ਪੰਜਾਬ ਵਿੱਚ ਇਨ੍ਹਾਂ ਦਿਨਾਂ ਵਿੱਚ ਗੈਂਗਸਟਰਾਂ ਦੇ ਨਾਮ ਦੇ ਉੱਪਰ ਫਿਰੌਤੀਆਂ ਮੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਤਾਜ਼ਾ ਮਾਮਲਾ ਹੈ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਮਿਹਰਬਾਨ ਪੂਰਾ ਕਸਬੇ ਦਾ ਜਿੱਥੋਂ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਤੋਂ ਇਕ ਵਿਅਕਤੀ ਵੱਲੋਂ ਫੋਨ ਕਰਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਮ ਲੈ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਅਤੇ ਜਦੋਂ ਸਾਬਕਾ ਸਰਪੰਚ ਗੁਰਪਾਲ ਸਿੰਘ ਵੱਲੋਂ ਫਰੋਤੀ ਦੇਣ ਤੋਂ ਮਨਾ ਕਰ ਦਿੱਤਾ ਤਾਂ ਉਕਤ ਆਰੋਪੀ ਵੱਲੋਂ ਸਾਬਕਾ ਸਰਪੰਚ ਦੇ ਘਰ ਜਾ ਕੇ ਉਸ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਬੱਚਿਆਂ ਨਾਲ ਵੀ ਬਦਸਲੂਕੀ ਕੀਤੀ ਇਸ ਸਬੰਧ ਵਿੱਚ ਸਾਬਕਾ ਸਰਪੰਚ ਗੁਰਪਾਲ ਸਿੰਘ ਵੱਲੋਂ ਜਦੋਂ ਪੁਲਿਸ ਨੂੰ ਦਰਖਾਸਤ ਦਿੱਤੀ ਗਈ ਪੁਲੀਸ ਵੱਲੋਂ ਹੁਣ ਆਰੋਪੀ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਵਾਇਆ ਗਿਆ
ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਡਿਆਲਾ ਗੁਰੂ ਥਾਣਾ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਰਖਾਸਤ ਆਈ ਸੀ ਕਿ ਮੇਹਰਬਾਨ ਪੂਰਾ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਤੋਂ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਆਪਣੇ ਆਪ ਨੂੰ ਜੱਗੂ ਭਗਵਾਨਪੁਰੀਆ ਦਾ ਬੰਦਾ ਦਸ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ ਤੇ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਹੁਣ ਉਸ ਆਰੋਪੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ ਤੇ ਉਸ ਦੀ ਪਹਿਚਾਣ ਸੰਦੀਪ ਸਿੰਘ ਵਜੋਂ ਹੋਈ ਹੈ ਜੋ ਵਡਾਲਾ ਜੋਹਲ ਪਿੰਡ ਦਾ ਹੀ ਰਹਿਣ ਵਾਲਾ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਇਸ ਵਿਅਕਤੀ ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਇੱਕ ਕੇਸ ਵਿੱਚੋਂ ਇਹ ਭਗੌੜਾ ਹੈ ਅਤੇ ਇਸ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅੱਗੇ ਜੁਡੀਸ਼ੀਅਲ ਕਸਟਡੀ ਵਿਚ ਭੇਜ ਦਿੱਤਾ ਹੈ
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਣ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿੱਚ ਗੈਂਗਸਟਰਾਂ ਦੇ ਉਪਰ ਪੁਲਿਸ ਵੱਲੋਂ ਨਕੇਲ ਕਸੀ ਜਾ ਰਹੀ ਹੈ ਅਤੇ A ਗਰੇਡ ਦੇ ਗੈਂਗਸਟਰਾਂ ਦਾ ਪੁਲੀਸ ਰਿਮਾਂਡ ਲੈ ਕੇ ਉਨ੍ਹਾਂ ਨੂੰ ਜੇਲ੍ਹ ਚੋਂ ਵੀ ਲਿਆਂਦਾ ਜਾ ਰਿਹਾ ਤੇ ਪੁੱਛ ਗਿੱਛ ਵੀ ਇਸਦੇ ਨਾਲ ਹੀ ਗੈਂਗਸਟਰਾਂ ਦੇ ਟਿਕਾਣਿਆਂ ਦੇ ਉਪਰ ਪੁਲੀਸ ਵੱਲੋਂ ਅਤੇ ਐਨ ਆਈ ਏ ਨੇ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਸੀ ਇਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਗੈਂਗਸਟਰਾਂ ਜੱਗੂ ਭਗਵਾਨਪੁਰੀਆ ਦਾ ਨਾਮ ਲੈ ਕੇ ਇਕ ਵਿਅਕਤੀ ਵੱਲੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਜਿਸ ਨੂੰ ਕਿ ਪੁਲਸ ਨੇ ਹੁਣ ਗ੍ਰਿਫਤਾਰ ਕਰ ਲਿਆ ਹੈ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h