Partap Singh Bajwa: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਆਗੂ ਵਿਚਾਰਕਾਰ ਹੋਏ ਬਹਿਸਬਾਜ਼ੀ ਤੋਂ ਬਾਅਦ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰ ਦੋਸ਼ ਲਗਾਏ ਹਨ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਨੂੰ ਧਮਕੀ ਦਿੱਤੀ ਗਈ ਹੈ।
ਵਿਰੋਧੀ ਧਿਰ ਕਾਂਗਰਸ ਨੇ ਇਸ ਸਬੰਧੀ ਸਪੀਕਰ ਨੂੰ ਮਿਲਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਕਾਂਗਰਸ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਗਲਤ ਰਵੱਈਆ ਵਰਤਣ ਲਈ ਮੁੱਖ ਮੰਤਰੀ ਭਗਵੰਤ ਮਾਨ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਮੁਆਫੀ ਨਹੀਂ ਮੰਗਦੇ ਤਾਂ ਉਹ ਵਿਧਾਨ ਸਭਾ ਵਿੱਚ ਨਹੀਂ ਜਾਣਗੇ।
ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਮੁਆਫੀ ਨਹੀਂ ਮੰਗਦੇ ਤਾਂ ਸਵੇਰੇ ਫਿਰ ਤੋਂ ਮੀਟਿੰਗ ਕਰਕੇ ਫੈਸਲਾ ਕੀਤਾ ਜਾਵੇਗਾ, ਕਿ ਅਗਲੀ ਰਣਨੀਤੀ ਕੀ ਬਣਾਉਣੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਅਜਿਹਾ ਵਿਵਹਾਰ ਕੀਤਾ ਜਾਣਾ ਠੀਕ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h