ਉੜੀਸਾ ਤੋਂ ਬੇਹੱਦ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬੰਗਲੁਰੂ-ਕਾਮਾਖਿਆ SMVT ਸੁਪਰਫਾਸਟ ਐਕਸਪ੍ਰੈਸ ਦੇ 11 ਡੱਬੇ ਕਟਕ ਨਿਰਗੁੰਡੀ ਵਿਖੇ ਪਟੜੀ ਤੋਂ ਉਤਰ ਗਏ।
ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਕਈ ਲੋਕ ਜ਼ਖਮੀ ਹੋ ਗਏ। ਹਾਲਾਂਕਿ, ਰੇਲਵੇ ਅਧਿਕਾਰੀਆਂ ਵੱਲੋਂ ਮ੍ਰਿਤਕਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਹਾਦਸੇ ਦੀ ਖ਼ਬਰ ਮਿਲਦੇ ਹੀ NDRF ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਟ੍ਰੇਨ ਵਿੱਚ ਫਸੇ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਐਤਵਾਰ ਨੂੰ ਟ੍ਰੇਨ ਨੰਬਰ 12551 ਬੈਂਗਲੁਰੂ ਤੋਂ ਕਾਮਾਖਿਆ ਜਾ ਰਹੀ ਸੀ ਜਦੋਂ ਟ੍ਰੇਨ ਪਟੜੀ ਤੋਂ ਉਤਰ ਗਈ। ਹਾਲਾਂਕਿ, ਟ੍ਰੇਨ ਦੀ ਰਫ਼ਤਾਰ ਘੱਟ ਹੋਣ ਕਾਰਨ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ।
ਜਦੋਂ ਰੇਲਗੱਡੀ ਪਟੜੀ ਤੋਂ ਉਤਰੀ ਤਾਂ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਡਰ ਨਾਲ ਚੀਕਣ ਲੱਗੇ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਰੇਲਵੇ ਵਿਭਾਗ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।