Gufi Paintal Passes Away: ਮਹਾਭਾਰਤ ਸੀਰੀਅਲ ਵਿੱਚ ਸ਼ਕੁਨੀ ਮਾਂ ਦਾ ਕਿਰਦਾਰ ਨਿਭਾ ਕੇ ਘਰ-ਘਰ ‘ਚ ਨਾਮ ਬਣ ਚੁੱਕੇ ਐਕਟਰ ਗੁਫੀ ਪੈਂਟਲ ਦਾ ਦਿਹਾਂਤ ਹੋ ਗਿਆ ਹੈ। ਸਟਾਰ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸੀ। ਗੁਫੀ ਪੈਂਟਲ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਵੀ ਆਈਸੀਯੂ ਵਿੱਚ ਰੱਖਿਆ ਗਿਆ ਸੀ। ਪਰ 5 ਜੂਨ 2023 ਨੂੰ ਉਨ੍ਹਾਂ ਦੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਗੁਫੀ ਪੈਂਟਲ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਉਨ੍ਹਾਂ ਦੇ ਸਾਥੀ ਕਲਾਕਾਰ ਸੁਰਿੰਦਰ ਪਾਲ ਨੇ ਕੀਤੀ ਹੈ। ਖ਼ਬਰਾਂ ਦੀ ਮੰਨੀਏ ਤਾਂ ਗੁਫੀ ਪੈਂਟਲ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਕੀਤਾ ਜਾਵੇਗਾ।
ਗੁਫੀ ਪੈਂਟਲ ਕਈ ਦਿਨਾਂ ਤੋਂ ਹਸਪਤਾਲ ‘ਚ ਭਰਤੀ ਸੀ
ਖ਼ਬਰਾਂ ਦੀ ਮੰਨੀਏ ਤਾਂ ਬੀ ਆਰ ਚੋਪੜਾ ਦੀ ਮਹਾਭਾਰਤ ਵਿੱਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾਉਣ ਵਾਲੇ ਐਕਟਰ ਗੁਫੀ ਪੈਂਟਲ ਦੀ ਸਿਹਤ ਵਿਗੜਨ ਵੇਲੇ ਫਰੀਦਾਬਾਦ ਵਿੱਚ ਸੀ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਫਰੀਦਾਬਾਦ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਖ਼ਬਰਾਂ ਦੀ ਮੰਨੀਏ ਤਾਂ ਗੁੱਫੀ ਪੈਂਟਲ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ, ਕਲਾਕਾਰ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ਅਤੇ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।
ਗੁਫੀ ਪੈਂਟਲ ਨੇ ਕਈ ਸੀਰੀਅਲਾਂ ‘ਚ ਕੰਮ ਕੀਤਾ
ਬੀ ਆਰ ਚੋਪੜਾ ਦੇ ਮਹਾਭਾਰਤ ਤੋਂ ਇਲਾਵਾ, ਗੁਫੀ ਪੈਂਟਲ ਟੀਵੀ ਸ਼ੋਅਜ਼ ਨੇ ਕਈ ਟੀਵੀ ਸੀਰੀਅਲਾਂ ਵਿੱਚ ਆਪਣੀ ਐਕਟਿੰਗ ਦਾ ਹੁਨਰ ਦਿਖਾਇਆ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਟੀਵੀ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਭਾਰਤੀ ਫੌਜ ‘ਚ ਸੀ ਅਤੇ ਲੰਬੇ ਸਮੇਂ ਤੋਂ ਚੀਨ ਬਾਰਡਰ ‘ਤੇ ਵੀ ਤਾਇਨਾਤ ਸੀ। ਫਿਰ 1969 ਵਿੱਚ ਉਹ ਮੁੰਬਈ ਆ ਗਏ ਅਤੇ ਇੱਥੇ ਆਪਣਾ ਕਰੀਅਰ ਸ਼ੁਰੂ ਕੀਤਾ।
ਗੁਫੀ ਪੈਂਟਲ ਨੇ ਮਾਡਲਿੰਗ ਵਿੱਚ ਵੀ ਹੱਥ ਅਜ਼ਮਾਇਆ ਤੇ ਫਿਰ ਸਹਾਇਕ ਨਿਰਦੇਸ਼ਕ ਵਜੋਂ ਵੀ ਕੰਮ ਕੀਤਾ। ਬਾਅਦ ਵਿੱਚ, ਉਨ੍ਹਾਂ ਨੂੰ ਮਹਾਭਾਰਤ ਦੇ ਸ਼ਕੁਨੀ ਮਾਮਾ ਦੇ ਕਿਰਦਾਰ ਨੇ ਫੇਮਸ ਕੀਤਾ। ਐਕਟਰ ਗੁਫੀ ਪੈਂਟਲ ਨੇ ਫਿਰ ਕਾਨੂੰਨ, ਓਮ ਨਮਹ ਸ਼ਿਵੇ, ਸੀਆਈਡੀ, ਸ਼੍ਰੀਮਤੀ ਕੌਸ਼ਿਕ ਦੀਆਂ ਪੰਜ ਨੂੰਹਾਂ, ਕਰਮਫਲ ਦਾਤਾ ਸ਼ਨੀ ਤੇ ਰਾਧਾਕ੍ਰਿਸ਼ਨ ਵਰਗੇ ਕਈ ਟੀਵੀ ਸ਼ੋਅ ਕੀਤੇ। ਉਨ੍ਹਾਂ ਦੇ ਸ਼ਾਨਦਾਰ ਕੰਮ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h