ਲੀਬੀਆ ਵਿਚ ਫਸੇ ਨੌਜਵਾਨਾਂ ਦਾ ਪਹਿਲਾ ਜਥਾ ਭਾਰਤ ਪਹੁੰਚ ਗਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਟ੍ਰੈਵਲ ਏਜੰਟ ਨੇ ਧੋਖੇ ਨਾਲ ਲੀਬੀਆ ਭੇਜ ਦਿੱਤਾ ਸੀ, ਜਿਸ ਮਗਰੋਂ ਇਨ੍ਹਾਂ ਨੇ ਸਰਕਾਰ ਪਾਸੋਂ ਮਦਦ ਦੀ ਮੰਗ ਕੀਤੀ ਸੀ। ਭਾਰਤ ਪਹੁੰਚਦਿਆਂ ਹੀ ਨੌਜਵਾਨਾਂ ਨੇ ਵੀਡੀਓ ਜਾਰੀ ਕਰ ਕੇ ਇਕਬਾਲ ਸਿੰਘ ਲਾਲਪੁਰਾ ਦਾ ਧੰਨਵਾਦ ਕੀਤਾ।
ਬੀਤੇ ਕਈ ਦਿਨਾਂ ਤੋਂ ਲੀਬੀਆ ‘ਚ ਫਸੇ ਹੋਏ ਪੰਜਾਬੀ ਨੌਜਵਾਨਾਂ ਨੂੰ ਆਖਰਕਾਰ ਭਾਰਤ ਲਿਆਉਣ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਸ ਪੂਰੀ ਕੜੀ ਦੇ ਨਾਇਕ ਬਣੇ ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ।ਦਿੱਲੀ ਏਅਰਪੋਰਟ ਪਹੁੰਚਣ ‘ਤੇ ਪਹਿਲੇ ਜਥੇ ਨੇ ਨੌਜਵਾਨਾਂ ਨੂੰ ਸੰਦੇਸ਼ ਜਾਰੀ ਕਰ ਕੇ ਰੂਪਨਗਰ ਭਾਜਪਾ ਦੇ ਪ੍ਰਧਾਨ ਅਜੈਬ ਸਿੰਗ ਲਾਲਪੁਰਾ ਦਾ ਧੰਨਵਾਦ ਕੀਤਾ।
ਲਾਲਪੁਰਾ ਪਰਿਵਾਰ ਦੇ ਇਸ ਸਕਾਰਾਤਮਕ ਉਦਮ ਦੀ ਸਮਾਜ ਸੇਵੀ ਗੌਰਵ ਰਾਣਾ ਨੇ ਵੀ ਸ਼ਲਾਘਾ ਕੀਤੀ।ਉਨ੍ਹਾਂ ਨਾਲ ਹੀ ਸਾਉਦੀ ‘ਚ ਫਸੇ ਇਕ ਹੋਰ ਨੌਜਵਾਨ ਹਰਪ੍ਰੀਤ ਸਿੰਘ ਨੂੰ ਵੀ ਵਾਪਸ ਲਿਆਉਣ ਦੀ ਜ਼ੋਰਦਾਰ ਮੰਗ ਰੱਖੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h