Jalandhar Robbery in Flipkart Office: ਹਥਿਆਰਬੰਦ ਲੁਟੇਰਿਆਂ ਨੇ ਵੀਰਵਾਰ ਰਾਤ ਜਲੰਧਰ ਦੇ ਸੋਢਲ ਚੌਕ ਨੇੜੇ ਫਲਿੱਪਕਾਰਟ ਦੇ ਦਫਤਰ ਤੋਂ ਬੰਦੂਕ ਦੀ ਨੋਕ ‘ਤੇ ਕਰੀਬ 3 ਲੱਖ ਦੀ ਨਕਦੀ ਅਤੇ ਪੰਜ ਮੋਬਾਈਲ ਫੋਨ ਲੁੱਟ ਲਏ। ਇਹ ਘਟਨਾ ਉਦੋਂ ਵਾਪਰੀ ਜਦੋਂ ਦਫ਼ਤਰ ਦੇ ਸਾਰੇ ਸਮਾਨ ਦਾ ਲੇਖਾ-ਜੋਖਾ ਕੀਤਾ ਜਾ ਰਿਹਾ ਸੀ। ਫਲਿੱਪਕਾਰਟ ਦੇ ਕਰਮਚਾਰੀ ਸਾਹਿਲ ਨੇ ਦੱਸਿਆ ਕਿ ਲੁਟੇਰਿਆਂ ਦੀ ਗਿਣਤੀ ਪੰਜ ਸੀ ਤੇ ਉਨ੍ਹਾਂ ਨੇ ਮੂੰਹ ਢਕੇ ਹੋਏ ਸੀ।
ਸੂਚਨਾ ਮਿਲਦੇ ਹੀ ਏਸੀਪੀ ਦਮਨਪ੍ਰੀਤ ਸਿੰਘ ਅਤੇ ਥਾਣਾ ਅੱਠ ਦੇ ਐਸਐਚਓ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਲੁੱਟ ਦਾ ਮਾਮਲਾ ਦਰਜ ਕਰ ਲਿਆ ਹੈ। ਘਟਨਾ ਕਾਰਨ ਉੱਦਮੀਆਂ ਵਿੱਚ ਭਾਰੀ ਰੋਸ ਹੈ ਕਿਉਂਕਿ ਇਸ ਇਲਾਕੇ ਵਿੱਚ ਵੱਡੀਆਂ ਸਨਅਤੀ ਇਕਾਈਆਂ ਹਨ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੇਰ ਰਾਤ ਤੱਕ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਗਏ।
ਪੁਲਿਸ ਮੁਤਾਬਕ ਜਿਵੇਂ ਹੀ ਉਹ ਅੰਦਰ ਦਾਖ਼ਲ ਹੋਏ ਤਾਂ ਚਾਰੇ ਲੁਟੇਰਿਆਂ ਨੇ ਆਪਣੇ ਰਿਵਾਲਵਰ ਦਿਖਾ ਕੇ ਸਾਰਿਆਂ ਨੂੰ ਇੱਕ ਪਾਸੇ ਕਰ ਦਿੱਤਾ। ਇੱਕ ਲੁਟੇਰੇ ਅੰਦਰੋਂ ਡੀਵੀਆਰ ਲਾਹ ਕੇ ਲੈ ਗਏ। ਇੱਕ ਲੁਟੇਰਾ ਬਾਹਰ ਖੜ੍ਹਾ ਰਿਹਾ। ਏ.ਸੀ.ਪੀ ਦਮਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਲੁਟੇਰਿਆਂ ਨੂੰ ਦਫ਼ਤਰ ਦੇ ਅੰਦਰਲੇ ਸਾਮਾਨ ਦੀ ਪੂਰੀ ਜਾਣਕਾਰੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਜਾਣਕਾਰ ਵਿਆਕਤੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h