ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਨੇ ਇਸ ਹਾਦਸੇ ‘ਤੇ ਦੁੱਖ ਜਤਾਉਂਦੇ ਹੋਏ ਟਵੀਟ ਕੀਤਾ, ”ਮਾਤਾ ਵੈਸ਼ਨੋ ਦੇਵੀ ਮੰਦਰ ਵਿਚ ਮਚੀ ਭਗਦੜ ਵਿਚ ਮੌਤ ਨਾਲ ਬੇਹੱਦ ਦੁਖੀ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰਾ ਸੰਵੇਦਨਾ ਅਤੇ ਜ਼ਖ਼ਮੀਆਂ ਦੇ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
Deeply pained at the loss of lives due to stampede at Shri Mata Vaishno Devi Shrine. My condolences to the families of the deceased & prayers with the injured.
— Office of LG J&K (@OfficeOfLGJandK) January 1, 2022
ਇਸ ਦੇ ਨਾਲ ਹੀ ਉਨ੍ਹਾਂ ਨੇ ਮਨੋਜ ਸਿਨਹਾ ਨੇ ਭਗਦੜ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਅਤੇ ਭਗਦੜ ‘ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੇਣ ਦਾ ਐਲਾਨ ਕੀਤਾ। ਜੰਮੂ-ਕਸ਼ਮੀਰ ਦੇ ਐੱਲ.ਜੀ. ਮਨੋਜ ਸਿਨਹਾ ਨੇ ਕਟੜਾ ਦੇ ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਵੀ ਕੀਤਾ।
ਦੱਸ ਦੇਈਏ ਕਿ ਜੰਮੂ, ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਅੱਜ ਭਗਦੜ ਮਚ ਗਈ। ਜਿਸ ਵਿੱਚ 12 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਕਈ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦਾ ਨਰਾਇਣਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।