ਸ਼ਨੀਵਾਰ, ਅਗਸਤ 29, 2026 04:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ

by Gurjeet Kaur
ਮਾਰਚ 3, 2024
in ਪੰਜਾਬ
0
ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ
-ਕਿਹਾ, 1 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੇ ਬੱਸ ਸਟੈਂਡ ਸਦਕਾ ਹੁਣ ਧਰਮਕੋਟ ਵਾਸੀਆਂ ਦੀ ਖੱਜਲ ਖ਼ੁਆਰੀ ਹੋਵੇਗੀ ਬੰਦ
-ਮੰਤਰੀ ਵੱਲੋਂ ਧਰਮਕੋਟ ਨੂੰ ਜਲਦੀ ਹੀ ਸੁਪਰ ਸੈਕਸ਼ਨ ਮਸ਼ੀਨ ਦੇਣ ਦਾ ਕੀਤਾ ਐਲਾਨ
ਇਮਾਨਦਾਰ ਤੇ ਲੋਕ ਪੱਖੀ ਸਰਕਾਰ ਸਦਕਾ ਧਰਮਕੋਟ ਵਿੱਚ ਹੁਣ ਤੱਕ 10.16 ਕਰੋੜ ਦੇ ਹੋ ਚੁੱਕੇ ਹਨ ਵਿਕਾਸ ਕਾਰਜ-ਦਵਿੰਦਰਜੀਤ ਸਿੰਘ ਲਾਡੀ ਢੋਂਸ
 
ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿੱਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੂਰੇ ਪੰਜਾਬ ਨੂੰ ਸੀਵਰੇਜਾਂ ਦੀ ਸਫਾਈ ਲਈ 570 ਸੁਪਰ ਸੈਕਸ਼ਨ ਮਸ਼ੀਨਾਂ ਦਿੱਤੀਆਂ ਜਾਣਗੀਆਂ, ਇਹਨਾਂ ਵਿਚੋਂ ਇੱਕ ਮਸ਼ੀਨ ਧਰਮਕੋਟ ਨੂੰ ਭੇਂਟ ਕੀਤੀ ਜਾਵੇਗੀ ਤਾਂ ਕਿ ਧਰਮਕੋਟ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਨਾ ਆ ਸਕੇ।ਇਸ ਸ਼ਕਤੀਸ਼ਾਲੀ ਤੇ ਆਧੁਨਿਕ ਤਕਨੀਕ ਵਾਲੀ ਮਸ਼ੀਨ ਨਾਲ ਧਰਮਕੋਟ ਤੋਂ ਇਲਾਵਾ ਕੋਟ ਈਸੇ ਖਾਂ ਤੇ ਫਤਹਿਗੜ੍ਹ ਪੰਜਤੂਰ ਵਿੱਚ ਸੀਵਰੇਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਫ਼ਾਈ ਹੋ ਸਕੇਗੀ।
ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ  ਬਲਕਾਰ ਸਿੰਘ ਨੇ ਧਰਮਕੋਟ ਵਿੱਚ ਕੀਤਾ। ਉਹ ਅੱਜ ਇਥੇ ਧਰਮਕੋਟ ਲਈ ਬਣਾਏ ਗਏ 1 ਕਰੋੜ ਤੋਂ ਵਧੇਰੇ ਦੀ ਲਾਗਤ ਵਾਲੇ ਬੱਸ ਸਟੈਂਡ ਦਾ ਉਦਘਾਟਨ ਕਰਨ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਧਰਮਕੋਟ  ਦਵਿੰਦਰਜੀਤ ਸਿੰਘ ਲਾਡੀ ਢੋਂਸ, ਹਲਕਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ   ਹਰਮਨਜੀਤ ਸਿੰਘ ਬਰਾੜ, ਚੇਅਰਮੈਨ ਨਗਰ ਸੁਧਾਰ ਟਰਸਟ   ਦੀਪਕ ਅਰੋੜਾ, ਐਸ ਡੀ ਐਮ  ਚਾਰੂ ਮਿਤਾ, ਐਸ ਡੀ ਐਮ ਸਰੰਗਪ੍ਰੀਤ ਸਿੰਘ ਔਜਲਾ, ਕਮੇਟੀ ਪ੍ਰਧਾਨ ਗੁਰਮੀਤ ਮਖੀਜਾ ਤੋ ਇਲਾਵਾ ਵੱਖ ਵੱਖ ਪਿੰਡਾਂ ਤੋਂ ਆਏ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।
ਕੈਬਨਿਟ ਮੰਤਰੀ  ਬਲਕਾਰ ਸਿੰਘ ਨੇ ਧਰਮਕੋਟ ਵਾਸੀਆਂ ਨੂੰ ਨਵੇਂ ਬੱਸ ਸਟੈਂਡ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਨਵੇਂ ਬੱਸ ਸਟੈਂਡ ਨਾਲ ਹੁਣ ਲੋਕਾਂ ਦੀ ਖੱਜਲ ਖੁਆਰੀ ਬੰਦ ਹੋ ਜਾਵੇਗੀ ਅਤੇ ਲੋਕ ਬਿਨਾ ਕਿਸੇ ਮੁਸ਼ਕਿਲ ਤੋਂ ਬੱਸ ਸਟੈਂਡ ਵਿੱਚ ਬੱਸ ਸੇਵਾਵਾਂ ਲੈਣਗੇ। ਉਹਨਾਂ ਦੱਸਿਆ ਕਿ ਆਮ ਤੌਰ ਤੇ ਅਜਿਹੇ ਵਿਕਾਸ ਕਾਰਜ ਹੋਰ ਸਰਕਾਰਾਂ ਵਲੋਂ ਆਪਣੇ ਕਾਰਜਕਾਲ ਦੇ ਆਖਰੀ ਸਮਿਆਂ ਵਿੱਚ ਕੀਤੇ ਜਾਂਦੇ ਸਨ ਪ੍ਰੰਤੂ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਲੋਕ ਸੇਵਾ ਸ਼ੁਰੂ ਕਰ ਦਿੱਤੀ ਸੀ ਜਿਹੜੀ ਕਿ ਨਿਰੰਤਰ ਜਾਰੀ ਹੈ। ਪੰਜਾਬ ਸਰਕਾਰ ਨੇ ਹੁਣ ਤੱਕ 40 ਹਜ਼ਾਰ ਤੋਂ ਉੱਪਰ ਨੌਕਰੀਆਂ ਮੁੱਹਈਆ ਕਰਵਾ ਦਿੱਤੀਆਂ  ਹਨ, ਬਿਨਾ ਕਿਸੇ ਸਿਫਾਰਿਸ਼ ਦੇ ਆਮ ਘਰਾਂ ਦੇ ਯੋਗ ਬੱਚਿਆਂ ਨੂੰ ਨੌਕਰੀਆਂ ਮਿਲ ਰਹੀਆਂ ਹਨ। 650 ਤੋਂ ਉੱਪਰ ਮੁਹੱਲਾ ਕਲੀਨਿਕ ਬਣ ਚੁੱਕੇ ਹਨ ਅਤੇ ਹੋਰ ਵੀ ਬਹੁਤ ਸਾਰੇ ਮੁਹੱਲਾ ਕਲਿਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਸਿੱਖਿਆ ਖੇਤਰ ਦੀ ਗੱਲ ਕਰੀਏ ਤਾਂ ਸਰਕਾਰ ਵੱਲੋਂ 117 ਸਕੂਲ ਆਫ਼ ਐਮੀਨੇਸ ਬਣਾਏ ਗਏ ਹਨ। “ਆਪ ਸਰਕਾਰ ਆਪ ਦੇ ਦੁਆਰ” ਪ੍ਰੋਗਰਾਮ ਕਾਰਗਰ ਸਿੱਧ ਹੋ ਰਿਹਾ ਹੈ ਜਿਸ ਨਾਲ ਮੌਕੇ ਉੱਪਰ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਹੁਣ ਰੰਗਲੇ ਪੰਜਾਬ ਦੇ ਰੰਗ ਫਿਰ ਤੋਂ ਚਮਕਣੇ ਸ਼ੁਰੂ ਹੋ ਚੁੱਕੇ ਹਨ।
ਇਸ ਮੌਕੇ ਹਲਕਾ ਵਿਧਾਇਕ ਧਰਮਕੋਟ  ਦਵਿੰਦਰਜੀਤ ਸਿੰਘ ਲਾਡੀ ਢੋਂਸ  ਨੇ ਦੱਸਿਆ ਕਿ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਅੱਜ ਤੋਂ ਪੰਜ ਸਾਲ ਪਹਿਲਾਂ ਉਸ ਸਮੇਂ ਦੇ ਵਿੱਤ ਮੰਤਰੀ ਵੱਲੋਂ ਰੱਖਿਆ ਗਿਆ ਸੀ ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਇਹ ਸਿਰਫ਼ ਨੀਂਹ ਪੱਥਰ ਹੀ ਰਿਹਾ।  ਆਮ ਆਦਮੀ ਪਾਰਟੀ ਦੀ ਸਾਂਝ ਲੋਕਾਂ ਨਾਲ ਸਿਰਫ਼ ਵੋਟਾਂ ਤਕ ਸੀਮਤ ਨਹੀਂ ਹੈ, ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਵੱਲ ਸਰਕਾਰ ਖਾਸ ਧਿਆਨ ਕੇਂਦਰਿਤ ਕਰ ਰਹੀ ਹੈ।  ਇਸੇ ਸਦਕਾ ਅੱਜ ਲੋਕਾਂ ਨੂੰ ਨਵਾਂ ਬੱਸ ਸਟੈਂਡ ਅਰਪਿਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀ ਪੰਜਾਬ ਪ੍ਰਤੀ ਸਹੀ ਸੋਚ ਸਦਕਾ ਧਰਮਕੋਟ ਹਲਕੇ ਵਿੱਚ 10 ਕਰੋੜ 16 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ।  ਉਹਨਾਂ ਮੰਤਰੀ ਜੀ ਦਾ ਧਰਮਕੋਟ ਲਈ ਸੁਪਰ ਸੈਕਸ਼ਨ ਮਸ਼ੀਨ ਦੇਣ ਦੇ ਐਲਾਨ ਲਈ ਧੰਨਵਾਦ ਕੀਤਾ।
ਉਹਨਾਂ ਅੱਗੇ ਕਿਹਾ ਕਿ  ਪਹਿਲਾਂ ਧਰਮਕੋਟ ਲਈ ਫਾਇਰ ਬ੍ਰਿਗੇਡ ਮੰਗੀ ਗਈ ਸੀ ਮੰਤਰੀ ਨੇ ਇਕੱਲੀਆਂ 3 ਗੱਡੀਆਂ ਹੀ ਨਹੀਂ ਸਗੋਂ ਸਟਾਫ਼ ਵੀ ਮੁੱਹਈਆ ਕਰਵਾਇਆ। ਧਰਮਕੋਟ ਵਿੱਚ ਫਾਇਰ ਸਟੇਸ਼ਨ ਵੀ ਬਣ ਚੁੱਕਾ ਹੈ। ਕੋਟ ਈਸੇ ਖਾਂ ਵਿੱਚ 40 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਦਾ ਪ੍ਰੋਜੈਕਟ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਫਤਹਿਗੜ੍ਹ ਪੰਜਤੂਰ ਵਿੱਚ ਦੋ ਕਰੋੜ ਦੀ ਲਾਗਤ ਨਾਲ ਇਨਡੋਰ ਤੇ ਆਊਟਡੋਰ ਸਟੇਡੀਅਮ ਜਿਸ ਵਿੱਚ ਬੈਡਮਿੰਟਨ, ਵਾਲੀਬਾਲ, ਸਿੰਥੈਟਿਕ ਟਰੈਕ ਆਉਂਦਾ ਹੈ ਦਾ ਵੀ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ।
ਵਿਧਾਇਕ ਸਮੇਤ ਧਰਮਕੋਟ ਵਾਸੀਆਂ ਨੇ ਹਲਕੇ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ   ਬਲਕਾਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ।
Tags: Balkar SIngh cabinet ministerDharamkotMLA Davinderjeet laddi dhos
Share204Tweet128Share51

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.