ਸੋਮਵਾਰ, ਅਗਸਤ 25, 2025 09:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜ਼ਮੀਨ ਦਾ ਪ੍ਰਬੰਧ ਲੈਣ ਨੂੰ ਜਾਤੀਵਾਦ ਨਾਲ ਜੋੜਨਾ ਮੰਦਭਾਗਾ: ਸ਼੍ਰੋਮਣੀ ਕਮੇਟੀ

Takht Sri Damdama Sahib Talwandi Sabo: ਸ਼੍ਰੋਮਣੀ ਕਮੇਟੀ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਸਾਫ਼ ਤੌਰ ’ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਹੀ ਸਾਰੇ ਵਰਗਾਂ ਦਾ ਸਤਿਕਾਰ ਕੀਤਾ ਹੈ।

by ਮਨਵੀਰ ਰੰਧਾਵਾ
ਮਈ 13, 2023
in ਧਰਮ, ਪੰਜਾਬ
0

Amritsar News: ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਮਲਕੀਅਤੀ ਜ਼ਮੀਨ ਦਾ ਪ੍ਰਬੰਧ ਲੈਣ ਮਗਰੋਂ ਇਸ ਮਾਮਲੇ ਨੂੰ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਜਾਤੀਵਾਦ ਨਾਲ ਜੋੜਨ ਦੀ ਕੋਸ਼ਿਸ਼ ਦੀ ਸ਼੍ਰੋਮਣੀ ਕਮੇਟੀ ਦੇ ਅਹੁੇਦਾਰਾਂ ਅਤੇ ਮੈਂਬਰਾਂ ਕਰੜੀ ਨਿੰਦਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਤੇ ਅੰਤ੍ਰਿੰਗ ਮੈਂਬਰ ਮੋਹਨ ਸਿੰਘ ਬੰਗੀ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਮਾਲਕੀ ਵਾਲੀ 15 ਕਨਾਲ, 14 ਮਰਲੇ ਜ਼ਮੀਨ ਦੇ ਮੁੱਦੇ ਨੂੰ ਕੁਝ ਲੋਕਾਂ ਵੱਲੋਂ ਨਿੱਜੀ ਹਿੱਤਾਂ ਤਹਿਤ ਗਲਤ ਰੰਗਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਦਾ ਕੇਸ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਅਦਾਲਤਾਂ ਵੱਲੋਂ ਜਿੱਤਿਆ ਜਾ ਚੁੱਕਿਆ ਹੈ, ਜਿਸ ਤਹਿਤ ਪ੍ਰਬੰਧ ਲਿਆ ਗਿਆ ਹੈ। ਜਦਕਿ ਕੁਝ ਲੋਕ ਇਸ ਨੂੰ ਸੋਚੀ ਸਮਝੀ ਸਾਜ਼ਿਸ਼ ਨਾਲ ਜਾਤੀਵਾਦ ਦਾ ਮਾਮਲਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਬੁੰਗਾ ਨਾਨਕਸਰ ਦਰਮਿਆਨ 2008 ਤੋਂ ਸਿਵਲ ਕੋਰਟ ਤਲਵੰਡੀ ਸਾਬੋ ਵਿਖੇ ਕੇਸ ਚੱਲਦਾ ਆ ਰਿਹਾ ਹੈ, ਜੋ 2011 ਵਿਚ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਹੋਇਆ ਸੀ। ਇਸ ਪਿੱਛੋਂ ਬੁੰਗਾ ਨਾਨਕਸਰ ਦੀ ਕਮੇਟੀ ਨੇ ਵਧੀਕ ਜ਼ਿਲ੍ਹਾ ਜੱਜ ਬਠਿੰਡਾ ਦੀ ਅਦਾਲਤ ਵਿਚ ਅਪੀਲ ਕੀਤੀ, ਜਿਸ ਦਾ ਫੈਸਲਾ ਵੀ 24 ਮਈ 2013 ਨੂੰ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਆਇਆ।

ਇਸ ਫੈਸਲੇ ਵਿਰੁੱਧ ਬੁੰਗਾ ਨਾਨਕਸਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਕੇਸ ਪਾਇਆ ਗਿਆ, ਜੋ 2015 ਵਿਚ ਖਾਰਜ ਹੋ ਗਿਆ। ਮਾਨਯੋਗ ਅਦਾਲਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਫੈਸਲਾ ਆਉਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਦੀ ਅਦਾਲਤ ਵਿਚ ਇਸ ਜ਼ਮੀਨ ਦਾ ਪ੍ਰਬੰਧ ਲੈਣ ਲਈ ਅਪੀਲ ਪਾਈ ਗਈ, ਜੋ 24 ਜਨਵਰੀ 2018 ਨੂੰ ਪ੍ਰਵਾਨ ਹੋਈ। 16 ਨਵੰਬਰ 2018 ਨੂੰ ਸ਼੍ਰੋਮਣੀ ਕਮੇਟੀ ਨੂੰ ਉਕਤ ਜ਼ਮੀਨ ਦਾ ਪ੍ਰਬੰਧ ਲੈਣ ਲਈ ਵਰੰਟ ਮਿਲਿਆ, ਪਰੰਤੂ ਕੋੋਰੋਨਾ ਮਹਾਮਾਰੀ ਦੌਰਾਨ ਕਾਰਵਾਈ ਨਹੀਂ ਹੋ ਸਕੀ।

ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਦੂਜੀ ਧਿਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੱਕ ਪਹੁੰਚ ਕੀਤੀ ਗਈ, ਜਿਨ੍ਹਾਂ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੱਲਬਾਤ ਲਈ ਇਕ ਸਬ-ਕਮੇਟੀ ਗਠਤ ਹੋਈ। ਇਸ ਸਬੰਧੀ ਦੂਜੀ ਧਿਰ ਵੱਲੋਂ ਵੀ 11 ਮੈਂਬਰੀ ਕਮੇਟੀ ਦੇ ਨਾਂ ਦਿੱਤੇ ਗਏ। ਇਨ੍ਹਾਂ ਦੋਹਾਂ ਕਮੇਟੀਆਂ ਵਿਚ ਸਹਿਮਤੀ ਨਾਲ 3 ਕਨਾਲ ਜ਼ਮੀਨ ਅਤੇ 50 ਲੱਖ ਰੁਪਏ ਸਹਾਇਤਾ ਦੇਣ ਦਾ ਫੈਸਲਾ ਹੋਇਆ ਸੀ। ਇਸੇ ਤਹਿਤ ਹੀ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਜ਼ਮੀਨ ਦਾ ਪ੍ਰਬੰਧ ਕਾਨੂੰਨੀ ਦਾਇਰੇ ਵਿਚ ਰਹਿ ਕੇ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਜਿਸ ਕਮੇਟੀ ਨਾਲ ਸ਼੍ਰੋਮਣੀ ਕਮੇਟੀ ਨਾਲ ਸਮਝੌਤਾ ਹੋਇਆ ਸੀ, ਹੁਣ ਉਸ ਦੀ ਥਾਂ ਹੋਰ ਲੋਕ ਮਾਮਲੇ ਨੂੰ ਉਲਝਾ ਰਹੇ ਹਨ। ਇਥੋਂ ਤੱਕ ਕਿ ਇਹ ਲੋਕ ਜਾਤੀ ਰੰਗਤ ਦੇ ਕੇ ਪੰਥ ਵਿਚ ਦੁਬਿਧਾ ਪੈਦਾ ਕਰ ਰਹੇ ਹਨ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਸਾਫ਼ ਤੌਰ ’ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਹੀ ਸਾਰੇ ਵਰਗਾਂ ਦਾ ਸਤਿਕਾਰ ਕੀਤਾ ਹੈ ਅਤੇ ਗੁਰੂ ਸਾਹਿਬ ਦੀ ਸੋਚ ’ਤੇ ਚੱਲਦਿਆਂ ਕਦੇ ਵੀ ਵਿਤਕਰੇਬਾਜ਼ੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਵਜੋਂ ਸੇਵਾਵਾਂ ਮਿਲਣੀਆਂ ਵੀ ਹਨ। ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੈੱਡ ਗ੍ਰੰਥੀ ਅਤੇ ਗ੍ਰੰਥੀ ਸਾਹਿਬਾਨਾਂ ਦੇ ਸਤਿਕਾਰਤ ਅਹੁਦਿਆਂ ਸਮੇਤ ਕਈ ਪ੍ਰਬੰਧਕੀ ਪੋਸਟਾਂ ’ਤੇ ਵੀ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਲੋਕ ਤਾਇਨਾਤ ਹਨ। ਸ਼੍ਰੋਮਣੀ ਕਮੇਟੀ ਦੇ ਸਮੁੱਚੇ ਪ੍ਰਬੰਧ ਵਿਚ ਹਜ਼ਾਰਾਂ ਮੁਲਾਜ਼ਮ ਵੱਖ-ਵੱਖ ਵਰਗਾਂ ਵਿੱਚੋਂ ਸੇਵਾਵਾਂ ਨਿਭਾਅ ਰਹੇ ਹਨ। ਕਿਸੇ ਨਾਲ ਵੀ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਂਦਾ।

ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜ਼ਮੀਨ ਦੇ ਮਾਮਲੇ ਨੂੰ ਜਾਤੀਵਾਦ ਦੇ ਤੌਰ ’ਤੇ ਉਲਝਾਉਣਾ ਬਿਲਕੁਲ ਨਿੱਜੀ ਮਨਸ਼ਾ ਨਾਲ ਜੁੜਿਆ ਹੋਇਆ ਹੈ ਅਤੇ ਸੰਗਤ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਗੁਰੂ ਘਰਾਂ ਦੀਆਂ ਜ਼ਮੀਨਾਂ, ਜਾਇਦਾਦਾਂ ਦੀ ਰਖਵਾਲੀ ਕਰਨਾ ਵੀ ਹੈ।

ਇਹ ਕਿਸੇ ਦੀ ਨਿੱਜੀ ਮਾਲਕੀ ਨਹੀਂ ਹਨ, ਇਹ ਪੰਥ ਦੀ ਅਮਾਨਤ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਮਾਮਲੇ ਵਿਚ ਜ਼ੋਰ ਜਬਰਦਸਤੀ ਨਹੀਂ ਕਰਦੀ ਅਤੇ ਹਰ ਮਾਮਲੇ ’ਤੇ ਵਿਚਾਰ ਦਾ ਰਾਹ ਅਪਨਾਇਆ ਜਾਂਦਾ ਹੈ। ਇਸ ਮਾਮਲੇ ਦਾ ਹੱਲ ਵੀ ਆਪਸੀ ਸਹਿਮਤੀ ਅਤੇ ਗੱਲਬਾਤ ਰਾਹੀਂ ਕੱਢਿਆ ਗਿਆ ਸੀ, ਪਰ ਕੁਝ ਲੋਕ ਇਸ ਵਿਚ ਰੋੜਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਵੀ ਸ਼੍ਰੋਮਣੀ ਕਮੇਟੀ ਨਾਲ ਬੈਠ ਕੇ ਗੱਲ ਕਰਨੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਜੋਗਿੰਦਰ ਕੌਰ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਮੀਤ ਮੈਨੇਜਰ ਗੁਰਦੇਵ ਸਿੰਘ ਅਤੇ ਹੋਰ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Civil Court Talwandi SaboJathedar Giani harpreet singhpro punjab tvPunjab and Haryana High Courtpunjab newspunjabi newssgpcSri Akal Takht SahibTakht Sri Damdama Sahib Talwandi SaboTakht Sri Damdama Sahib's land
Share207Tweet130Share52

Related Posts

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025
Load More

Recent News

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.