ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਘਰੇਲੂ ਰਸੋਈ ਗੈਸ (ਐਲਪੀਜੀ) ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਬੇਇਨਸਾਫ਼ੀ ਵਿਰੁੱਧ ਇੱਕਜੁੱਟ ਹੋ ਰਿਹਾ ਹੈ। ਕਾਂਗਰਸ ਪਾਰਟੀ ਲਗਾਤਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਲਈ ਸਰਕਾਰ ‘ਤੇ ਹਮਲੇ ਕਰਦੀ ਆ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਕੁਝ ਟੈਕਸਾਂ ਨੂੰ ਹਟਾ ਕੇ ਇਨ੍ਹਾਂ ਉਤਪਾਦਾਂ ਦੀਆਂ ਕੀਮਤਾਂ ਘਟਾਉਣ ਦੀ ਮੰਗ ਕਰਦੀ ਰਹੀ ਹੈ।
जनता को भूखे पेट सोने पर मजबूर करने वाला ख़ुद मित्र-छाया में सो रहा है…
लेकिन अन्याय के ख़िलाफ़ देश एकजुट हो रहा है।#IndiaAgainstBJPLoot pic.twitter.com/ifFJVeUg7W— Rahul Gandhi (@RahulGandhi) September 1, 2021
ਗਾਂਧੀ ਨੇ ਟਵੀਟ ਕੀਤਾ, “ਜਿਸ ਨੇ ਜਨਤਾ ਨੂੰ ਭੁੱਖੇ ਪੇਟ ਸੌਣ ਲਈ ਮਜਬੂਰ ਕੀਤਾ ਉਹ ਖੁਦ ਦੋਸਤਾਂ ਦੇ ਪਰਛਾਵੇਂ ਵਿੱਚ ਸੁੱਤਾ ਪਿਆ ਹੈ, ਪਰ ਦੇਸ਼ ਬੇਇਨਸਾਫੀ ਦੇ ਵਿਰੁੱਧ ਇੱਕਜੁਟ ਹੋ ਰਿਹਾ ਹੈ।” ਲਿਖਣ ਦੌਰਾਨ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਚਾਰ ਦੀ ਵਾਧੇ ਦੀ ਸੂਚੀ ਵੀ ਸਾਂਝੀ ਕੀਤੀ |