ਸੋਮਵਾਰ, ਦਸੰਬਰ 29, 2025 01:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਐਨਕਾਊਂਟਰ: 19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਜਗਤ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ  24 ਅਪਰਾਧਿਕ ਮਾਮਲਿਆਂ ‘ਚ ਸੀ ਲੋੜੀਂਦਾ 

by Gurjeet Kaur
ਦਸੰਬਰ 15, 2023
in ਪੰਜਾਬ
0
ਲੁਧਿਆਣਾ ਐਨਕਾਊਂਟਰ: 19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਜਗਤ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ  24 ਅਪਰਾਧਿਕ ਮਾਮਲਿਆਂ ‘ਚ ਸੀ ਲੋੜੀਂਦਾ

 

– ਮੁਕਾਬਲੇ ਦੌਰਾਨ ਮਾਰੇ ਗਏ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ: ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ

 

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

– ਏਜੀਟੀਐਫ ਦੇ ਗਠਨ ਤੋਂ ਹੁਣ ਤੱਕ, ਏਜੀਟੀਐਫ ਅਤੇ ਫੀਲਡ ਯੂਨਿਟਾਂ ਨੇ 9 ਨੂੰ ਮਾਰਮੁਕਾਉਣ ਤੋਂ ਇਲਾਵਾ 906 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ; 921 ਹਥਿਆਰ ਕੀਤੇ ਬਰਾਮਦ

 

ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਵਧੀਕ ਡੀਸੀਪੀ ਜ਼ੋਨ 4 ਤੁਸ਼ਾਰ ਗੁਪਤਾ, ਵਧੀਕ ਡੀਸੀਪੀ (ਡੀ) ਰੁਪਿੰਦਰ ਕੌਰ ਸਰਾਂ ਅਤੇ ਐਸਐਚਓ ਡਿਵੀਜ਼ਨ ਨੰਬਰ 7 ਸੁਖਦੇਵ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ।
ਆਈ.ਜੀ.ਪੀ ਹੈੱਡਕੁਆਰਟਰ ਜੋ ਕਿ ਕਮਿਸ਼ਨਰ ਆਫ਼ ਪੁਲਿਸ (ਸੀਪੀ) ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਨਾਲ ਅੱਜ ਇੱਥੇ ਪੁਲਿਸ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਮ੍ਰਿਤਕ ਅਪਰਾਧੀ ਨੇ 2004 ਵਿੱਚ ਚੋਰੀ ਦੀ ਛੋਟੀ ਜਿਹੀ ਵਾਰਦਾਤ ਨਾਲ 19 ਸਾਲ ਪਹਿਲਾਂ ਅਪਰਾਧ ਜਗਤ ਵਿੱਚ ਕਦਮ ਰੱਖਿਆ ਸੀ ਅਤੇ ਇਸ ਤੋਂ ਬਾਅਦ ਉਸਨੇ ਘਿਨਾਉਣੇ ਅਪਰਾਧਾਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ, ਮ੍ਰਿਤਕ ਸੁਖਦੇਵ ਵਿੱਕੀ ਘੱਟੋ-ਘੱਟ 24 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ ਜ਼ਿਆਦਾਤਰ ਇਰਾਦਾ ਕਤਲ, ਡਕੈਤੀ, ਚੋਰੀ, ਲੁੱਟ-ਖੋਹ, ਜਬਰੀ ਵਸੂਲੀ, ਐਨਡੀਪੀਐਸ ਕੇਸਾਂ ਆਦਿ ਸ਼ਾਮਲ ਹਨ।
ਜਾਣਕਾਰੀ ਮੁਤਾਬਿਕ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਪਿੰਡ ਪੰਜੇਟਾ ਵਿਖੇ ਕੋਹਾੜਾ ਮਾਛੀਵਾੜਾ ਰੋਡ ‘ਤੇ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮ੍ਰਿਤਕ ਅਪਰਾਧੀ ਸੁਖਦੇਵ ਸਿੰਘ ਉਰਫ ਵਿੱਕੀ ਵਾਸੀ ਲੁਧਿਆਣਾ ਮਾਛੀਵਾੜਾ ਮਾਰਿਆ ਗਿਆ ਸੀ। ਉਸ ਦੇ ਤਿੰਨ ਸਾਥੀਆਂ, ਯੂਪੀ ਅਧਾਰਤ ਆਰੀਅਨ ਸਿੰਘ ਉਰਫ਼ ਰਾਜਾ (21), ਜੋ ਮੌਜੂਦਾ ਸਮੇਂ ਲੁਧਿਆਣਾ ਦੇ ਮੋਤੀ ਨਗਰ ਵਿੱਚ ਰਹਿ ਰਿਹਾ ਹੈ, ਸੁਨੀਲ ਕੁਮਾਰ (21) ਵਾਸੀ ਖੁਸ਼ੀ ਨਗਰ, ਯੂਪੀ ਅਤੇ ਬਲਵਿੰਦਰ ਸਿੰਘ (27) ਵਾਸੀ ਮਾਛੀਵਾੜਾ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਪੁਲਿਸ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਏ.ਐਸ.ਆਈ. ਦਲਜੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦੋਂ ਕਿ ਸੀ.ਆਈ.ਏ.-2 ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਬੇਅੰਤ ਸਿੰਘ ਜੁਨੇਜਾ, ਜੋ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਸਨ, ਉਦੋਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੀ ਛਾਤੀ ਨੇੜੇ ਬਲੁੱਟ ਪਰੂਫ ਜੈਕਟ ‘ਤੇ ਗੋਲੀ ਲੱਗੀ।
ਪੁਲਿਸ ਵੱਲੋਂ ਇੰਸਪੈਕਟਰ ਬੇਅੰਤ ਜੁਨੇਜਾ ਦੇ ਬਿਆਨ ਦੇ ਅਧਾਰ ‘ਤੇ ਐਫਆਈਆਰ ਨੰਬਰ 146 ਮਿਤੀ 13.12.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 353, 333, 332 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਲੁਧਿਆਣਾ ਦੇ ਥਾਣਾ ਕੂੰਮ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ, ਇੱਕ ਜਿੰਦਾ ਕਾਰਤੂਸ ਅਤੇ ਤਿੰਨ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਿਸ ਉੱਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕੀਤਾ ਗਿਆ ਹੈ।
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਠੋਸ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ 6 ਅਪ੍ਰੈਲ, 2022 ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਤੋਂ ਲੈ ਕੇ ਹੁਣ ਤੱਕ, ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਨਾਲ ਮਿਲ ਕੇ ਇਸ ਸਪੈਸ਼ਲ ਫੋਰਸ ਨੇ 906 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 9 ਨੂੰ ਮਾਰਮੁਕਾ ਕੇ 293 ਗੈਂਗਸਟਰ/ਅਪਰਾਧੀ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ ‘ਚ ਵਰਤੇ ਗਏ 921 ਹਥਿਆਰ ਤੇ 197 ਵਾਹਨ ਵੀ ਬਰਾਮਦ ਕੀਤੇ ਗਏ ਹਨ।

 

ਡੱਬੀ: ਤਾਜ਼ਾ ਅਪਰਾਧਾਂ ਵਿੱਚ ਮ੍ਰਿਤਕ ਸੁਖਦੇਵ ਵਿੱਕੀ ਦੀ ਸ਼ਮੂਲੀਅਤ
8 ਦਸੰਬਰ 2023: ਮੁਲਜ਼ਮ ਸੁਖਦੇਵ ਵਿੱਕੀ ਨੇ ਆਪਣੇ ਸਾਥੀ ਨਾਲ ਜਮਾਲਪੁਰ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਬੰਦੂਕ ਦੀ ਨੋਕ ‘ਤੇ ਸਟੋਰ ਦੇ ਮਾਲਕ ਤੋਂ 1.25 ਲੱਖ ਰੁਪਏ, 2 ਮੋਬਾਈਲ ਫ਼ੋਨ ਅਤੇ ਇੱਕ ਲੈਪਟਾਪ ਲੁੱਟ ਲਿਆ ਅਤੇ ਮੁਲਜ਼ਮ ਨੇ ਸ਼ਿਕਾਇਤਕਰਤਾ ‘ਤੇ ਗੋਲੀ ਚਲਾ ਕੇ ਉਸ ਨੂੰ ਫੱਟੜ ਵੀ ਕਰ ਦਿੱਤਾ।
10 ਦਸੰਬਰ, 2023: ਮੁਲਜ਼ਮ ਸੁਖਦੇਵ ਵਿੱਕੀ ਨੇ ਆਪਣੇ ਤਿੰਨ ਸਾਥੀਆਂ ਨਾਲ 2 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ 5 ਵਾਰਦਾਤਾਂ ਜਿਹਨਾਂ ਵਿੱਚ ਮੋਟਰਸਾਈਕਲ ਖੋਹਣਾ, ਮਨੀ ਐਕਸਚੇਂਜਰ, ਜਨਰਲ ਸਟੋਰ, ਕਿਰਾਨਾ ਸਟੋਰ ਅਤੇ ਇੱਕ ਸ਼ਰਾਬ ਦੇ ਠੇਕੇ ‘ਤੇ 4 ਹਥਿਆਰਬੰਦ ਡਕੈਤੀਆਂ ਸ਼ਾਮਲ ਸਨ, ਨੂੰ ਅੰਜਾਮ ਦਿੱਤਾ ਅਤੇ ਇੱਕ ਵਿਅਕਤੀ ‘ਤੇ ਗੋਲੀ ਵੀ ਚਲਾਈ।
Tags: AGTFBhagwant Mannpropunjabtvpunjab governmentਮੁੱਖ ਮੰਤਰੀ ਭਗਵੰਤ ਮਾਨ
Share214Tweet134Share54

Related Posts

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਦਸੰਬਰ 29, 2025

2025 ਬਣਿਆ ਕਿਸਾਨਾਂ ਲਈ ਖੁਸ਼ੀਆਂ ਦਾ ਸਾਲ, ਪੰਜਾਬ ਸਰਕਾਰ ਦੇ ਸਦਕਾ ਪੰਜਾਬ ਦੇ ਖੇਤਾਂ ਚ ਦਿਖੇ ਪਹਿਲੀ ਵਾਰ ਇਹ ਬਦਲਾਅ

ਦਸੰਬਰ 29, 2025

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਦਸੰਬਰ 28, 2025
Load More

Recent News

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਦਸੰਬਰ 29, 2025

2025 ਬਣਿਆ ਕਿਸਾਨਾਂ ਲਈ ਖੁਸ਼ੀਆਂ ਦਾ ਸਾਲ, ਪੰਜਾਬ ਸਰਕਾਰ ਦੇ ਸਦਕਾ ਪੰਜਾਬ ਦੇ ਖੇਤਾਂ ਚ ਦਿਖੇ ਪਹਿਲੀ ਵਾਰ ਇਹ ਬਦਲਾਅ

ਦਸੰਬਰ 29, 2025

Mexico Train Accident: ਮੇਕਸਿਕੋ ‘ਚ ਵਾਪਰਿਆ ਵੱਡਾ ਰੇਲ ਹਾਦਸਾ, ਕਈ ਲੋਕਾਂ ਦੇ ਜਖਮੀ ਹੋਣ ਦਾ ਖਦਸ਼ਾ

ਦਸੰਬਰ 29, 2025

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.