ਬੁੱਧਵਾਰ, ਅਪ੍ਰੈਲ 8, 2026 11:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Punjab News: ਮੰਤਰੀ ਡਾ: ਨਿੱਜਰ ਨੇ ਹਾਲ ਹੀ ਵਿੱਚ ਮੁਰੰਮਤ ਕੀਤੇ ਗਏ ਪਾਰਕਾਂ ਵਿੱਚੋਂ ਇੱਕ ਪਾਰਕ ਦਾ ਨਾਮ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੇ ਨਾਂ ’ਤੇ ਰੱਖਣ ਲਈ ਵਿਧਾਇਕ ਬੱਗਾ ਅਤੇ ਹੋਰਨਾਂ ਦੀ ਸ਼ਲਾਘਾ ਕੀਤੀ।

by ਮਨਵੀਰ ਰੰਧਾਵਾ
ਅਪ੍ਰੈਲ 1, 2023
in ਪੰਜਾਬ
0

Dr Inderbir Nijjar: ਪੰਜਾਬ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਲਗਪਗ 3.35 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪੁਨਰ ਨਿਰਮਾਣ ਅਤੇ ਪਾਰਕਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਨ੍ਹਾਂ ਪ੍ਰੋਜੈਕਟਾਂ ਵਿੱਚ 1.58 ਕਰੋੜ ਰੁਪਏ ਦੀ ਲਾਗਤ ਨਾਲ ਹੈਬੋਵਾਲ ਮੇਨ ਪੁਲੀ (ਬੁੱਢੇ ਨਾਲ਼ੇ ‘ਤੇ ਪੁਲ) ਤੋਂ ਰੇਲਵੇ ਲਾਈਨ ਤੱਕ ਸੜਕ ਦਾ ਪੁਨਰ ਨਿਰਮਾਣ, ਹਾਲ ਹੀ ਵਿੱਚ ਪੁਰਾਣੀ ਜੀ.ਟੀ ਰੋਡ (ਨੇੜੇ ਛਾਉਣੀ ਮੁਹੱਲਾ ਅਤੇ ਮੰਨਾ ਸਿੰਘ ਨਗਰ) ‘ਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੰਜ ਪਾਰਕਾਂ ਦਾ ਉਦਘਾਟਨ ਕਰਨਾ ਸ਼ਾਮਲ ਹੈ। ਇਸਦੇ ਨਾਲ ਹੀ ਸੈਨ ਜੈਨ ਪਬਲਿਕ ਸਕੂਲ ਨੇੜੇ ਕਿਲਾ ਮੁਹੱਲਾ ਵਿੱਚ ਕਰੀਬ 77 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਪੁਨਰ ਨਿਰਮਾਣ ਵੀ ਸ਼ਾਮਲ ਹੈ।

ਲੁਧਿਆਣਾ ਉੱਤਰੀ ਹਲਕੇ ਤੋਂ ਵਿਧਾਇਕ ਮਦਨ ਲਾਲ ਬੱਗਾ ਅਤੇ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸੋਕ ਪਰਾਸ਼ਰ ਪੱਪੀ ਦੇ ਨਾਲ ਮੰਤਰੀ ਡਾ: ਨਿੱਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ। ਇਸੇ ਤਹਿਤ ਲੁਧਿਆਣਾ ਸ਼ਹਿਰ ਵਿੱਚ ਵੀ ਕਰੋੜਾਂ ਰੁਪਏ ਦੇ ਪ੍ਰਾਜੈਕਟ ਲਾਏ ਜਾ ਰਹੇ ਹਨ।

ਮੰਤਰੀ ਡਾ: ਨਿੱਜਰ ਨੇ ਹਾਲ ਹੀ ਵਿੱਚ ਮੁਰੰਮਤ ਕੀਤੇ ਗਏ ਪਾਰਕਾਂ ਵਿੱਚੋਂ ਇੱਕ ਪਾਰਕ ਦਾ ਨਾਮ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੇ ਨਾਂ ’ਤੇ ਰੱਖਣ ਲਈ ਵਿਧਾਇਕ ਬੱਗਾ ਅਤੇ ਹੋਰਨਾਂ ਦੀ ਸ਼ਲਾਘਾ ਕੀਤੀ।

ਡਾ: ਨਿੱਜਰ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਡਾ: ਨਿੱਜਰ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰ ਵਿੱਚ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ।

ਇਸ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ, ਲੁਧਿਆਣਾ ਇੰਪਰੂਵਮੈਂਟ ਟਰੱਸਟ (ਲਿਟ) ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਕੌਂਸਲਰ ਰਾਕੇਸ਼ ਪਰਾਸ਼ਰ ਆਦਿ ਵੀ ਹਾਜਰ ਰਹੇ।

ਸਨਿੱਚਰਵਾਰ ਨੂੰ ਪੁਰਾਣੇ ਸ਼ਹਿਰ ਦੇ ਇਲਾਕਿਆਂ ਵਿੱਚ ਆਯੋਜਿਤ ਭਗਵਾਨ ਬਾਲਾ ਜੀ ਦੀ ਯਾਤਰਾ ਵਿੱਚ ਕੈਬਨਿਟ ਮੰਤਰੀਆਂ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਸ਼ਿਰਕਤ ਕੀਤੀ।

ਡਾ: ਨਿੱਜਰ ਨੇ ਪ੍ਰਾਪਰਟੀ ਟੈਕਸ ਦੀ ਮਿਸਾਲੀ ਅਤੇ ਹੁਣ ਤੱਕ ਦੀ ਸਰਬ ਉੱਚ ਵਸੂਲੀ ਲਈ ਨਗਰ ਨਿਗਮ ਲੁਧਿਆਣਾ ਦੀ ਸ਼ਲਾਘਾ ਕੀਤੀ-

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ ਵੱਲੋਂ ਵਿੱਤੀ ਸਾਲ (2022-23) ਦੌਰਾਨ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਪ੍ਰਾਪਰਟੀ ਟੈਕਸ ਦੀ ਰਿਕਾਰਡ ਤੋੜ ਰਿਕਵਰੀ ਲਈ ਸ਼ਲਾਘਾ ਕੀਤੀ।

100 ਕਰੋੜ ਰੁਪਏ ਦੇ ਸਾਲਾਨਾ ਰਿਕਵਰੀ ਟੀਚੇ ਵਿਰੁੱਧ, ਨਗਰ ਨਿਗਮ ਲੁਧਿਆਣਾ ਨੇ ਵਿੱਤੀ ਸਾਲ 2022-23 ਦੌਰਾਨ ਲਗਭਗ 125 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਸਰਕਾਰ ਦੁਆਰਾ ਸਾਲ 2013-14 ਵਿੱਚ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਕਿਸੇ ਵਿਸ਼ੇਸ਼ ਵਿੱਤੀ ਸਾਲ ਦੌਰਾਨ ਟੈਕਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਧ ਵਸੂਲੀ ਹੈ।

ਡਾ: ਨਿੱਜਰ ਨੇ ਦੱਸਿਆ ਕਿ ਇਨਾਂ ਫੰਡਾਂ ਦੀ ਵਰਤੋਂ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Inderbir NijjarHaibowal Main PulleyludhianaPark Renovation Projectspro punjab tvpunjab cabinet ministerpunjab governmentpunjab newspunjabi news
Share223Tweet140Share56

Related Posts

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026
Load More

Recent News

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਐਕਸਾਈਜ਼ ਕਾਂਸਟੇਬਲ ਦੀਆਂ 722 ਅਸਾਮੀਆਂ ਲਈ ਭਰਤੀ, ਇਸ ਤਾਰੀਕ ਤੋਂ ਅਰਜ਼ੀਆਂ ਸ਼ੁਰੂ, ਜਾਣੋ ਵੇਰਵੇ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.