SAD-BJP Alliance, Lok Sabha Election 2024: ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਹਰ ਸਿਆਸੀ ਪਾਰਟੀਆਂ ਨੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਅਜਿਹੇ ‘ਚ ਜਿੱਥੇ ਬੀਤੇ ਦਿਨ ਭਾਜਪਾ ਨੇ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ, ਉੱਥੇ ਹੀ ਖ਼ਬਰਾਂ ਆ ਰਹੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਇੱਕ ਵਾਰ ਫਿਰ ਗਠਜੋੜ ਹੋ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪੰਜਾਬ ਦੀ ਸਿਆਸਤ ‘ਚ ਸਭ ਤੋਂ ਵੱਡੀ ਹਲਚਲ ਪੈਦਾ ਕਰੇਗਾ ਤੇ ਵਿਰੋਧੀਆਂ ਨੂੰ ਕੜੀ ਟੱਕਰ ਦੇਵੇਗਾ।
ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ ਤੇ ਅਜਿਹੇ ਵਿੱਚ ਪੰਜਾਬ ਵਿੱਚ ਵੀ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਭਾਜਪਾ ਦਾ ਅਗਲਾ ਵੱਡਾ ਕਦਮ ਹੁਣ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਿਹਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੀਟਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਹੋ ਚੁੱਕੀ ਹੈ ਅਤੇ ਸਿਰਫ਼ ਰਸਮੀ ਐਲਾਨ ਹੀ ਬਾਕੀ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਸ਼ਾਇਦ ਇੱਕ ਵਾਰ ਫਿਰ ਹਰਸਿਮਰਤ ਕੌਰ ਬਾਦਲ ਨੂੰ ਕੋਈ ਮੰਤਰਾਲਾ ਦਿੱਤਾ ਜਾਵੇ, ਯਾਨੀ ਉਨ੍ਹਾਂ ਨੂੰ ਮੁੜ ਕੇਂਦਰੀ ਮੰਤਰੀ ਬਣਾਇਆ ਜਾਵੇ।
ਸੁਖਬੀਰ ਬਾਦਲ ਦੇ ਦਿੱਲੀ ‘ਚ ਡੇਰੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਗਠਜੋੜ ਦੀਆਂ ਸ਼ਰਤਾਂ ਤੈਅ ਕਰਨ ਲਈ ਉਹ ਉੱਥੇ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ 5 ਜੁਲਾਈ ਨੂੰ ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ। ਉਹ ਫਿਰ ਤੋਂ ਨਵੇਂ ਗਠਜੋੜ ਦੀਆਂ ਨਵੀਆਂ ਸ਼ਰਤਾਂ ਅਹੁਦੇਦਾਰਾਂ ਦੇ ਸਾਹਮਣੇ ਰੱਖਣਗੇ ਤੇ ਉਨ੍ਹਾਂ ਦੀ ਰਾਏ ਲੈਣਗੇ।
ਇਸ ਤੋਂ ਬਾਅਦ ਸੁਖਬੀਰ ਬਾਦਲ ਨੇ 6 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਅਹੁਦੇਦਾਰਾਂ ਦੀ ਮੀਟਿੰਗ ਤੋਂ ਜੋ ਵੀ ਸਾਹਮਣੇ ਆਵੇਗਾ, ਉਸ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਅਹੁਦੇਦਾਰਾਂ ਅਤੇ ਕੋਰ ਕਮੇਟੀ ਦੀ ਮੀਟਿੰਗ ਸਿਰਫ਼ ਇੱਕ ਬਹਾਨਾ ਹੈ। ਪਾਰਟੀ ਨੇ ਗਠਜੋੜ ਸਬੰਧੀ ਸਾਰੇ ਅਧਿਕਾਰ ਪਹਿਲਾਂ ਹੀ ਸੁਖਬੀਰ ਬਾਦਲ ਨੂੰ ਦੇ ਦਿੱਤੇ ਹਨ।
ਲੋਕ ਸਭਾ ਵਿੱਚ ਸੀਟਾਂ ਦਾ ਫਾਰਮੂਲਾ
ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਵੱਲੋਂ ਤੈਅ ਕੀਤੇ ਗਏ ਸੀਟ ਫਾਰਮੂਲੇ ਵਿਚ ਭਾਜਪਾ ਨੇ ਨਵੇਂ ਗਠਜੋੜ ਵਿਚ ਆਪਣਾ ਕੱਦ ਵਧਾਇਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਦਾ ਕੱਦ ਘਟਾ ਦਿੱਤਾ ਹੈ। ਪੁਰਾਣੇ ਗਠਜੋੜ ਵਿੱਚ ਪਹਿਲਾਂ 10 ਅਤੇ 3 ਦਾ ਫਾਰਮੂਲਾ ਸੀ। ਪਰ ਪਤਾ ਲੱਗਾ ਹੈ ਕਿ ਇਹ ਫਾਰਮੂਲਾ 8 ਅਤੇ 5 ਬਣ ਗਿਆ ਹੈ। ਭਾਜਪਾ 5 ਅਤੇ ਅਕਾਲੀ ਦਲ 8 ਸੀਟਾਂ ‘ਤੇ ਚੋਣ ਲੜੇਗੀ।
ਦੋਵਾਂ ‘ਚ ਸੀਟ ਫਾਰਮੂਲੇ ਤੋਂ ਲੈ ਕੇ ਚੋਣ ਰਣਨੀਤੀ ਤੱਕ ਸਭ ਕੁਝ ਤੈਅ ਹੋ ਗਿਆ ਹੈ। ਹੁਣ ਸਿਰਫ਼ ਐਲਾਨ ਦੀ ਉਡੀਕ ਹੈ। ਦੋਵਾਂ ਪਾਰਟੀਆਂ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਪਾਰਟੀਆਂ ਜਲਦੀ ਹੀ ਗੱਠਜੋੜ ਦਾ ਐਲਾਨ ਕਰ ਸਕਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h