BJP Punjab: ਭਾਜਪਾ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਵਿੱਚ ਪੂਰੇ ਜੋਸ਼ ਨਾਲ ਰੁੱਝੀ ਹੋਈ ਹੈ। ਜਿਸ ਕਾਰਨ ਪਾਰਟੀ ਵਿੱਚ ਕਈ ਬਦਲਾਅ ਕੀਤੇ ਜਾ ਰਹੇ ਹਨ। ਭਾਜਪਾ ਦੇ ਰਾਸ਼ਟਰੀ ਜੇਪੀ ਨੱਡਾ ਨੇ ਇੱਕ ਹੋਰ ਵੱਡਾ ਬਦਲਾਅ ਕਰਦੇ ਹੋਏ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਪੰਜਾਬ ਤੋਂ ਤਰੁਣ ਚੁੱਘ ਨੂੰ ਕੌਮੀ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਹੀ ਨਰਿੰਦਰ ਸਿੰਘ ਰੈਣਾ ਨੂੰ ਕੌਮੀ ਸਕੱਤਰ ਬਣਾਇਆ ਗਿਆ ਹੈ।
ਇੱਕ ਪਾਸੇ ਪਾਰਟੀ ਦੇ ਦਿੱਗਜ ਆਗੂ ਅਤੇ ਰਣਨੀਤੀਕਾਰ ਅੱਗੇ ਦੀ ਵਿਉਂਤਬੰਦੀ ਵਿੱਚ ਲੱਗੇ ਹੋਏ ਹਨ, ਦੂਜੇ ਪਾਸੇ ਪਾਰਟੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸ਼ਨੀਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ। ਟੀਮ ‘ਚ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਜ਼ਿੰਮੇਵਾਰੀਆਂ ‘ਚ ਵੀ ਫੇਰਬਦਲ ਕੀਤਾ ਹੈ।
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ 29 ਜੁਲਾਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਬਿਗਲ ਆਪਣੇ ਹੀ ਅੰਦਾਜ਼ ਵਿੱਚ ਵਜਾ ਦਿੱਤਾ ਹੈ। ਉਨ੍ਹਾਂ ਪਾਰਟੀ ਅਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤਹਿਤ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਨ ਤੋਂ ਲੈ ਕੇ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਭੂਮਿਕਾ ਨਿਭਾਉਣ ਦੀ ਜ਼ਿੰਮੇਵਾਰੀ ਵੀ ਸ਼ਾਮਲ ਹੈ।
ਨੱਡਾ ਦੀ ਟੀਮ ਵਿੱਚ ਨਵੇਂ ਤੇ ਪੁਰਾਣੇ ਚਿਹਰਿਆਂ ਦਾ ਸੰਤੁਲਨ
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਆਪਣੀ ਨਵੀਂ ਟੀਮ ਵਿੱਚ ਨਵੇਂ ਅਤੇ ਪੁਰਾਣੇ ਚਿਹਰਿਆਂ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਯਾਨੀ ਕੁਝ ਨਵੇਂ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਜਦਕਿ ਕੁਝ ਲੋਕਾਂ ਦੀ ਛੁੱਟੀ ਕਰ ਦਿੱਤੀ ਗਈ ਹੈ। ਇੰਨਾ ਹੀ ਨਹੀਂ ਕੁਝ ਪੁਰਾਣੇ ਚਿਹਰਿਆਂ ਨੂੰ ਅਜੇ ਵੀ ਅਹਿਮ ਭੂਮਿਕਾਵਾਂ ‘ਚ ਰੱਖਿਆ ਗਿਆ ਹੈ। ਕੁੱਲ ਮਿਲਾ ਕੇ ਇਸ ਟੀਮ ਕੋਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀ ਵੱਡੀ ਜ਼ਿੰਮੇਵਾਰੀ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h