ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦੇ ਮਾਧੋਪੁਰ ਨੇੜੇ ਅੱਜ ਤੜਕੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਰੇਲਵੇ ਦੀਆਂ ਦੋ ਮਾਲ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਸ ਟੱਕਰ ‘ਚ ਦੋ ਟਰੇਨ ਡਰਾਈਵਰ ਜ਼ਖਮੀ ਹੋ ਗਏ।
ਜ਼ਖ਼ਮੀਆਂ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਰਜਿੰਦਰ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ਹੈ।ਘਟਨਾ ਦੀ ਵੀਡੀਓ ਅਤੇ ਤਸਵੀਰਾਂ ‘ਚ ਦੋਵੇਂ ਟਰੇਨਾਂ ਨੂੰ ਬੁਰੀ ਤਰ੍ਹਾਂ ਨੁਕਸਾਨਿਆ ਦੇਖਿਆ ਜਾ ਸਕਦਾ ਹੈ। ਟਰੇਨਾਂ ਦੀ ਹਾਲਤ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਟੱਕਰ ਕਿੰਨੀ ਭਿਆਨਕ ਸੀ।
ਹਾਲਾਂਕਿ ਇਸ ‘ਚ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਪਰ ਇਸ ਟੱਕਰ ‘ਚ ਦੋ ਟਰੇਨ ਡਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।