ਦੇਸ ਦੇ ਵਿੱਚ ਬਹੁਤ ਦਿਨਾਂ ਤੋਂ ਇਹ ਖਬਰਾਂ ਆ ਰਹੀਆਂ ਸਨ ਕਿ 1 ਜੂਨ ਤੋਂ ਗੈਂਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਵਾਧਾ ਕੀਤਾ ਜਾਵੇਗਾ |ਅੱਜ ਤੋਂ ਬਿਨਾਂ ਸਬਸਿਡੀ ਵਾਲੇ ਘਰੇਲੂ ਐਲ.ਪੀ.ਜੀ ਸਿਲੰਡਰਾਂ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤੇ ਗਏ । ਪਿਛਲੇ ਮਹੀਨੇ ਵੀ ਘਰੇਲੂ ਸਿਲੰਡਰਾਂ ਦੀ ਕੀਮਤ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ।ਅਪ੍ਰੈਲ ਵਿੱਚ, ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ। ਅੱਜ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 809 ਰੁਪਏ ਹੈ।
ਇਸ ਸਾਲ ਜਨਵਰੀ ਵਿਚ ਦਿੱਲੀ ਵਿਚ ਐਲਪੀਜੀ ਸਿਲੰਡਰ ਦੀ ਕੀਮਤ 694 ਰੁਪਏ ਸੀ, ਜੋ ਫਰਵਰੀ ਵਿਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ। 15 ਫਰਵਰੀ ਨੂੰ, ਕੀਮਤ 769 ਰੁਪਏ ਕੀਤੀ ਗਈ ਸੀ। ਇਸ ਤੋਂ ਬਾਅਦ, ਐਲ ਪੀ ਜੀ ਸਿਲੰਡਰ ਦੀ ਕੀਮਤ 25 ਫਰਵਰੀ ਨੂੰ ਵਧਾ ਕੇ 794 ਰੁਪਏ ਕੀਤੀ ਗਈ ਸੀ। ਮਾਰਚ ਵਿੱਚ, ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ 819 ਰੁਪਏ ਕਰ ਦਿੱਤੀ ਗਈ ਸੀ।