ਸ਼ੁੱਕਰਵਾਰ, ਅਗਸਤ 29, 2025 08:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ

Cabinet Sub-Committee: ਹਰਪਾਲ ਚੀਮਾ ਨੇ ਕਿਹਾ ਕਿ ਇਹ ਨੀਤੀ ਬਹੁਗਿਣਤੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵਿੱਚ ਸਹਾਈ ਹੋਵੇਗੀ।

by ਮਨਵੀਰ ਰੰਧਾਵਾ
ਮਈ 18, 2023
in ਪੰਜਾਬ
0

Punjab Cabinet Minister: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਰਹੇ।

ਇਸ ਦੀ ਮੀਟਿੰਗ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਪੰਜਾਬ ਭਵਨ ਵਿਖੇ ਹੋਈਆਂ ਲੜੀਵਾਰ ਮੀਟਿੰਗਾਂ ਦੌਰਾਨ ਨਸ਼ਾ ਛੁਡਾਊ ਤੇ ਮੁੜ ਵਸੇਬਾ ਯੂਨੀਅਨ, ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਓਵਰਏਜ਼ ਬੇਰੋਜ਼ਗਾਰ ਯੂਨੀਅਨ, ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਅਤੇ ਪੰਜਾਬ-ਚੰਡੀਗੜ੍ਹ ਯੂ.ਟੀ. ਪੈਨਸ਼ਨਰ ਫਰੰਟ ਨੇ ਆਪਣੇ ਮਸਲੇ ਉਠਾਏ ਅਤੇ ਸਬ ਕਮੇਟੀ ਨੂੰ ਮੰਗ ਪੱਤਰ ਸੌਂਪੇ।

ਵੱਖ-ਵੱਖ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਸਾਂਝੇ ਮੁੱਦਿਆਂ ਦੇ ਜਵਾਬ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਸ ਸਾਲਾਂ ਦਾ ਤਜਰਬਾ ਰੱਖਣ ਵਾਲੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੋਟੀਫਾਈ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਬਹੁਗਿਣਤੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵਿੱਚ ਸਹਾਈ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਇਸ ਨੀਤੀ ਅਧੀਨ ਨਹੀਂ ਆ ਸਕਣਗੇ ਉਨ੍ਹਾਂ ਦੇ ਮਾਮਲੇ ਵੀ ਅਗਲੇ ਪੜਾਅ ਦੌਰਾਨ ਹਮਦਰਦੀ ਨਾਲ ਵਿਚਾਰੇ ਜਾਣਗੇ। ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਨੇ ਆਊਟਸੋਰਸ ਕਰਮਚਾਰੀਆਂ ਲਈ ਵੀ ਵਿਸ਼ੇਸ਼ ਨੀਤੀ ਬਣਾਉਣ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵੀ ਤਨਖਾਹ ਅਤੇ ਛੁੱਟੀਆਂ ਵਿੱਚ ਸਾਲਾਨਾ ਵਾਧੇ ਵਰਗੇ ਲਾਭ ਪ੍ਰਾਪਤ ਕਰ ਸਕਣ।

ਕੈਬਨਿਟ ਮੰਤਰੀਆਂ ਨੇ ਦੁਹਰਾਇਆ ਕਿ ਸਬ-ਕਮੇਟੀ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਅਤੇ ਮਸਲਿਆਂ ਨੂੰ ਇਸ ਤਰੀਕੇ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਆਖ਼ਰੀ ਸਾਲਾਂ ਦੌਰਾਨ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਾਣਬੁੱਝ ਕੇ ਅਜਿਹੀਆਂ ਦੋਗਲੀਆਂ ਨੀਤੀਆਂ ਅਪਣਾਈਆਂ, ਜਿਨ੍ਹਾਂ ਨੂੰ ਅਦਾਲਤਾਂ ਵਿੱਚ ਚੁਣੌਤੀ ਦਿੱਤੀ ਜਾਣੀ ਸੁਭਾਵਕ ਸੀ।
ਇਸ ਦੌਰਾਨ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 200 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਯੂਨੀਅਨ ਦੇ ਨੁਮਾਇੰਦਿਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੇ ਸਕਾਰਾਤਮਕ ਨਤੀਜੇ ਲਿਆਉਣ ਲਈ ਹੋਰ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਪਹਿਲਾਂ ਤੋਂ ਹੀ ਉਨ੍ਹਾਂ ਦੀਆਂ ਕੰਮਕਾਜ ਦੀਆਂ ਪ੍ਰਸਥਿਤੀਆਂ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਰੋਜ਼ਗਾਰ ਉਤਪਤੀ ਸ੍ਰੀਮਤੀ ਦੀਪਤੀ ਉੱਪਲ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਡਾ: ਰਵਿੰਦਰਪਾਲ ਕੌਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraCabinet Sub-CommitteeDr. Balbir Singhharpal singh cheemaLaljit Singh BhullarMajority of Contractual Employeespro punjab tvPunjab Cabinet MinistersPunjab Government Employeespunjab newspunjabi news
Share206Tweet129Share52

Related Posts

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.