Major Rrelief for Punjab Farmers: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।
ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਅਤੇ ਕਿਸਾਨਾਂ ਦਾ ਗੱਡਾ ਕਰਾਰ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਡੀਲਰ ਆਪਣੀ ਆਈ.ਡੀ. ਵਿੱਚੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ.ਡੀ. ਉਪਲਬਧ ਨਹੀਂ ਹੈ, ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ।
ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h