ਮੰਗਲਵਾਰ, ਅਕਤੂਬਰ 7, 2025 11:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਲਵਿੰਦਰ ਨੇ ਕਾਂਗਰਸ ਸਿਰ ਭੰਨਿਆ ਔਰਤਾਂ ਨੂੰ 1000 ਰੁਪਏ ਦੀ ਗਰੰਟੀ ਪੂਰੀ ਨਾ ਹੋਣ ਦਾ ਠੀਕਰਾ, ਕਿਹਾ ਕਾਂਗਰਸ ਸਰਕਾਰ ਦਾ ਵੱਡਾ ਕਰਜ਼ਾ ਨਾ ਮੋੜਨਾ,,,,

Malvinder Singh Kang on Punjab Budget: ‘ਆਪ’ ਦੇ ਬੁਲਾਰੇ ਨੇ ਕਿਹਾ ਕਿ ‘ਆਪ’ ਕਿਸਾਨ ਪੱਖੀ ਅਤੇ ਲੋਕ ਪੱਖੀ ਪਾਰਟੀ ਹੈ ਅਤੇ ਉਨ੍ਹਾਂ ਨੇ ਮੁਲਾਜ਼ਮਾਂ ਦੇ ਹਿੱਤਾਂ ਦੀ ਵੀ ਰਾਖੀ ਕੀਤੀ ਹੈ ਕਿਉਂਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 6 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਵੀ ਅਦਾ ਕੀਤੀ ਗਈ ਹੈ।

by ਮਨਵੀਰ ਰੰਧਾਵਾ
ਮਾਰਚ 13, 2023
in ਪੰਜਾਬ
0

Punjab Government: ਪੰਜਾਬ ਦੇ ਕਰਜ਼ੇ ਅਤੇ ਵਿੱਤੀ ਹਾਲਤ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਅਤੇ ਅਕਾਲੀ-ਭਾਜਪਾ ‘ਤੇ ਆਪਣੇ ਸ਼ਾਸਨਕਾਲ ਦੌਰਾਨ ਸੂਬੇ ਨੂੰ ਦੀਵਾਲੀਏਪਣ ਦੇ ਕੰਢੇ ‘ਤੇ ਧੱਕਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਸੂਬੇ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਆਮ ਆਦਮੀ ਦੀ ਆਵਾਜ਼ ਦਾ ਪ੍ਰਤੀਕ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਅਜਿਹਾ ਬਜਟ ਪੇਸ਼ ਕੀਤਾ ਸੀ ਜਿਸ ਦਾ ਲਾਭ ਸਿਰਫ਼ ਅਮੀਰਾਂ ਅਤੇ ਉਨ੍ਹਾਂ ਦੇ ਪੂੰਜੀਵਾਦੀ ਦੋਸਤਾਂ ਨੂੰ ਹੀ ਹੁੰਦਾ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨਾ ਸਿਰਫ਼ 36046 ਕਰੋੜ ਰੁਪਏ ਦੇ ਕਰਜ਼ੇ ਦੀ ਅਦਾਇਗੀ ਕੀਤੀ ਹੈ, ਜਿਸ ਵਿੱਚ 15946 ਕਰੋੜ ਰੁਪਏ ਦੀ ਮੂਲ ਅਦਾਇਗੀ ਅਤੇ 20100 ਕਰੋੜ ਦੇ ਵਿਆਜ ਦੀ ਅਦਾਇਗੀ ਸ਼ਾਮਲ ਹੈ, ਅਤੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ‘ਤੇ ਵੀ ਬੇਸ਼ੁਮਾਰ ਫੰਡ ਖਰਚ ਕੀਤੇ ਹਨ।

ਇਸ ਤੋਂ ਇਲਾਵਾ ਮਾਨ ਸਰਕਾਰ ਨੇ ਵੀ ਪਿਛਲੇ ਇੱਕ ਸਾਲ ਵਿੱਚ 3000 ਕਰੋੜ ਰੁਪਏ ਕੰਸੋਲੀਡੇਟਿਡ ਫੰਡ ਵਿੱਚ ਜਮ੍ਹਾਂ ਕਰਵਾਏ ਹਨ, ਜਦੋਂ ਕਿ ਕਾਂਗਰਸ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਇਸ ਫੰਡ ਵਿੱਚ ਸਿਰਫ਼ 2900 ਕਰੋੜ ਰੁਪਏ ਹੀ ਜਮ੍ਹਾਂ ਕਰਵਾਏ ਗਏ ਸਨ, ਜਿਸ ਤੋਂ ‘ਆਪ’ ਸਰਕਾਰ ਦੀ ਮਨਸ਼ਾ ਦਾ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਰਾਜ ਨੂੰ ਉੱਚਾ ਚੁੱਕਣ ਅਤੇ ਲੋਕਾਂ ਦੀ ਭਲਾਈ ਲਈ ਪੈਸਾ ਖਰਚ ਰਹੀ ਹੈ।

ਪਿਛਲੀਆਂ ਸਰਕਾਰਾਂ ਦੌਰਾਨ ਗ੍ਰਾਂਟਾਂ ਦੀ ਅਣਹੋਂਦ ਕਾਰਨ ਪੀਆਰਟੀਸੀ ਸਮੇਤ ਸਰਕਾਰੀ ਵਿਭਾਗਾਂ ਨੂੰ ਖੋਰਾ ਲੱਗਣ ‘ਤੇ ਦੁੱਖ ਪ੍ਰਗਟ ਕਰਦਿਆਂ ਕੰਗ ਨੇ ਕਿਹਾ ਕਿ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 885 ਕਰੋੜ ਰੁਪਏ, ਪਨਸਪ ਨੂੰ 300 ਕਰੋੜ ਰੁਪਏ, ਸ਼ੂਗਰਫੈੱਡ ਨੂੰ 400 ਕਰੋੜ, 135 ਕਰੋੜ ਜ਼ਿਲ੍ਹਾ ਸਹਿਕਾਰੀ ਬੈਂਕਾਂ ਨੂੰ, ਮਿਲਕਫੈੱਡ ਨੂੰ 36 ਕਰੋੜ ਰੁਪਏ ਅਤੇ ਫਾਜ਼ਿਲਕਾ ਸ਼ੂਗਰ ਮਿੱਲ ਨੂੰ 10 ਕਰੋੜ ਰੁਪਏ ਸਮੇਤ ਵੱਖ-ਵੱਖ ਸਰਕਾਰੀ ਏਜੰਸੀਆਂ ਦੇ ਬੇਲਆਊਟ ਲਈ 2000 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਹੁਣ ਸਰਕਾਰੀ ਟਰਾਂਸਪੋਰਟ ਵੀ ਮੁਨਾਫ਼ੇ ਵਿਚ ਚੱਲ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ Malvinder Singh Kang ਜੀ ਦੀ ਅਹਿਮ Press Conference | Live https://t.co/zESwN392y3

— AAP Punjab (@AAPPunjab) March 13, 2023

‘ਆਪ’ ਦੇ ਬੁਲਾਰੇ ਨੇ ਕਿਹਾ ਕਿ ‘ਆਪ’ ਕਿਸਾਨ ਪੱਖੀ ਅਤੇ ਲੋਕ ਪੱਖੀ ਪਾਰਟੀ ਹੈ ਅਤੇ ਉਨ੍ਹਾਂ ਨੇ ਮੁਲਾਜ਼ਮਾਂ ਦੇ ਹਿੱਤਾਂ ਦੀ ਵੀ ਰਾਖੀ ਕੀਤੀ ਹੈ ਕਿਉਂਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 6 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਵੀ ਅਦਾ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਜੁਡੀਸ਼ੀਅਲ ਤਨਖਾਹ ਕਮਿਸ਼ਨ ਦੇ 1150 ਕਰੋੜ ਰੁਪਏ ਦੇ ਬਕਾਏ ਵੀ ਅਦਾ ਕੀਤੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਸਮੇਂ ਸਿਰ ਅਦਾਇਗੀਆਂ ਕਰ ਦਿੰਦੀਆਂ ਤਾਂ ਬੋਝ ਇੰਨਾ ਨਾ ਵਧਦਾ।

ਪਿਛਲੇ ਇੱਕ ਸਾਲ ਵਿੱਚ ਆਮ ਲੋਕਾਂ ਦੀ ਭਲਾਈ ਲਈ ਖਰਚੇ ਗਏ ਫੰਡਾਂ ਨੂੰ ਉਜਾਗਰ ਕਰਦਿਆਂ ਕੰਗ ਨੇ ਕਿਹਾ ਕਿ ਸੂਬਾ ਸਰਕਾਰ ਨੇ 500 ਤੋਂ ਵੱਧ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਇਸ ਤੋਂ ਇਲਾਵਾ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਹੈ ਅਤੇ ਪੰਜਾਬ ਦੇ 90% ਘਰ ਇਸ ਦਾ ਲਾਭ ਉਠਾ ਰਹੇ ਹਨ। ਇਸੇ ਤਰ੍ਹਾਂ 117 ਸਕੂਲ ਆਫ਼ ਐਮੀਨੈਂਸ ਸਥਾਪਤ ਕਰਨ ਅਤੇ ਇੱਕ ਸਾਲ ਦੇ ਅੰਦਰ 26,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਲਈ ਨਾ ਸਿਰਫ਼ ਫੰਡਾਂ ਦੀ ਲੋੜ ਹੈ, ਸਗੋਂ ਵਿਕਾਸ ਦੀ ਨੀਅਤ ਵੀ ਚਾਹੀਦੀ ਹੈ, ਜੋ ਸਿਰਫ਼ ‘ਆਪ’ ਕੋਲ ਹੈ।

ਕੰਗ ਨੇ ਕਿਹਾ ਕਿ ਆਬਕਾਰੀ ਮਾਲੀਏ ਵਿੱਚ 45 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ ਪਰ ਪਿਛਲੀਆਂ ਸਰਕਾਰਾਂ ਨੇ ਨਿੱਜੀ ਫਰਮਾਂ ਨੂੰ ਠੇਕੇ ਦੇ ਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਵਿਰੋਧੀ ਧਿਰ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਨ ਦੀ ਬਜਾਏ ਆਪਣੇ ਸਵਾਰਥ ਲਈ ਇਸ ਨੀਤੀ ਦਾ ਵਿਰੋਧ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: debtGuarantee of Rs 1000 to WomenMalvinder Kangpro punjab tvpunjab AAPpunjab congresspunjab governmentpunjab newspunjabi news
Share209Tweet131Share52

Related Posts

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਪੰਜਾਬ ਦੇ 12 ਜ਼ਿਲ੍ਹਿਆ ‘ਚ ਮੀਂਹ ਦਾ ਯੈਲੋ ਅਲਰਟ, ਫ਼ਸਲਾਂ ਨੂੰ ਨੁਕਸਾਨ

ਅਕਤੂਬਰ 7, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025
Load More

Recent News

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.