਦੀ ਪੁਸ਼ਟੀ FBI ਨੇ ਵੀ ਕੀਤੀ ਹੈ ਅਤੇ ਇਸ ਬਾਰੇ ਜਾਣਕਾਰੀ ਭਾਰਤੀ ਏਜੰਸੀਆਂ ਨਾਲ ਵੀ ਸਾਂਝੀ ਕੀਤੀ ਗਈ ਹੈ।
ਦਿੱਲੀ ਦੇ ਮਸ਼ਹੂਰ ਨਾਦਿਰ ਸ਼ਾਹ ਕਤਲ ਕੇਸ ਵਿੱਚ ਰਣਦੀਪ ਮਲਿਕ ਲੋੜੀਂਦਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਕਤਲ ਵਿੱਚ ਵਰਤੇ ਗਏ ਹਥਿਆਰ ਰਣਦੀਪ ਨੇ ਵਿਦੇਸ਼ ਤੋਂ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਉਸਨੇ ਗੁਰੂਗ੍ਰਾਮ ਅਤੇ ਚੰਡੀਗੜ੍ਹ ਦੇ ਕਲੱਬਾਂ ਦੇ ਬਾਹਰ ਧਮਾਕਿਆਂ ਦੀ ਸਾਜ਼ਿਸ਼ ਵੀ ਰਚੀ ਸੀ। ਰਣਦੀਪ ਸਿੰਘ ਨੂੰ ਅਮਰੀਕਾ ਦੇ ਜੈਕਸਨ ਪੈਰਿਸ਼ ਸੁਧਾਰ ਕੇਂਦਰ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਭਾਰਤੀ ਏਜੰਸੀਆਂ ਹੁਣ ਉਸਦੀ ਗ੍ਰਿਫਤਾਰੀ ਅਤੇ ਹਵਾਲਗੀ ਨੂੰ ਲੈ ਕੇ ਸਰਗਰਮ ਹੋ ਗਈਆਂ ਹਨ।
ਪਟਿਆਲਾ-ਅੰਬਾਲਾ ਹਾਈਵੇਅ ‘ਤੇ ਸ਼ੰਭੂ ਪਿੰਡ ਨੇੜੇ ਲਾਰੈਂਸ ਗੈਂਗ ਦੇ ਦੋ ਸਰਗਨੇ ਗ੍ਰਿਫ਼ਤਾਰ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਦੋਵਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਉਨ੍ਹਾਂ ਤੋਂ 9 ਐਮਐਮ ਗਲੌਕ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਗੈਂਗਸਟਰ ਏਜੀਟੀਐਫ ਪੰਜਾਬ ਨੇ ਸ਼ੰਭੂ ਪਿੰਡ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੋਸਟ ਵਾਂਟੇਡ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।”