Road Accident in Zirakpur: ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਜ਼ੀਰਕਪੁਰ-ਚੰਡੀਗੜ੍ਹ ਬੈਰੀਅਰ ‘ਤੇ ਨਵੇਂ ਬਣੇ ਫਲਾਈਓਵਰ ਨੇੜੇ ਪਲਟ ਗਈ। ਐਕਟਿਵਾ ਸਵਾਰ ਨੂੰ ਬਚਾਉਣ ਲਈ ਬੱਸ ਡਿਵਾਈਡਰ ਨਾਲ ਟਕਰਾ ਕੇ ਸੜਕ ਦੇ ਵਿਚਕਾਰ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਗਲਤ ਸਾਈਡ ਤੋਂ ਆ ਰਿਹਾ ਸੀ। ਬੱਸ ਵਿੱਚ ਕੁੱਲ 15 ਸਵਾਰੀਆਂ ਸੀ, ਜਿਨ੍ਹਾਂ ਚੋਂ 4-5 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਬੱਸ ਪਲਟਣ ਤੋਂ ਬਾਅਦ ਪਿਛਲੀ ਖਿੜਕੀ ਨੂੰ ਤੋੜ ਕੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਘਟਨਾ ਤੋਂ ਬਾਅਦ ਚੰਡੀਗੜ੍ਹ ਵੱਲ ਲੰਮਾ ਜਾਮ ਲੱਗ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ੀਰਕਪੁਰ ਪੁਲਿਸ ਨੇ ਸਥਿਤੀ ’ਤੇ ਕਾਬੂ ਪਾਇਆ ਤੇ ਬੱਸ ਨੂੰ ਸਿੱਧੀ ਕਰਨ ਲਈ ਕਰੇਨ ਬੁਲਾ ਕੇ ਫਲਾਈਓਵਰ ਦੇ ਹੇਠਾਂ ਤੋਂ ਸਰਵਿਸ ਰੋਡ ਵੱਲ ਆਵਾਜਾਈ ਮੋੜ ਦਿੱਤੀ। ਡਿਵਾਈਡਰ ਨਾਲ ਟਕਰਾਉਣ ਕਾਰਨ ਬੱਸ ਦੀ ਰਫ਼ਤਾਰ ਘੱਟ ਗਈ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।
ਜ਼ੀਰਕਪੁਰ ਸਿੰਘਪੁਰਾ ਮੋੜ ’ਤੇ ਬਣਾਇਆ ਜਾ ਰਿਹਾ ਹੈ ਫਲਾਈਓਵਰ
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਜ਼ੀਰਕਪੁਰ ਦੇ ਸਿੰਘਪੁਰਾ ਮੋੜ ‘ਤੇ ਫਲਾਈਓਵਰ ਦਾ ਕੰਮ ਚੱਲ ਰਿਹਾ ਹੈ। ਕੰਮ ਬਹੁਤ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਜਿਸ ਕਾਰਨ ਸੜਕਾਂ ਦੀ ਹਾਲਤ ਖਸਤਾ ਹੈ। ਇੰਨਾ ਹੀ ਨਹੀਂ ਬਰਸਾਤ ਦੇ ਮੌਸਮ ‘ਚ ਸਥਿਤੀ ਹੋਰ ਵਿਗੜ ਜਾਂਦੀ ਹੈ। ਫਲਾਈਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਪਰ ਆਰਜ਼ੀ ਤੌਰ ‘ਤੇ ਸੜਕਾਂ ਦੀ ਮੁਰੰਮਤ ਅਤੇ ਆਵਾਜਾਈ ਦੇ ਹਿਸਾਬ ਨਾਲ ਤਿਆਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h