Unauthorized Colonies in Punjab: ਪੰਜਾਬ ‘ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਵ੍ਹੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ।
ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਆਬਾਦੀ ਦੇ ਵਾਧੇ ਨਾਲ, ਅਣ-ਅਧਿਕਾਰਤ ਕਲੋਨੀਆਂ ਅਤੇ ਗੈਰ-ਕਾਨੂੰਨੀ ਉਸਾਰੀਆਂ ਦਾ ਖਤਰਾ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਮੁੱਦੇ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ, ਮੰਤਰੀ ਬਲਕਾਰ ਸਿੰਘ ਨੇ ਨਾਗਰਿਕਾਂ ਨੂੰ ਅਜਿਹੀਆਂ ਉਲੰਘਣਾਵਾਂ ਦੀ ਸ਼ਿਕਾਇਤ ਕਰਨ ਲਈ ਇੱਕ ਪਹੁੰਚਯੋਗ ਅਤੇ ਸੁਵਿਧਾਜਨਕ ਪਲੇਟਫਾਰਮ ਪ੍ਰਦਾਨ ਕਰਨ ਦੀ ਪਹਿਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਵ੍ਹੱਟਸਅੱਪ ਨੰਬਰ, 7889149943 ਹੁਣ ਕਾਰਜਸ਼ੀਲ ਹੈ, ਜਿਸ ਨਾਲ ਨਿਵਾਸੀ ਅਣ-ਅਧਿਕਾਰਤ ਉਸਾਰੀਆਂ ਅਤੇ ਕਲੋਨੀਆਂ ਬਾਰੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸਬੰਧਤ ਕਾਨੂੰਨਾਂ ਅਤੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਦੁਆਰਾ ਸਾਰੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
Local Govt Minister Balkar Singh launched WhatsApp number for complaints against unauthorized colonies & constructions in Punjab
▶️ Citizens can register their complaints on WhatsApp No. 7889149943 📲
▶️ All complaints will be promptly reviewed and acted upon by the relevant… pic.twitter.com/FcdR8hZzlh
— AAP Punjab (@AAPPunjab) August 4, 2023
ਮੰਤਰੀ ਬਲਕਾਰ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇਸ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ, ਕਿਉਂਕਿ ਇਹ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।
ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਮੁੱਖ ਚੌਕਸੀ ਅਫ਼ਸਰ ਰਾਜੀਵ ਸਖੇੜੀ, ਮੁੱਖ ਇੰਜੀਨੀਅਰ ਅਸ਼ਵਨੀ ਚੋਧਰੀ, ਮੁਕੇਸ਼ ਗਰਗ ਅਤੇ ਸੀਨੀਅਰ ਟਾਊਨ ਪਲੈਨਰ ਗੋਤਮ ਕੁਮਾਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h