ਫਿਰੋਜ਼ਪੁਰ ਸ਼ਹਿਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਫਿਰੋਜ਼ਪੁਰ ਦੇ ਸ਼ਮਸ਼ਾਨਘਾਟ ਦੀ ਸੜਕ ‘ਤੇ ਇੱਕ ਕਲੋਨੀ ਵਿੱਚੋਂ ਇੱਕ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ।
ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦਾ ਨਾਮ ਦਿਆਲ ਸਿੰਘ ਦੱਸਿਆ ਜਾ ਰਿਹਾ ਹੈ, ਜੋ ਵਾਸੀ ਅਲੀ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
SHO ਹਰਿੰਦਰ ਸਿੰਘ ਨੇ ਕਿਹਾ ਕਿ ਵਿਅਕਤੀ ਦੀ ਲਾਸ਼ ਦੇਖ ਕੇ ਲੱਗਦਾ ਹੈ ਕਿ ਉਸਦਾ ਕਿਤੇ ਹੋਰ ਕਤਲ ਕੀਤਾ ਗਿਆ ਸੀ ਅਤੇ ਫਿਰ ਉਸਦੀ ਲਾਸ਼ ਇੱਥੇ ਲਿਆ ਕੇ ਸੁੱਟ ਦਿੱਤੀ ਗਈ ਸੀ। ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਕਾਤਲਾਂ ਨੂੰ ਫੜ ਲਿਆ ਜਾਵੇਗਾ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਅਲੀ ਦਾ ਰਹਿਣ ਵਾਲਾ ਸੀ ਅਤੇ ਕਿਸੇ ਨੇ ਉਸਦਾ ਕਤਲ ਕਰ ਦਿੱਤਾ ਹੈ। ਪੁਲਿਸ ਨੂੰ ਕਾਤਲਾਂ ਨੂੰ ਜਲਦੀ ਫੜਨਾ ਚਾਹੀਦਾ ਹੈ।