ਪੰਜਾਬ ਦੇ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਇੱਕ ਮਹਿਲਾ SHO ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਮਹਿਲਾ ਅਧਿਕਾਰੀ ਲੁਧਿਆਣਾ ਦੇ ਸਰਾਭਾ ਨਗਰ ਥਾਣੇ ਵਿੱਚ ਤਾਇਨਾਤ ਸੀ। ਇਸ ਅਧਿਕਾਰੀ ਦੀ ਤਾਇਨਾਤੀ ਨੂੰ 4 ਤੋਂ 5 ਦਿਨ ਹੀ ਹੋਏ ਸਨ। ਚਰਚਾ ਹੈ ਕਿ ਇਹ ਮਹਿਲਾ ਅਧਿਕਾਰੀ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਦੀ ਸਿਫ਼ਾਰਿਸ਼ ‘ਤੇ ਇੱਥੇ ਤਾਇਨਾਤ ਸੀ।
ਇੱਥੋਂ ਤੱਕ ਕਿ ਵਿਧਾਇਕ ਨੂੰ ਵੀ ਸ਼ਾਇਦ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਉਹ ਜਿਸ ਮਹਿਲਾ ਅਧਿਕਾਰੀ ਦੀ ਸਿਫ਼ਾਰਿਸ਼ ਕਰ ਰਿਹਾ ਸੀ, ਉਸ ਨੂੰ ਲਗਾਇਆ ਜਾ ਰਿਹਾ ਹੈ। ਉਸ ‘ਤੇ ਮੋਹਾਲੀ ਸਾਈਬਰ ਕ੍ਰਾਈਮ ‘ਚ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਲੱਗ ਰਹੇ ਹਨ। ਜ਼ਿਲ੍ਹਾ ਪੁਲੀਸ ਨੂੰ ਵੀ ਮਹਿਲਾ ’ਤੇ ਲੱਗੇ ਦੋਸ਼ਾਂ ਦੀ ਜਾਣਕਾਰੀ ਨਹੀਂ ਸੀ ਅਤੇ ਨਾ ਹੀ ਮਹਿਲਾ ਪੁਲੀਸ ਅਧਿਕਾਰੀ ਨੇ ਥਾਣੇ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਸੀ।
ਇਸ ਮਾਮਲੇ ਵਿੱਚ ਉੱਚ ਪੁਲੀਸ ਅਧਿਕਾਰੀਆਂ ਨੇ ਮਹਿਲਾ ਐਸਐਚਓ ਅਮਨਜੋਤ ਸੰਧੂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਜਦੋਂ ਏਡੀਸੀਪੀ ਤੁਸ਼ਾਰ ਗੁਪਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੀ ਆਇਆ ਹੈ। ਮਾਮਲਾ ਸਾਫ਼ ਹੁੰਦੇ ਹੀ ਸੂਚਿਤ ਕੀਤਾ ਜਾਵੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h