ਵੀਰਵਾਰ, ਜੁਲਾਈ 31, 2025 10:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਡਾ. ਬਲਬੀਰ ਸਿੰਘ

Tribute to Martyrs: ਪੰਜਾਬ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

by ਮਨਵੀਰ ਰੰਧਾਵਾ
ਮਈ 24, 2023
in ਪੰਜਾਬ
0

Making Punjab Drug Free: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ।

ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ, ਲੁਧਿਆਣਾ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਅਣਥੱਕ ਯਤਨ ਕਰ ਰਹੀ ਹੈ। ਦੇਸ਼ ਦੀ ਆਜ਼ਾਦੀ ਲਈ ਬਹਾਦਰੀ ਨਾਲ ਲੜਨ ਵਾਲੇ ਸਾਡੇ ਪੁਰਖਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਨਸ਼ਾਖੋਰੀ ਇੱਕ ਗੰਭੀਰ ਰੁਕਾਵਟ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਜਨ ਅੰਦੋਲਨ ਵਿੱਚ ਤਬਦੀਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ‘ਪਰਿਵਰਤਨ ਕੇਂਦਰ’ ਖੋਲ੍ਹੇਗੀ ਜਿੱਥੇ ਨਸ਼ਾ ਪੀੜਤਾਂ ਦਾ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬਾ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਵੱਖ-ਵੱਖ ਕਿੱਤਿਆਂ ਲਈ ਸਿਖਲਾਈ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਹ ਸਵੈ-ਨਿਰਭਰ ਬਣ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਜੋ ਕਿ ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਅਲਾਮਤ ‘ਤੇ ਚੌਕਸੀ ਰੱਖਣ ਦਾ ਕੰਮ ਕਰਨਗੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸਨ, ਜਿਨ੍ਹਾਂ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

ਉਨ੍ਹਾਂ ਇਹ ਵੀ ਯਾਦ ਕੀਤਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਤੇ ਸੂਬੇ ਦੀ ਸਰਵਪੱਖੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸਥਾਨਕ ਲੋਕਾਂ ਵੱਲੋਂ ਉਠਾਏ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸ਼ਹੀਦ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਦੀ ਯਾਦ ‘ਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵੀ ਕਰਵਾਈ ਗਈ, ਜਿਸ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਦੇ ਸੈਂਕੜੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਮੁਖੀ ਸ਼ਰਨਪਾਲ ਸਿੰਘ ਮੱਕੜ, ਆਪ ਆਗੂ ਡਾ. ਕੇ.ਐਨ.ਐਸ. ਕੰਗ, ਅਹਿਬਾਬ ਗਰੇਵਾਲ, ਹਰਭੁਪਿੰਦਰ ਸਿੰਘ ਧਾਰੌਰ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਅਤੇ ਕਰਨਲ (ਸੇਵਾਮੁਕਤ) ਮਨਦੀਪ ਸਿੰਘ ਗਰੇਵਾਲ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Birth Anniversary of Martyr Kartar Singh SarabhaDr. Balbir Singhludhianapro punjab tvPunjab Drug FreePunjab Health Ministerpunjab newspunjabi newsRanglaShaheed Kartar Singh SarabhaTribute to Martyrs
Share202Tweet127Share51

Related Posts

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025
Load More

Recent News

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.