ਸ਼ੁੱਕਰਵਾਰ, ਜੂਨ 26, 2026 09:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਸਪੇਨ ਵਿੱਚ ਵੱਸਦੇ ਭਾਰਤੀਆਂ ਨੇ ਪਾਸਪੋਰਟ ਰੀਨਿਊਲ ਸਬੰਧੀ ਪੈਂਡਿੰਗ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਐਮਪੀ ਸਤਨਾਮ ਸਿੰਘ ਸੰਧੂ ਦਾ ਕੀਤਾ ਧੰਨਵਾਦ

by Pro Punjab Tv
ਜੂਨ 6, 2026
in Featured, Featured News, ਦੇਸ਼, ਵਿਦੇਸ਼
0

ਸਪੇਨ ਵਿੱਚ ਵੱਸਦੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਮਿਲੀ ਹੈ। ਮੈਡਰਿਡ ਅਤੇ ਬਾਰਸੀਲੋਨਾ ਵਿੱਚ ਰਹਿਣ ਵਾਲੇ ਭਾਰਤੀਆਂ ਦੇ ਪਾਸਪੋਰਟ ਰੀਨਿਊਲ (ਜਾਂ ਦੁਬਾਰਾ ਪਾਸਪੋਰਟ ਜਾਰੀ ਕਰਨ) ਅਤੇ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਦੇ ਪੈਂਡਿੰਗ ਮਾਮਲਿਆਂ ਨੂੰ ਹੱਲ ਕਰਨ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਕੇਂਦਰੀ ਵਿਦੇਸ਼ ਮੰਤਰਾਲੇ ਦੇ ਦਖ਼ਲ ਨਾਲ ਇਹ ਮਾਮਲਾ ਸੁਲਝਾ ਲਿਆ ਗਿਆ ਹੈ।

ਸਪੇਨ ਵਿੱਚ ਵੱਸਦੇ ਭਾਰਤੀਆਂ ਨੇ ਮੈਂਬਰ ਪਾਰਲੀਮੈਂਟ ਅਤੇ ਵਿਦੇਸ਼ੀ ਮਾਮਲਿਆਂ ਦੀ ਸੰਸਦੀ ਸਥਾਈ ਕਮੇਟੀ ਦੇ ਮੈਂਬਰ ਸਤਨਾਮ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਕੋਲ ਇਸ ਮਾਮਲੇ ਨੂੰ ਚੁੱਕਿਆ ਸੀ, ਜਿਸ ਤੋਂ ਬਾਅਦ ਮੈਡਰਿਡ ਅਤੇ ਬਾਰਸੀਲੋਨਾ ਵਿੱਚ ਰਹਿਣ ਵਾਲੇ ਭਾਰਤੀਆਂ ਨਾਲ ਜੁੜੇ ਪਾਸਪੋਰਟ ਰੀਨਿਊਲ ਜਾਂ ਦੁਬਾਰਾ ਜਾਰੀ ਕਰਨ, ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕੀਤਾ ਜਾ ਸਕਿਆ। ਉਨ੍ਹਾਂ ਨੇ ਐਮਪੀ ਸੰਧੂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬਾਰਸੀਲੋਨਾ ਵਿੱਚ ਅਜਿਹੇ ਲਗਭਗ 150 ਪੈਂਡਿੰਗ ਮਾਮਲਿਆਂ ਨੂੰ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਦੇ ਸਾਹਵੇਂ ਚੁੱਕਣ, ਤਾਂ ਇਨ੍ਹਾਂ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਸਕੇ।

ਇਹ ਮਾਮਲਾ 7 ਮਈ ਨੂੰ ਐਮਪੀ ਸਤਨਾਮ ਸਿੰਘ ਸੰਧੂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਸਪੇਨ ਵਿੱਚ ਸਿੱਖ ਗੁਰਦੁਆਰਾ ਭਾਈਚਾਰਾ ਅਤੇ ਹੋਰ ਭਾਰਤੀ ਸੰਗਠਨਾਂ ਸਮੇਤ ਪ੍ਰਵਾਸੀ ਭਾਰਤੀਆਂ ਨੇ ਦੱਸਿਆ ਕਿ ਭਾਰਤੀਆਂ (ਖ਼ਾਸ ਕਰਕੇ ਪੰਜਾਬੀਆਂ) ਨੂੰ ਪਾਸਪੋਰਟ ਰੀਨਿਊਲ ਅਤੇ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਵਰਗੇ ਜ਼ਰੂਰੀ ਦਸਤਾਵੇਜ਼ ਲੈਣ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਬਾਅਦ ਐਮਪੀ ਸੰਧੂ ਨੇ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਉਹ ਸਪੇਨ ਵਿੱਚ ਰਹਿੰਦੇ ਭਾਰਤੀਆਂ (ਖ਼ਾਸ ਕਰਕੇ ਮੈਡਰਿਡ ਅਤੇ ਬਾਰਸੀਲੋਨਾ ਦੇ ਵਸਨੀਕ) ਲਈ ਪਾਸਪੋਰਟ ਰੀਨਿਊਲ ਅਤੇ ਦਸਤਾਵੇਜ਼ ਜਾਰੀ ਕਰਨ ਦੀ ਪ੍ਰਕਿਿਰਿਆ ਵਿੱਚ ਤੇਜ਼ੀ ਲਿਆਉਣ।

ਸਪੇਨ ਵਿੱਚ ਰਹਿਣ ਵਾਲੇ ਭਾਰਤੀ ਕੁਲਵਿੰਦਰ ਸਿੰਘ ਨੇ ਤੁਰੰਤ ਕਾਰਵਾਈ ਕਰਨ ਲਈ ਐਮਪੀ ਸੰਧੂ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ, “ਮੈਂ ਮੈਡਰਿਡ ਅਤੇ ਬਾਰਸੀਲੋਨਾ ਵਿੱਚ ਪਾਸਪੋਰਟ ਰੀਨਿਊਲ ਜਾਂ ਦੁਬਾਰਾ ਜਾਰੀ ਕਰਨ ਨਾਲ ਜੁੜੇ 41,000 ਤੋਂ ਵੱਧ ਪੈਂਡਿੰਗ ਮਾਮਲਿਆਂ ਨੂੰ ਨਬੇੜਨ ਲਈ ਐਮਪੀ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕਰਦਾ ਹਾਂ। ਐਮਪੀ ਸੰਧੂ ਵੱਲੋਂ ਭਾਰਤ ਸਰਕਾਰ ਸਾਹਵੇਂ ਇਹ ਮਾਮਲੇ ਚੁੱਕੇ ਜਾਣ ਤੋਂ ਬਾਅਦ, ਮੈਡਰਿਡ ਵਿੱਚ ਲਗਭਗ 21,000 ਅਤੇ ਬਾਰਸੀਲੋਨਾ ਵਿੱਚ ਲਗਭਗ 20,000 ਪੈਂਡਿੰਗ ਮਾਮਲਿਆਂ ਦਾ ਨਿਪਟਾਰਾ ਕਰਵਾਇਆ ਗਿਆ। ਹੁਣ ਬਾਰਸੀਲੋਨਾ ਵਿੱਚ ਦਸਤਾਵੇਜ਼ਾਂ ਨਾਲ ਜੁੜੀਆਂ ਸਮੱਸਿਆਵਾਂ ਕਰਕੇ ਪਾਸਪੋਰਟ ਰੀਨਿਊਲ ਵਿੱਚ ਦੇਰੀ ਦੇ ਲਗਭਗ 150 ਪੈਂਡਿੰਗ ਮਾਮਲੇ ਬਚੇ ਹਨ। ਇਨ੍ਹਾਂ ਪੈਂਡਿੰਗ ਮਾਮਲਿਆਂ ਨੂੰ ਸੁਲਝਾਉਣ ਲਈ ਵਿਦੇਸ਼ ਮੰਤਰਾਲੇ ਨੂੰ ਦਖ਼ਲ ਦੇਣ ਦੀ ਲੋੜ ਹੈ, ਤਾਂ ਕਿ ਭਾਰਤੀ ਬਿਨਾਂ ਕਿਸੇ ਤਕਲੀਫ਼ ਦੇ ਅਰਾਮ ਨਾਲ ਸਪੇਨ ਵਿੱਚ ਰਹਿ ਸਕਣ।”

ਬਾਰਸੀਲੋਨਾ ਵਿੱਚ ਭਾਰਤੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦੇ ਹੋਏ ਐਮਪੀ ਸਤਨਾਮ ਸਿੰਘ ਸੰਧੂ ਨੇ ਕਿਹਾ, “ਮੈਂ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਦੇ ਸਾਹਮਣੇ ਇਹ ਮੁੱਦਾ ਚੁੱਕਾਂਗਾ ਅਤੇ ਬਾਰਸੀਲੋਨਾ ਵਿੱਚ ਪਾਸਪੋਰਟ ਰੀਨਿਊਲ ਜਾਂ ਦੁਬਾਰਾ ਜਾਰੀ ਕਰਨ ਸਬੰਧੀ ਪੈਂਡਿੰਗ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਜਲਦ ਨਿਪਟਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।” ਦੱਸਣਯੋਗ ਹੈ ਕਿ ਐਮਪੀ ਸੰਧੂ ਨੇ ਮਈ ਵਿੱਚ ਹੀ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖੇ ਕੇ ਮੈਡਰਿਡ ਅਤੇ ਬਾਰਸੀਲੋਨਾ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਪਾਸਪੋਰਟ ਰੀਨਿਊਲ ਅਤੇ ਜਾਰੀ ਕਰਨ ਦੀ ਪ੍ਰਕਿਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਸੀ।

ਐਮਪੀ ਸੰਧੂ ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਜਿਹੇ ਮੁੱਦਿਆਂ ਨੂੰ ਲੈਕੇ ਬਹੁਤ ਸੰਵੇਦਨਸ਼ੀਲ ਹੈ ਅਤੇ ਜਦੋਂ ਵੀ ਅਸੀਂ ਸਰਕਾਰ ਦਾ ਧਿਆਨ ਅਜਿਹੇ ਮਾਮਲਿਆਂ ਵੱਲ ਲਿਆਉਂਦੇ ਹਾਂ ਤਾਂ ਉਹ ਤੁਰੰਤ ਕਾਰਵਾਈ ਕਰਦੀ ਹੈ। ਮੈਂ ਮੈਡਰਿਡ ਅਤੇ ਬਾਰਸੀਲੋਨਾ ਵਿੱਚ 41,000 ਤੋਂ ਜ਼ਿਆਦਾ ਪੈਂਡਿੰਗ ਮਾਮਲਿਆਂ ਨੂੰ ਨਿਪਟਾਉਣ ਲਈ ਪੀਐਮ ਮਪਦੀ ਅਤੇ ਵਿਦੇਸ਼ ਮੰਤਰਾਲੇ ਦਾ ਧੰਨਵਾਦੀ ਹਾਂ। ਮੈਂ ਵਿਦੇਸ਼ ਮੰਤਰਾਲੇ ਦੇ ਨਾਲ ਇਸ ਮਾਮਲੇ ‘ਤੇ ਗੱਲਬਾਤ ਕਰਾਂਗਾ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਾਰਸੀਲੋਨਾ ਵਿੱਚ ਭਾਰਤੀਆਂ ਦੇ 150 ਪੈਂਡਿੰਗ ਮਾਮਲਿਆਂ ਦਾ ਜਲਦ ਨਬੇੜਾ ਹੋ ਸਕੇ।”

Tags: latest newsLong pending passport renewal cases resolved in Madrid and BarcelonaMadrid and Barcelonapro punjab tv
Share202Tweet126Share51

Related Posts

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 26, 2026

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਜੂਨ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਜੂਨ 26, 2026
Load More

Recent News

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 26, 2026

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਜੂਨ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.