ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੋਮਵਾਰ ਨੂੰ ਪੰਜਾਬ ਦੀ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਸ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਬਠਿੰਡਾ ਤੱਕ ਸ਼ੂਟਰਾਂ ਨੂੰ ਫਾਰਚੂਨਰ ਗੱਡੀ ਅਤੇ ਹਥਿਆਰ ਮੁਹੱਈਆ ਕਰਵਾਉਣ ਵਾਲੇ ਅੰਮ੍ਰਿਤਸਰ ਦੇ ਸਤਬੀਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਸੀਆਈਏ-2 ਇਸ ਮਾਮਲੇ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਬਟਾਲਾ ਜੇਲ੍ਹ ਤੋਂ ਲੁਧਿਆਣਾ ਲੈ ਕੇ ਆਈ ਸੀ।
ਉਸਦੀ ਪੇਸ਼ੀ ਲਈ ਲੁਧਿਆਣਾ ਪੁਲਿਸ ਨੇ ਅਦਾਲਤ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਅਦਾਲਤ ਵਿੱਚ ਪੁਲਿਸ ਚੌਵੀ ਘੰਟੇ ਤਾਇਨਾਤ ਰਹੀ ਕਿਉਂਕਿ ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਜੱਗੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਅਜਿਹੇ ‘ਚ ਪੁਲਸ ਕੋਈ ਖਤਰਾ ਨਹੀਂ ਉਠਾਉਣਾ ਚਾਹੁੰਦੀ, ਇਸ ਲਈ ਜੱਗੂ ਨੂੰ ਸਖਤ ਸੁਰੱਖਿਆ ਵਿਚਕਾਰ ਅਦਾਲਤ ‘ਚ ਪੇਸ਼ ਕੀਤਾ ਗਿਆ।