Punjab Weather Forecast Update: ਪੰਜਾਬ ‘ਚ ਪੋਹ ਦਾ ਮਹੀਨਾ ਚੜ੍ਹਨ ਦੇ ਨਾਲ ਹੀ ਠੰਢ ਤੇ ਧੁੰਦ ਨੇ ਜ਼ੋਰ ਫੜ ਲਿਆ ਹੈ। ਐਤਵਾਰ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਧੁੰਦ ਕਾਰਨ ਜਨਜੀਵਨ ’ਤੇ ਮਾੜਾ ਅਸਰ ਪਿਆ। ਖਾਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ 18 ਦਸੰਬਰ ਨੂੰ ਸਵੇਰ ਸਮੇਂ ਸ਼ਹਿਰਾਂ ਦੇ ਬਾਹਰੀ ਖੇਤਰ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਸੀ ਪਰ ਦਿਨ ਚੜ੍ਹਨ ਦੇ ਨਾਲ ਹੀ ਧੁੰਦ ਸੰਘਣੀ ਹੁੰਦੀ ਗਈ।
ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਜ਼ਿਲ੍ਹੇ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਦੀ ਲਪੇਟ ਵਿੱਚ ਰਹਿਣਗੇ। ਇਸ ਦੌਰਾਨ ਰਾਤ ਦੇ ਨਾਲ-ਨਾਲ ਦਿਨ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਇਹ ਗਿਰਾਵਟ 2 ਤੋਂ 4 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਸ਼ਨੀਵਾਰ ਨੂੰ ਪੰਜਾਬ ‘ਚ ਦਿਨ ਦੇ ਤਾਪਮਾਨ ‘ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਵੈਸਟਰਨ ਡਿਸਟਰਬੈਂਸ ਕਾਰਨ ਬਦਲੇ ਮੌਸਮ ਕਾਰਨ ਰਾਤ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਚੰਡੀਗੜ੍ਹ ‘ਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਤੇ ਵੱਧ ਤੋਂ ਵੱਧ ਤਾਪਮਾਨ 22.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਕਾਰਨ ਦਿਨ ਵੇਲੇ ਵੀ ਠੰਢ ਦਾ ਅਹਿਸਾਸ ਹੁੰਦਾ ਹੈ। ਵਧਦੀ ਠੰਡ ਨੇ ਸ਼ਹਿਰ ਦੀ ਹਵਾ ਨੂੰ ਵੀ ਪ੍ਰਭਾਵਿਤ ਕੀਤਾ ਹੈ। ਸ਼ਨੀਵਾਰ ਨੂੰ ਹਵਾ ਗੁਣਵੱਤਾ ਸੂਚਕ ਅੰਕ ਰੈੱਡ ਜ਼ੋਨ ‘ਤੇ ਪਹੁੰਚ ਗਿਆ।
ਪੰਜਾਬ ਵਿੱਚ ਸਭ ਤੋਂ ਠੰਢਾ ਸ਼ਹਿਰ ਰਿਹਾ ਬਠਿੰਡਾ
ਮੌਸਮ ਵਿਭਾਗ ਮੁਾਤਬਕ ਸੂਬੇ ਵਿੱਚ ਤਾਪਮਾਨ ਵੀ ਹੇਠਾਂ ਡਿਗਦਾ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਲੰਘੀ ਰਾਤ ਪੰਜਾਬ ਵਿੱਚ ਸਭ ਤੋਂ ਠੰਢਾ ਸ਼ਹਿਰ ਬਠਿੰਡਾ ਰਿਹਾ ਹੈ, ਜਿਥੇ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਵਿਚ ਤਾਪਮਾਨ 6.6, ਅੰਮ੍ਰਿਤਸਰ ਵਿੱਚ 5, ਲੁਧਿਆਣਾ ਵਿੱਚ 5.2, ਫਰੀਦਕੋਟ ਵਿਚ 4.2, ਪਠਾਨਕੋਟ ਵਿੱਚ 6.4, ਗੁਰਦਾਸਪੁਰ ਵਿੱਚ 4.8, ਪਟਿਆਲਾ ਵਿਚ 4.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h