ਵੀਰਵਾਰ, ਮਈ 29, 2025 06:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੋਇੰਦਵਾਲ ਸਾਹਿਬ ਜੇਲ੍ਹ ‘ਚ ਵੀਡੀਓ ਲੀਕ ਮਾਮਲੇ ‘ਚ ਵੱਡੀ ਕਾਰਵਾਈ, ਪੰਜ ਜੇਲ੍ਹ ਅਧਿਕਾਰੀਆਂ ਗ੍ਰਿਫਤਾਰ, ਸੱਤ ਜੇਲ੍ਹ ਅਧਿਕਾਰੀ ਮੁਅੱਤਲ

Punjab News: ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜਾਂਚ ਤੋਂ ਬਾਅਦ ਪੁਲਿਸ ਨੇ ਇਸ ਐਫਆਈਆਰ ਵਿੱਚ ਜੇਲ ਅਧਿਕਾਰੀਆਂ ਨੂੰ ਉਨਾਂ ਦੀ ਅਣਗਹਿਲੀ ਅਤੇ ਜੇਲ ਦੇ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਸ਼ੂਟ ਕਰਨ ਲਈ ਨਾਮਜ਼ਦ ਕੀਤਾ ਹੈ।

by ਮਨਵੀਰ ਰੰਧਾਵਾ
ਮਾਰਚ 6, 2023
in ਪੰਜਾਬ
0

Gangsters in Punjab Jails: ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਮੁਤਾਬਕ ਅਮਨ-ਕਾਨੂੰਨ ਦੇ ਪੱਖ ਤੋਂ ਡਿਊਟੀ ’ਚ ਕੁਤਾਹੀ ਤੇ ਅਣਗਹਿਲੀ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਪੰਜਾਬ ਪੁਲਿਸ ਨੇ ਐਤਵਾਰ ਨੂੰ ਸੱਤ ਜੇਲ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨਾਂ ਚੋਂ ਪੰਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ‘ਚ ਡਿਊਟੀ ਦੌਰਾਨ ਲਾਪਰਵਾਹੀ ਅਤੇ ਕਥਿਤ ਤੌਰ ‘ਤੇ ਜੇਲ ਵਿੱਚ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਲੀਕ ਕਰਨ ਦੇ ਮਾਮਲੇ ਵਿੱਚ ਸ਼ਾਮਲ ਕੇਂਦਰੀ ਜੇਲ, ਗੋਇੰਦਵਾਲ ਸਾਹਿਬ ਦਾ ਸੁਪਰਡੈਂਟ ਵੀ ਸ਼ਾਮਲ ਹੈ। ਕੇਂਦਰੀ ਜੇਲ, ਗੋਇੰਦਵਾਲ ਸਾਹਿਬ ਵਿੱਚ ਵਿੱਚ ਰਿਕਾਰਡ ਹੋਈ ਇੱਕ ਵੀਡੀਓ ਐਤਵਾਰ ਨੂੰ ਵਾਇਰਲ ਹੋਈ, ਜਿਸ ਵਿੱਚ ਸਚਿਨ ਭਿਵਾਨੀ ਅਤੇ ਉਸਦੇ ਸਾਥੀ 26 ਫਰਵਰੀ, 2023 ਨੂੰ ਜੇਲ ਵਿੱਚ ਦੋ ਗੁੱਟਾਂ ਦਰਮਿਆਨ ਹੋਏ ਗੈਂਗਵਾਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਦੀ ਘਟਨਾ ਦਾ ਜ਼ਿਕਰ ਕਰਦੇ ਦਿਖਾਈ ਦੇ ਰਹੇ ਹਨ।

ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੁਅੱਤਲ ਕੀਤੇ ਗਏ ਤੇ ਗ੍ਹਿਫ਼ਤਾਰ ਕੀਤੇ ਗਏ ਪੰਜ ਜੇਲ ਅਧਿਕਾਰੀਆਂ ਦੀ ਪਛਾਣ ਜੇਲ ਸੁਪਰਡੈਂਟ ਇਕਬਾਲ ਸਿੰਘ ਬਰਾੜ, ਵਧੀਕ ਜੇਲ ਸੁਪਰਡੈਂਟ ਵਿਜੇ ਕੁਮਾਰ, ਸਹਾਇਕ ਜੇਲ ਸੁਪਰਡੈਂਟ ਹਰੀਸ਼ ਕੁਮਾਰ, ਏਐਸਆਈ ਜੋਗਿੰਦਰ ਸਿੰਘ ਅਤੇ ਏ.ਐਸ.ਆਈ ਹਰਚੰਦ ਸਿੰਘ ਵਜੋਂ ਕੀਤੀ ਹੈ। ਜਦ ਕਿ ਮੁਅੱਤਲ ਕੀਤੇ ਗਏ ਦੋ ਹੋਰ ਜੇਲ ਅਧਿਕਾਰੀਆਂ ਵਿੱਚ ਵਧੀਕ ਜੇਲ ਸੁਪਰਡੈਂਟ ਜਸਪਾਲ ਸਿੰਘ ਖਹਿਰਾ ਅਤੇ ਹੈੱਡ ਕਾਂਸਟੇਬਲ ਸਵਿੰਦਰ ਸਿੰਘ ਸ਼ਾਮਲ ਹਨ।

ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66, ਜੇਲ ਐਕਟ ਦੀ ਧਾਰਾ 52, ਆਈਪੀਸੀ ਦੀ ਧਾਰਾ 506 ਅਤੇ 149 ਤਹਿਤ ਐਫਆਈਆਰ ਨੰਬਰ 102 ਦਰਜ ਕੀਤੀ ਗਈ ਹੈ। ਮੁਢਲੇ ਤੌਰ ‘ਤੇ ਜੇਲ ‘ਚ ਬੰਦ ਕੈਦੀਆਂ ਜਿਨਾਂ ‘ਚ ਮਨਪ੍ਰੀਤ ਸਿੰਘ ਉਰਫ ਭਾਊ, ਸਚਿਨ ਭਿਵਾਨੀ ਉਰਫ ਸਚਿਨ ਚੌਧਰੀ, ਅੰਕਿਤ ਲਾਟੀ ਉਰਫ ਅੰਕਿਤ ਸਿਰਸਾ, ਕਸ਼ਿਸ਼ ਉਰਫ ਕੁਲਦੀਪ, ਰਜਿੰਦਰ ਉਰਫ ਜੋਕਰ, ਹਰਦੀਪ ਸਿੰਘ ਉਰਫ ਮਾਮਾ, ਬਲਦੇਵ ਸਿੰਘ ਉਰਫ ਨਿੱਕੂ, ਦੀਪਕ ਉਰਫ ਮੁੰਡੀ ਅਤੇ ਮਲਕੀਤ ਸਿੰਘ ਉਰਫ ਕੀਤਾ ਖਿਲਾਫ ਕੇਸ ਦਰਜ ਕੀਤਾ ਗਿਆ ।

ਆਈਜੀਪੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਪੁਲਿਸ ਨੇ ਇਸ ਐਫਆਈਆਰ ਵਿੱਚ ਜੇਲ ਅਧਿਕਾਰੀਆਂ ਨੂੰ ਉਨਾਂ ਦੀ ਅਣਗਹਿਲੀ ਅਤੇ ਜੇਲ ਦੇ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਸ਼ੂਟ ਕਰਨ ਲਈ ਨਾਮਜ਼ਦ ਕੀਤਾ ਹੈ, ਜੋ ਕਿ ਘਟਨਾ ਵਾਲੇ ਦਿਨ ਸ਼ੂਟ ਕੀਤੀ ਗਈ ਅਤੇ ਕੁਝ ਦਿਨਾਂ ਬਾਅਦ ਲੀਕ ਹੋ ਗਈ। ਉਨਾਂ ਕਿਹਾ ਕਿ ਦੋਸ਼ੀ ਜੇਲ ਦੇ ਕੈਦੀਆਂ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਪੁਲੀਸ ਅਤੇ ਜੇਲ ਪ੍ਰਸ਼ਾਸਨ ਨੇ ਮੁਲਜਮਾਂ ਨੂੰ ਪਹਿਲਾਂ ਹੀ ਵੱਖ-ਵੱਖ ਕਰਕੇ ਸੂਬੇ ਦੀਆਂ ਵੱਖ-ਵੱਖ ਜੇਲਾਂ ਵਿੱਚ ਤਬਦੀਲ ਕਰ ਦਿੱਤਾ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜਮ ਡਿਊਟੀ ਵਿੱਚ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਜੇਲਾਂ ਵਿੱਚ ਚੌਕਸੀ ਹੋਰ ਵਧਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਇਸ ਤਰਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲਾਂ ਵਿੱਚ ਸੀਨੀਅਰ ਰੈਂਕ ਦੇ ਅਧਿਕਾਰੀਆਂ ਵੱਲੋਂ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGoindwal Jail Video Leak CaseGoindwal Sahib Jail SuperintendentJail Officials ArrestedJail Officials Suspendedpro punjab tvpunjab newspunjab policepunjabi newsSukhchain Singh GillVideo of Gangsters
Share238Tweet149Share60

Related Posts

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.