ਫਰੀਦਕੋਟ ਦੇ ਨੇੜਲੇ ਪਿੰਡ ਭਾਣਾ ਵਿੱਚ ਅੱਜ ਇੱਕ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਪਰਿਵਾਰ ਦੇ ਬਿਆਨਾਂ ’ਤੇ ਪਿੰਡ ਦੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਭਾਣਾ ਵਾਸੀ ਬਾਵਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਚੈਨ ਸਿੰਘ ਪੁੱਤਰ ਨਾਜਰ ਸਿੰਘ ਭੱਠੇ ’ਤੇ ਕੰਮ ਕਰਦਾ ਸੀ।
ਜਦੋਂਕਿ ਕੱਲ੍ਹ ਉਹ ਨਰਮਾ ਲੈਣ ਗਿਆ ਸੀ ਅਤੇ ਰਾਤ ਨੂੰ ਸਹੀ ਸਲਾਮਤ ਘਰ ਆ ਗਿਆ। ਅੱਜ ਸਵੇਰੇ ਪਿੰਡ ਦੇ ਹੀ ਦੋ ਨੌਜਵਾਨ ਲੱਕੀ ਪੁੱਤਰ ਸੁੱਖਾ ਅਤੇ ਅਭਿਸ਼ੇਕ ਪੁੱਤਰ ਜਗਜੀਤ ਸਿੰਘ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਅਤੇ ਫਿਰ ਬੇਹੋਸ਼ੀ ਦੀ ਹਾਲਤ ’ਚ ਵਾਪਸ ਛੱਡ ਗਏ। ਜਿਸ ਤੋਂ ਬਾਅਦ ਸੁਖਚੈਨ ਸਿੰਘ ਉਸ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸਖ਼ਸ਼ ਨੇ ਕੀਤਾ ਕਮਾਲ, Youtube ਦੇਖ ਕਬਾੜ ਤੋਂ ਪੈਦਾ ਕੀਤੀ ਬਿਜਲੀ
ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਬਾਵਾ ਸਿੰਘ ਦੇ ਇਨ੍ਹਾਂ ਬਿਆਨਾਂ ’ਤੇ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਚੈਨ ਸਿੰਘ ਦਾ ਕਰੀਬ ਛੇ ਮਹੀਨੇ ਪਹਿਲਾਂ ਤਲਾਕ ਹੋ ਗਿਆ ਸੀ। ਉਸ ਦੇ ਦੋ ਬੱਚੇ ਹਨ। ਜਿਸ ਵਿੱਚ ਕਰੀਬ 8 ਸਾਲ ਦਾ ਬੇਟਾ ਉਸਦੇ ਨਾਲ ਰਹਿੰਦਾ ਸੀ। ਜਦੋਂ ਕਿ ਛੇ ਸਾਲਾ ਬੇਟੀ ਉਸਦੀ ਪਤਨੀ ਨਾਲ ਰਹਿੰਦੀ ਹੈ।
ਇਸ ਸਬੰਧੀ ਜਾਂਚ ਅਧਿਕਾਰੀ ਬਲਵਿੰਦਰ ਸਿੰਘ ASI ਨੇ ਦੱਸਿਆ ਕਿ ਇਸ ਮਾਮਲੇ ਚ ਤਿੰਨ ਮੁਲਜ਼ਮਾਂ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਚ ਦੋ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਜਦ ਕੇ ਤੀਜਾ ਨਾਮਜ਼ਦ ਯੁਵਕ ਜਿਸ ਤੇ ਨਸ਼ਾ ਸਪਲਾਈ ਕਰਨ ਦੇ ਇਲਜ਼ਾਮ ਲੱਗੇ ਹਨ ਉਸਦੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h