ਸ਼ੁੱਕਰਵਾਰ, ਸਤੰਬਰ 19, 2025 06:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡੀ ਰਾਹਤ, ਮੈਡੀਕਲ ਬਿੱਲਾਂ ਦੇ ਨਿਪਟਾਰੇ ‘ਚ ਆਵੇਗੀ ਤੇਜ਼ੀ

Punjab News: ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਕੰਮਕਾਜ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਜੁਲਾਈ 14, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Verification of Medical Bills: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਰਾਹੀਂ ਮੈਡੀਕਲ ਬਿੱਲਾਂ ਦੀ ਕਾਰਜਬਾਦ ਪ੍ਰਵਾਨਗੀ ਅਤੇ ਤਸਦੀਕ ਸੀਮਾ ਨੂੰ ਦੁੱਗਣਾ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਨਿੱਜੀ ਹਸਪਤਾਲਾਂ ‘ਚ ਇਲਾਜ ਕਰਵਾਉਣ ਲਈ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਉਠਾਏ ਗਏ 1 ਲੱਖ ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੀ ਤਸਦੀਕ ਕਰਨ ਅਤੇ ਕਾਰਜਬਾਦ ਪ੍ਰਵਾਨਗੀ ਦੇਣ ਦਾ ਅਧਿਕਾਰ ਹੋਵੇਗਾ।

ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਆ ਰਹੀਆਂ ਦਿੱਕਤਾਂ ਨੂੰ ਮੁੱਖ ਰੱਖਦੇ ਹੋਏ ਵਿੱਤ ਵਿਭਾਗ ਨੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਭੇਜੀ ਗਈ ਤਜਵੀਜ ਨੂੰ ਮੰਨਜੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਬਿੱਲਾਂ ਦੇ ਨਿਪਟਾਰੇ ਸਬੰਧੀ ਪ੍ਰਕ੍ਰਿਆ ਦੇ ਵਿਕੇਂਦਰੀਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਲਏ ਗਏ ਇਸ ਫੈਸਲੇ ਨਾਲ ਮੈਡੀਕਲ ਕਲੇਮਾਂ, ਬਿੱਲਾਂ ਦੀ ਪ੍ਰਤੀ-ਪੂਰਤੀ ਅਤੇ ਨਿਪਟਾਰੇ ਵਿੱਚ ਤੇਜੀ ਆਵੇਗੀ।

ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਸਾਲ 2010 ਵਿੱਚ ਵਿੱਤ ਵਿਭਾਗ ਵੱਲੋਂ ਨਿੱਜੀ ਹਸਪਤਾਲਾਂ ਦੇ 25000 ਹਜਾਰ ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਪਰ ਇਸ ਤੋਂ ਬਾਅਦ ਇਲਾਜ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੂੰ ਦੇਖਦਿਆਂ ਕਿਸੇ ਨੇ ਵੀ ਮੁਲਾਜ਼ਮਾਂ ਦੇ ਹਿੱਤ ਵਿੱਚ ਇਸ ਹੱਦ ਨੂੰ ਵਧਾਉਣ ਸਬੰਧੀ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਗਠਨ ਉਪਰੰਤ 12 ਸਾਲ ਬਾਅਦ ਮਈ 2022 ਵਿੱਚ ਹੀ ਇਸ ਹੱਦ ਨੂੰ ਦੁੱਗਣਾ ਕਰਦਿਆਂ ਨਿੱਜੀ ਹਸਪਤਾਲਾਂ ਦੇ ਇਲਾਜ ਦੇ 50,000 ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ ਗਏ ਅਤੇ ਇਸ ਤੋਂ ਵੱਧ ਦੇ ਮੈਡੀਕਲ ਬਿੱਲਾਂ ਦੀ ਕਾਰਜਬਾਦ ਮੰਨਜੂਰੀ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵੱਲੋਂ ਕਰਨ ਦੀ ਵਿਵਸਥਾ ਕੀਤੀ ਗਈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਬੀਤੇ ਵਰ੍ਹੇ ਮੈਡੀਕਲ ਬਿੱਲਾਂ ਦੀ ਸਿਵਲ ਸਰਜਨ ਰਾਹੀਂ ਕਾਰਜ਼ਬਾਦ ਪ੍ਰਵਾਨਗੀ ਅਤੇ ਵੈਰੀਫਿਕੇਸ਼ਨ ਦੀ ਹੱਦ ਨੂੰ ਦੁੱਗਣਾ ਕਰਨ ਦੇ ਬਾਵਜੂਦ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਦੇ ਦਫਤਰ ਵਿਖੇ ਮੈਡੀਕਲ ਬਿੱਲਾਂ ਦੀ ਪੈਡੈਂਸੀ ਵੱਧਦੀ ਜਾ ਰਹੀ ਸੀ, ਜਿਸ ਕਾਰਨ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਅਜੇ ਵੀ ਆਪਣੇ ਬਿੱਲ ਸਮੇਂ ਸਿਰ ਨਾ ਕਲੀਅਰ ਹੋਣ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਹੱਦ 50000 ਰੁਪਏ ਤੋਂ ਦੁੱਗਣੀ ਕਰਕੇ 1 ਲੱਖ ਰੁਪਏ ਕਰਨ ਨਾਲ ਸਮੁੱਚੀ ਪ੍ਰਕ੍ਰਿਆ ਵਿੱਚ ਤੇਜੀ ਆਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਕੰਮਕਾਜ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਰਾਜ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਇਮਾਨਦਾਰੀ, ਤਨਦੇਹੀ ਅਤੇ ਸੁਹਿਦਰਤਾ ਨਾਲ ਨਿਭਾਉਂਦਿਆਂ ਇਸ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Civil Surgeonharpal singh cheemaMedical Billspro punjab tvPunjab Finance Ministerpunjab governmentPunjab Government Employeespunjab newspunjabi newsVerification of Medical Bills
Share205Tweet128Share51

Related Posts

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਮੰਤਰੀ ਹਰਦੀਪ ਮੁੰਡੀਆਂ ਨੇ ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਦਿੱਤੀ 50,000 ਰੁਪਏ ਦੀ ਨਕਦ ਸਹਾਇਤਾ

ਸਤੰਬਰ 18, 2025

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਓਵਰਸੀਜ਼ ਸਕਾਲਰਸ਼ਿਪ ਸਕੀਮ, ਬੱਚਿਆਂ ਨੂੰ ਮਿਲੇਗਾ ਵਿਦੇਸ਼ਾਂ ‘ਚ ਪੜ੍ਹਾਈ ਦਾ ਮੌਕਾ

ਸਤੰਬਰ 18, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025
Load More

Recent News

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਕਾਰ ਦੀ ਬੈਟਰੀ ਖਤਮ ਹੋ ਜਾਵੇ ਤਾਂ ਕਰੋ ਇਹ ਕੰਮ, ਮੁਸ਼ਕਿਲ ਸਮੇਂ ‘ਚ ਕੰਮ ਆਉਣਗੇ ਇਹ ਆਸਾਨ TIPS

ਸਤੰਬਰ 18, 2025

ਭਾਰਤ ‘ਚ ਬਣਾਇਆ ਜਾ ਸਕਦਾ ਹੈ Apple ਦਾ ਪਹਿਲਾ ਫੋਲਡੇਵਲ Iphone, ਮਿਲਣਗੇ ਇਹ ਖਾਸ ਫੀਚਰਸ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.