ਬੁੱਧਵਾਰ, ਸਤੰਬਰ 3, 2025 08:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੰਜਾਈ ਘੁਟਾਲਾ ‘ਚ ਇਨ੍ਹਾਂ ਸਾਬਕਾ ਮੰਤਰੀਆਂ ਤੇ ਤਿੰਨ ਸੇਵਾਮੁਕਤ ਅਧਿਕਾਰੀਆਂ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ

by Gurjeet Kaur
ਸਤੰਬਰ 19, 2022
in Featured News, ਪੰਜਾਬ
0
ਸਿੰਜਾਈ ਘੁਟਾਲਾ 'ਚ ਇਨ੍ਹਾਂ ਸਾਬਕਾ ਮੰਤਰੀਆਂ ਤੇ ਤਿੰਨ ਸੇਵਾਮੁਕਤ ਅਧਿਕਾਰੀਆਂ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ

ਸਿੰਜਾਈ ਘੁਟਾਲਾ 'ਚ ਇਨ੍ਹਾਂ ਸਾਬਕਾ ਮੰਤਰੀਆਂ ਤੇ ਤਿੰਨ ਸੇਵਾਮੁਕਤ ਅਧਿਕਾਰੀਆਂ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ

ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਵੇਲੇ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ’ਚ ਵਿਜੀਲੈਂਸ ਬਿਊਰੋ ਵੱਲੋਂ ਕਾਰਵਾਈ ਆਰੰਭ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਆਗੂ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਜੋ ਕਿ ਸਾਬਕਾ ਮੰਤਰੀ ਹਨ, ਸਮੇਤ ਤਿੰਨ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਖ਼ਿਲਾਫ਼ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰਵਾ ਦਿੱਤੇ ਗਏ ਹਨ। ਇਸ ਤਰ੍ਹਾਂ ਦੇਸ਼ ਦੇ ਸਮੁੱਚੇ ਹਵਾਈ ਅੱਡਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਵਿਜੀਲੈਂਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਤਫ਼ਤੀਸ਼ ਨੂੰ ਅੱਗੇ ਵਧਾਉਣ ਲਈ ਸਬੰਧਤ ਸਿਆਸਤਦਾਨਾਂ ਅਤੇ ਸੇਵਾਮੁਕਤ ਨੌਕਰਸ਼ਾਹਾਂ ਦੇ ਐਲਓਸੀ ਜਾਰੀ ਕਰਾਉਣੇ ਜ਼ਰੂਰੀ ਸਨ। ਵਿਜੀਲੈਂਸ ਸੂਤਰਾਂ ਮੁਤਾਬਕ ਜਿਨ੍ਹਾਂ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਦੇ ਐਲਓਸੀ ਜਾਰੀ ਕਰਾਏ ਗਏ ਹਨ ਉਨ੍ਹਾਂ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐੱਸ. ਸਿੱਧੂ ਅਤੇ ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਦੇ ਨਾਂ ਸ਼ਾਮਲ ਹਨ।

ਸੂਤਰਾਂ ਮੁਤਾਬਕ ਵਿਜੀਲੈਂਸ ਨੂੰ ਇਨ੍ਹਾਂ ਵਿੱਚੋਂ ਇੱਕ ਅਧਿਕਾਰੀ ਦੇ ਪਹਿਲਾਂ ਤੋਂ ਹੀ ਵਿਦੇਸ਼ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਅਕਾਲੀ ਦਲ ਨਾਲ ਸਬੰਧਤ ਸਿਆਸੀ ਆਗੂਆਂ ਵੱਲੋਂ ਵੀ ਆਪਣੇ ਬਚਾਅ ਲਈ ਭੱਜ-ਨੱਠ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਤਫ਼ਤੀਸ਼ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਲੰਘੇ ਹਫ਼ਤੇ ਹੀ ਫਾਈਲ ਬਿਊਰੋ ਕੋਲ ਪਹੁੰਚ ਗਈ ਸੀ ਤੇ ਉਸ ਤੋਂ ਬਾਅਦ ਐਲਓਸੀ ਜਾਰੀ ਕਰਨ ਦੀ ਕਾਰਵਾਈ ਆਰੰਭ ਦਿੱਤੀ ਗਈ ਸੀ। ਵਿਜੀਲੈਂਸ ਵੱਲੋਂ ਭੇਜੇ ਜਾਂਦੇ ਦਸਤਾਵੇਜ਼ਾਂ ਦੇ ਅਧਾਰ ’ਤੇ ਇੰਟੈਲੀਜੈਂਸ ਵਿੰਗ ਵੱਲੋਂ ਐਲਓਸੀ ਜਾਰੀ ਕਰਨ ਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਬੰਧਤ ਵਿਅਕਤੀਆਂ ਸਬੰਧੀ ਠੋਸ ਜਾਣਕਾਰੀ ਭੇਜਣੀ ਜ਼ਰੂਰੀ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਦੌਰੇ ਉਤੇ ਜਾਣ ਤੋਂ ਐਨ ਪਹਿਲਾਂ ਕਥਿਤ ਬਹੁ-ਕਰੋੜੀ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਸਿਆਸਤਦਾਨਾਂ ਅਤੇ ਸੇਵਾਮੁਕਤ ਨੌਕਰਸ਼ਾਹਾਂ ਤੋਂ ਪੁੱਛ-ਪੜਤਾਲ ਦੀ ਪ੍ਰਵਾਨਗੀ ਦੇ ਦਿੱਤੀ ਸੀ। ‘ਪੰਜਾਬੀ ਟ੍ਰਿਬਿਊਨ’ ਨੂੰ ਵਿਜੀਲੈਂਸ ਦੇ ਸੂਤਰਾਂ ਤੋਂ ਮਿਲੇ ਦਸਤਾਵੇਜ਼ਾਂ ਮੁਤਾਬਕ ਸਿੰਜਾਈ ਘੁਟਾਲੇ ਦੇ ਮੁੱਖ ਦੋਸ਼ੀ ਵਜੋਂ ਤਫ਼ਤੀਸ਼ੀ ਏਜੰਸੀ ਵੱਲੋਂ ਨਾਮਜ਼ਦ ਕੀਤੇ ਗਏ ਗੁਰਿੰਦਰ ਸਿੰਘ ਉਰਫ਼ ਭਾਪਾ ਵੱਲੋਂ ਇਕਬਾਲੀਆ ਬਿਆਨ ਦਿੱਤਾ ਗਿਆ ਹੈ।

ਇਸ ਬਿਆਨ ਮੁਤਾਬਕ ਸਿੰਜਾਈ ਵਿਭਾਗ ’ਚ ਹੋਏ ਇਸ ਘੁਟਾਲੇ ਵਿੱਚੋਂ ਤਿੰਨ ਸੇਵਾਮੁਕਤ ਆਈਏਐੱਸ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਅਤੇ ਦੋਵਾਂ ਮੰਤਰੀਆਂ ਦੇ ਨਿੱਜੀ ਸਹਾਇਕਾਂ (ਪੀਏ) ਵੱਲੋਂ ਮੋਟੀਆਂ ਰਕਮਾਂ ਹਾਸਲ ਕੀਤੀਆਂ ਗਈਆਂ। ਵਿਜੀਲੈਂਸ ਬਿਊਰੋ ਵੱਲੋਂ ਇਹ ਇਕਬਾਲੀਆ ਬਿਆਨ ਐਫ.ਆਈ.ਆਰ. ਨੰਬਰ 10 ਮਿਤੀ 17 ਅਗਸਤ 2017 ਨੂੰ ਧਾਰਾ 406, 409, 420, 467, 468, 471, 477, 120 ਬੀ ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਮਾਮਲੇ ਵਿੱਚ ਲਏ ਗਏ ਸਨ। ਐਵੀਡੈਂਸ ਐਕਟ ਤਹਿਤ ਲਏ ਗਏ ਇਨ੍ਹਾਂ ਬਿਆਨਾਂ ਦੇ ਅਧਾਰ ’ਤੇ ਤਫਤੀਸ਼ੀ ਏਜੰਸੀ ਨੇ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨੀ ਸੀ ਤੇ ਮਾਮਲੇ ਨੂੰ ਅੱਗੇ ਤੋਰਨਾ ਸੀ।

ਵਿਜੀਲੈਂਸ ਬਿਊਰੋ ਨੇ ਇਸ ਕੇਸ ਵਿੱਚ ਠੇਕੇਦਾਰ ਗੁਰਿੰਦਰ ਸਿੰਘ ਸਮੇਤ ਗੁਲਸ਼ਨ ਨਾਗਪਾਲ ਐਕਸੀਅਨ, ਪਰਮਜੀਤ ਸਿੰਘ ਘੁੰਮਣ ਚੀਫ਼ ਇੰਜਨੀਅਰ (ਸੇਵਾਮੁਕਤ), ਬਜਰੰਗ ਲਾਲ ਸਿੰਗਲਾ ਐਕਸੀਅਨ, ਹਰਵਿੰਦਰ ਸਿੰਘ, ਚੀਫ਼ ਇੰਜੀਨੀਅਰ (ਸੇਵਾਮੁਕਤ) ਕਮਿੰਦਰ ਸਿੰਘ ਦਿਓਲ ਐੱਸ.ਡੀ.ਓ (ਸੇਵਾਮੁਕਤ), ਗੁਰਦੇਵ ਸਿੰਘ ਮਿਨ੍ਹਾ, ਚੀਫ ਇੰਜੀਨੀਅਰ (ਸੇਵਾਮੁਕਤ) ਵਿਮਲ ਕੁਮਾਰ ਸ਼ਰਮਾ ਸੁਪਰਵਾਇਜ਼ਰ ਅਤੇ ਸਿੰਜਾਈ ਵਿਭਾਗ ਦੇ ਕੁਝ ਅਧਿਕਾਰੀਆਂ, ਇੰਜੀਨੀਅਰਾਂ ਅਤੇ ਕਰਮਚਾਰੀਆਂ ਨੂੰ ਵੀ ਨਾਮਜ਼ਦ ਕੀਤਾ ਸੀ। ਮਹੱਤਵਪੂਰਨ ਤੱਥ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀਆਂ ਕਾਂਗਰਸ ਸਰਕਾਰਾਂ ਵੱਲੋਂ ਅਧਿਕਾਰੀਆਂ ਤੇ ਸਿਆਸਤਦਾਨਾਂ ਖਿਲਾਫ਼ ਕਾਰਵਾਈ ਦੇ ਮਾਮਲੇ ’ਤੇ ਚੁੱਪ ਧਾਰ ਲਈ ਸੀ। ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਠੇਕੇਦਾਰ ਗੁਰਿੰਦਰ ਸਿੰਘ ਨੇ ਵਿਜੀਲੈਂਸ ਦੇ ਦਸਤਾਵੇਜ਼ ’ਤੇ ਆਪਣੇ ਦਸਤਖਤ ਨਾ ਹੋਣ ਦਾ ਦਾਅਵਾ ਕਰਕੇ ਮਾਮਲੇ ਨੂੰ ਪੁੱਠਾ ਗੇੜਾ ਦੇ ਦਿੱਤਾ ਸੀ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਤਫ਼ਤੀਸ਼ ਦੌਰਾਨ ਸਾਰੇ ਤੱਥਾਂ ਅਤੇ ਗਵਾਹਾਂ ਦੀ ਪੁਣਛਾਣ ਕੀਤੀ ਜਾਵੇਗੀ। ਜਿਨ੍ਹਾਂ ਵਿਅਕਤੀਆਂ ਨੂੰ ਹੁਣ ਤੱਕ ਤਫ਼ਤੀਸ਼ ’ਚ ਸ਼ਾਮਲ ਨਹੀਂ ਕੀਤਾ ਗਿਆ, ਉਨ੍ਹਾਂ ਨੂੰ ਤਾਂ ਬੁਲਾਇਆ ਹੀ ਜਾਵੇਗਾ ਤੇ ਜੇਕਰ ਲੋੜ ਪਈ ਤਾਂ ਜਿਨ੍ਹਾਂ ਵਿਅਕਤੀਆਂ ਤੋਂ ਪਹਿਲਾਂ ਪੁੱਛਗਿੱਛ ਕੀਤੀ ਗਈ ਸੀ ਉਨ੍ਹਾਂ ਨੂੰ ਵੀ ਮੁੜ ਬੁਲਾਇਆ ਜਾਵੇਗਾ। ਇਸ ਮਾਮਲੇ ਦੇ ਮੁੜ ਤੋਂ ਖੁੱਲ੍ਹਣ ਕਰਕੇ ਕਾਂਗਰਸ ਸਰਕਾਰ ਦੇ ਸਮੇਂ ਤਫਤੀਸ਼ ਨਾਲ ਜੁੜੇ ਰਹੇ ਵਿਜੀਲੈਂਸ ਦੇ ਅਫ਼ਸਰ ਵੀ ਘਬਰਾਏ ਹੋਏ ਹਨ।

Tags: against two former ministersAkali-bjp Governmentirrigation scamlocpro punjab tvpunjabi newsthree retired officials
Share224Tweet140Share56

Related Posts

ਪੰਜਾਬ ਦੇ ਇਹ ਜਿਲ੍ਹੇ ਜੂਝ ਰਹੇ ਹੜ੍ਹ ਦੀ ਮੁਸੀਬਤ ਨਾਲ, ਪ੍ਰਸ਼ਾਸਨ ਸਮੇਤ ਹਰ ਕੋਈ ਜੁਟਿਆ ਮਦਦ ‘ਚ

ਸਤੰਬਰ 2, 2025

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025
Load More

Recent News

ਪੰਜਾਬ ਦੇ ਇਹ ਜਿਲ੍ਹੇ ਜੂਝ ਰਹੇ ਹੜ੍ਹ ਦੀ ਮੁਸੀਬਤ ਨਾਲ, ਪ੍ਰਸ਼ਾਸਨ ਸਮੇਤ ਹਰ ਕੋਈ ਜੁਟਿਆ ਮਦਦ ‘ਚ

ਸਤੰਬਰ 2, 2025

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.