Punjab Police on Ludhiana Cash Van Robbery Case: ਪੰਜਾਬ ਪੁਲਿਸ ਨੂੰ ਕਰੀਬ 60 ਘੰਟਿਆਂ ਬਾਅਦ ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ‘ਚ ਵੱਡੀ ਕਾਮਯਾਬੀ ਮਿਲੀ। ਇਸ ਮਾਮਲੇ ‘ਚ ਲੁਧਿਆਣਾ ਪੁਲਿਸ ਨੇ ਵਧੇਰੇ ਜਾਣਕਾਰੀ ਦੇਣ ਲਈ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ 6 ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਲ ਹੀ ਪੁਲਿਸ ਨੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਮਾਮਲੇ ‘ਚ ਵੱਡਾ ਖੁਲਾਸਾ ਕਰਦਿਆਂ ਪੁਲਿਸ ਨੇ ਕਿਹਾ ਕਿ ਲੁਟੇਰਿਆਂ ‘ਚ ਕੰਪਨੀ ਦਾ ਮੁਲਾਜ਼ਮ ਵੀ ਸ਼ਾਮਲ ਸੀ। ਜੋ ਕੰਪਨੀ ‘ਚ ਚਾਰ ਸਾਲ ਤੋਂ ਨੌਕਰੀ ਕਰਦਾ ਸੀ। ਨਾਲ ਹੀ ਪੁਲਿਸ ਨੇ 5 ਕਰੋੜ ਦੀ ਰਾਸ਼ੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਇਸ ਸਾਜ਼ਿਸ਼ ਦੀ ਮੁੱਖ ਮੁਲਜ਼ਮ ਮਹਿਲਾ ਹੈ ਜਿਸ ਦਾ ਨਾਂ ਮਨਦੀਪ ਕੌਰ ਹੈ ਅਤੇ ਉਸ ਦਾ ਸਾਥ ਕੰਪਨੀ ਮੁਲਾਜ਼ਮ ਮਨਜਿੰਦਰ ਮਨੀ ਨੇ ਦਿੱਤਾ।
ਇੱਥੇ ਵੇਖੋ ਪੁਲਿਸ ਵਲੋਂ CP ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਇਸ ਮਾਮਲੇ ‘ਚ ਕੀਤੀ ਪ੍ਰੈਸ ਕਾਨਫਰੰਸ ‘ਚ ਕੀ ਕੁਝ ਕਿਹਾ-
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h