ਪੰਜਾਬ ‘ਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ।ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਪੋਲਿੰਗ ਬੂਥਾਂ ‘ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ।ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਚੋਣਾਂ ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਵੇਰਵਿਆਂ ਮੁਤਾਬਕ ਸੂਬੇ ‘ਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ‘ਚ 1,12,86,727 ਪੁਰਸ਼, 1,01,74,241 ਮਹਿਲਾਵਾਂ , 773 ਟਰਾਂਸਜੈਂਡਰ, 1,58,718 ਦਿਵਿਆਂਗ ਅਤੇ 1614 ਐਨਆਰਆਈ ਵੋਟਰ ਸ਼ਾਮਿਲ ਹਨ।ਸੂਬੇ ‘ਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ।