LPG Price: ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਹ ਕਟੌਤੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਰਾਜਧਾਨੀ ਦਿੱਲੀ ‘ਚ 19 ਕਿਲੋ ਸਿਲੰਡਰ ਦੀ ਕੀਮਤ 1,856.50 ਰੁਪਏ ‘ਤੇ ਆ ਗਈ ਹੈ। ਇਸ ‘ਚ 171.50 ਰੁਪਏ ਦੀ ਕਮੀ ਆਈ ਹੈ। ਇਸ ਤੋਂ ਪਹਿਲਾਂ ਦਿੱਲੀ ‘ਚ ਇਸ ਦੀ ਕੀਮਤ 2,028 ਰੁਪਏ ਸੀ। ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਾਤਾਰ ਦੂਜੇ ਮਹੀਨੇ ਕਟੌਤੀ ਕੀਤੀ ਗਈ ਹੈ। ਇਹ ਸਿਲੰਡਰ ਦੁਕਾਨਾਂ ਵਿੱਚ ਵਰਤਿਆ ਜਾਂਦਾ ਹੈ।
ਹਾਲਾਂਕਿ ਘਰਾਂ ‘ਚ ਵਰਤੇ ਜਾਣ ਵਾਲੇ 19 ਕਿਲੋ ਦੇ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਵਿੱਚ ਪਿਛਲੀ ਵਾਰ 1 ਮਾਰਚ ਨੂੰ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ਵਿੱਚ ਇਸਦੀ ਕੀਮਤ 1103.00 ਰੁਪਏ ਹੈ। ਹਾਲ ਹੀ ‘ਚ ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਉਤਰਾਅ-ਚੜ੍ਹਾਅ ਆਇਆ ਹੈ। ਹੁਣ ਮੁੰਬਈ ‘ਚ 19 ਕਿਲੋ ਦੇ ਸਿਲੰਡਰ ਦੀ ਕੀਮਤ 1960.50 ਰੁਪਏ, ਕੋਲਕਾਤਾ ‘ਚ 1960.50 ਰੁਪਏ, ਮੁੰਬਈ ‘ਚ 1808.50 ਰੁਪਏ ਅਤੇ ਚੇਨਈ ‘ਚ 2021.50 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਕੋਲਕਾਤਾ ਵਿੱਚ ਇਸਦੀ ਕੀਮਤ 2132.00 ਰੁਪਏ, ਮੁੰਬਈ ਵਿੱਚ 1980.00 ਰੁਪਏ ਅਤੇ ਚੇਨਈ ਵਿੱਚ 2192.00 ਰੁਪਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h