AAP to Randhawa and Captain: ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂਆਂ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਹ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੇ ਹਨ ਅਤੇ ਹੁਣ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪੈਸੇ ਦੀ ਲੁੱਟ ‘ਤੇ ਸਵਾਲ ਉਠਾ ਰਹੇ ਹਨ ਤਾਂ ਉਹ ਘਬਰਾ ਗਏ ਹਨ।
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੀ ਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਜੇਲ ਮੰਤਰੀ ਸੀ ਤਾਂ ਉਨ੍ਹਾਂ ਨੇ ਮੋਸਟ ਵਾਂਟੇਡ ਗੈਂਗਸਟਰ ਅਤੇ ਘਿਨੌਣੇ ਅਪਰਾਧੀ ਨੂੰ ਪੰਜਾਬ ਲਿਆਂਦਾ, ਜੋ ਹੁਣ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਮੁਖ਼ਤਿਆਰ ਅੰਸਾਰੀ ਨੂੰ ਇੱਕ ਕੇਸ ਵਿੱਚ ਪੰਜਾਬ ਭੇਜ ਦਿੱਤਾ ਗਿਆ ਅਤੇ ਉਸਨੂੰ ਪੰਜਾਬ ਵਿੱਚ ਲਗਪਗ 55 ਲੱਖ ਰੁਪਏ ਦੀ ਲਾਗਤ ਨਾਲ ਫਾਈਵ ਸਟਾਰ ਵਾਲੀ ਸਹੂਲਤਾਂ ਦੇ ਕੇ ਕਰੀਬ 2 ਸਾਲ ਇੱਥੇ ਰੱਖਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਅੰਸਾਰੀ ਵਿਰੁੱਧ ਯੂਪੀ ਵਿੱਚ ਕਈ ਕੇਸ ਦਰਜ ਸੀ ਅਤੇ ਯੂਪੀ ਪੁਲੀਸ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ 25 ਤੋਂ ਵੱਧ ਰੀਮਾਈਂਡਰ ਦਿੱਤੇ ਸੀ। ਪਰ ਉਸ ਵੇਲੇ ਦੀ ਕਾਂਗਰਸ ਸਰਕਾਰ ਮੁਖਤਾਰ ਅੰਸਾਰੀ ਦੀ ਮਦਦ ਕਰਨ ਦੇ ਰਾਹ ਪੈ ਗਈ ਅਤੇ ਉਨ੍ਹਾਂ ਨੇ ਸੁਪਰੀਮ ਕੋਰਟ ਵਿਚ ਪੰਜਾਬ ਵਿਚ ਉਸ ਦੇ ਰਿਮਾਂਡ ਦਾ ਬਚਾਅ ਵੀ ਕੀਤਾ। ਹੁਣ ਮੁੱਖ ਮੰਤਰੀ ਮਾਨ ਉਨ੍ਹਾਂ ਨੂੰ ਪੰਜਾਬ ਦੇ ਖਜ਼ਾਨੇ ‘ਚੋਂ ਲੁੱਟ ਕੇ ਅਪਰਾਧੀਆਂ ‘ਤੇ ਖਰਚ ਕੀਤੇ ਪੈਸੇ ਲਈ ਜਵਾਬਦੇਹ ਠਹਿਰਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਰੰਧਾਵਾ ਤੋਂ ਪੈਸੇ ਵਸੂਲ ਕੀਤੇ ਜਾਣਗੇ।
ਮਾਨ ਸਰਕਾਰ ਪੰਜਾਬ ਦੇ ਖ਼ਜ਼ਾਨੇ ਦੀ ਪਹਿਰੇਦਾਰ ਹੈ
ਕੈਪਟਨ ਸਾਬ੍ਹ ਰਣਇੰਦਰ ਤੋਂ ਪੁੱਛ ਲੈਣ ਕਿ ਉਹ ਤਾਂ ਨਹੀਂ ਅੰਸਾਰੀ ਨੂੰ ਜਾਣਦਾ ?
ਪੰਜਾਬ ਦੀਆਂ ਜੇਲ੍ਹਾਂ ‘ਚ ਗੈਂਗਸਟਰਾਂ ਨੂੰ ਪੰਜ ਸਿਤਾਰਾ ਸਹੂਲਤਾਂ ਮਿਲਣੀਆਂ ਮਾਨ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ
— @KangMalvinder pic.twitter.com/q1MerFE8UU
— AAP Punjab (@AAPPunjab) July 3, 2023
ਕੰਗ ਨੇ ਕਿਹਾ ਕਿ ਮੁਖਤਾਰ ਅੰਸਾਰੀ ਨੂੰ ਫਾਈਵ ਸਟਾਰ ਸਹੂਲਤਾਂ ਵਾਲੀ ਰੋਪੜ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਸ ਨੂੰ ਵ੍ਹੀਲ ਚੇਅਰ ’ਤੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਸ ਦੇ ਪਰਿਵਾਰ ਨੂੰ ਸਾਰੀਆਂ ਸਹੂਲਤਾਂ ਵਾਲੀ ਜੇਲ੍ਹ ਨੇੜੇ ਮਕਾਨ ਮੁਹੱਈਆ ਕਰਵਾਇਆ ਗਿਆ ਸੀ ਪਰ ਅੱਜ ਉਸ ਵੇਲੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਕਹਿ ਰਹੇ ਹਨ ਕਿ ਉਨ੍ਹਾਂ ਦਾ ਇਸ ਸਭ ਨਾਲ ਕੋਈ ਲੈਣਾ ਦੇਣਾ ਨਹੀਂ। ਰੰਧਾਵਾ ਅਤੇ ਕੈਪਟਨ ਅਮਰਿੰਦਰ ਹਰ ਇੱਕ ਨੂੰ 27.5 ਲੱਖ ਦਾ ਭੁਗਤਾਨ ਕਰਕੇ ਇਸ ਮਾਮਲੇ ਨੂੰ ਖਤਮ ਕਰਨਾ ਚਾਹੀਦਾ ਹੈ। ਰੰਧਾਵਾ ਦੀ ਅਧਿਕਾਰਤ ਨੋਟਿਸ ਦੀ ਇੱਛਾ ਵੀ ਮੰਨੀ ਜਾਵੇਗੀ ਅਤੇ ਉਸ ਨੂੰ ਜਲਦੀ ਹੀ ਨੋਟਿਸ ਭੇਜ ਦਿੱਤਾ ਜਾਵੇਗਾ।
ਮਾਲਵਿੰਦਰ ਸਿੰਘ ਕੰਗ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾਅਵਾ ਕਰ ਰਹੇ ਹਨ ਕਿ ਉਹ ਅੰਸਾਰੀ ਨੂੰ ਨਹੀਂ ਜਾਣਦੇ, ਹੋ ਸਕਦਾ ਹੈ ਕਿ ਉਹ ਇਸ ਬਾਰੇ ਪਹਿਲਾਂ ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਪੁੱਛ ਲੈਣ। ਮੁੱਖ ਮੰਤਰੀ ਮਾਨ ਦੇ ਘੱਟ ਤਜਰਬੇਕਾਰ ਹੋਣ ਬਾਰੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀਆਂ ਟਿੱਪਣੀਆਂ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕੰਗ ਨੇ ਕਿਹਾ ਕਿ ਕੈਪਟਨ ਨੂੰ ਮੁੱਖ ਮੰਤਰੀ ਹੁੰਦਿਆਂ ਕਾਂਗਰਸ ‘ਚੋਂ ਕੱਢ ਦਿੱਤਾ ਗਿਆ ਸੀ ਅਤੇ ਸੰਸਦ ‘ਚ ਡਿਪਟੀ ਲੀਡਰ ਵਜੋਂ ਸਿਰਫ 6 ਫੀਸਦੀ ਹਾਜ਼ਰੀ ਸੀ, ਜੋ ਕਿ ਸਭ ਤੋਂ ਘੱਟ ਹੈ ਅਤੇ ਇਹ ਕੈਪਟਨ ਅਮਰਿੰਦਰ ਸਿੰਘ ਦਾ ਤਜਰਬਾ ਹੈ। ਜਦਕਿ ਸੀਐਮ ਮਾਨ ਦੀ ਲੋਕ ਸਭਾ ਵਿੱਚ ਸਾਂਸਦ ਵਜੋਂ 90% ਹਾਜ਼ਰੀ ਸੀ।
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ @KangMalvinder ਜੀ ਦੀ ਅਹਿਮ Press Conference | Live https://t.co/i2cRKw0qJV
— AAP Punjab (@AAPPunjab) July 3, 2023
ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਹੀ ਪੰਜਾਬ ਵਿਰੋਧੀ ਰਿਹਾ ਹੈ। ਜਦੋਂ ਅਬਦਾਲੀ ਪੰਜਾਬ ‘ਤੇ ਹਮਲਾ ਕਰ ਰਿਹਾ ਸੀ ਤਾਂ ਉਸ ਦੇ ਪਰਿਵਾਰ ਨੇ ਉਸ ਦਾ ਸਾਥ ਦਿੱਤਾ, ਜਦੋਂ ਪੂਰਾ ਦੇਸ਼ ਆਜ਼ਾਦੀ ਦੀ ਲੜਾਈ ਲੜ ਰਿਹਾ ਸੀ ਤਾਂ ਕੈਪਟਨ ਦਾ ਪਰਿਵਾਰ ਅੰਗਰੇਜ਼ਾਂ ਦੇ ਨਾਲ ਸੀ, ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦਾ ਵੀ ਸਾਥ ਦਿੱਤਾ, ਕਾਂਗਰਸ ਦੇ ਰਾਜ ਵਿੱਚ ਉਹ ਕਾਂਗਰਸ ਦੇ ਨਾਲ ਸੀ, ਅਕਾਲੀ ਸਰਕਾਰ ਵੇਲੇ ਉਹ ਅਕਾਲੀਆਂ ਦੇ ਨਾਲ ਸੀ ਅਤੇ ਹੁਣ ਵੀ ਜਦੋਂ ਭਾਜਪਾ ਦੇਸ਼ ਨੂੰ ਤਾਨਾਸ਼ਾਹੀ ਵੱਲ ਲਿਜਾ ਰਹੀ ਹੈ ਤਾਂ ਉਹ ਭਾਜਪਾ ਦੇ ਨਾਲ ਹੈ। ਇਸ ਲਈ ਕੈਪਟਨ ਦੇ ਅਖੌਤੀ ‘ਤਜ਼ਰਬੇ’ ਤੋਂ ਹਰ ਕੋਈ ਵਾਕਿਫ਼ ਹੈ। ਕੈਪਟਨ ਲੋਕਾਂ ਨੂੰ ਦੱਸਣ ਕਿ ਉਸ ਨੇ ਆਪਣੇ 9 ਸਾਲਾਂ ਦੇ ਮੁੱਖ ਮੰਤਰੀ ਵਜੋਂ ਪੰਜਾਬ ਲਈ ਕੀ ਕੀਤਾ ਹੈ। ਕੰਗ ਨੇ ਪੁੱਛਿਆ ਕਿ ਉਹ ਕਿੰਨੀ ਵਾਰ ਸਕੱਤਰੇਤ ਗਏ ਜਾਂ ਜਨਤਾ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ।
ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਚੁਟਕੀ ਲੈਂਦਿਆਂ ਕੰਗ ਨੇ ਕਿਹਾ ਕਿ ਇਹ ਕਹਿ ਰਹੇ ਹਨ ਕਿ ਕਾਂਗਰਸ ਨੇ ਨੌਕਰੀਆਂ ਦਿੱਤੀਆਂ ਜਦੋਂ ਅਸੀਂ ਸਾਰੇ ਜਾਣਦੇ ਹਾਂ ਕਿ ਉਨ੍ਹਾਂ ਨੇ ਸਿਰਫ ਬਾਜਵਾ, ਰਾਕੇਸ਼ ਪਾਂਡੇ ਅਤੇ ਬੇਅੰਤ ਸਿੰਘ ਦੇ ਪਰਿਵਾਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਖਰਕਾਰ ਇੱਕ ਇਮਾਨਦਾਰ ਅਤੇ ਵਿਕਾਸ ਪੱਖੀ ਮੁੱਖ ਮੰਤਰੀ ਮਿਲਿਆ ਹੈ ਜੋ ਸਾਡੇ ਸੂਬੇ ਅਤੇ ਸੂਬੇ ਦੀ ਰਾਜਧਾਨੀ ਦੇ ਹਿੱਤਾਂ ਦੀ ਰਾਖੀ ਕਰੇਗਾ। ਪੰਜਾਬ ਨੂੰ ਲੁੱਟਣ ਵਾਲਾ ਕੋਈ ਵੀ ਇਸ ਤੋਂ ਬਚ ਨਹੀਂ ਸਕਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h